ਨਵੀਂ ਦਿੱਲੀ:
ਰਾਜਧਾਨੀ ਦਿੱਲੀ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਿੱਲੀ ਦੇ ਰਾਜੇਂਦਰ ਨਗਰ ਵਿੱਚ ਸਥਿਤ ਇੱਕ IAS ਕੋਚਿੰਗ ਸੈਂਟਰ ਵਿੱਚ ਮੀਂਹ ਦਾ ਪਾਣੀ ਭਰ ਗਿਆ, ਜਿਸ ਕਾਰਨ ਤਿੰਨ ਵਿਦਿਆਰਥੀਆਂ ਦੀ ਡੁੱਬਣ ਨਾਲ ਮੌਤ ਹੋ ਗਈ।
ਸੂਚਨਾ ਮਿਲਦੇ ਹੀ NDRF ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ 3 ਲਾਸ਼ਾਂ ਨੂੰ ਬਰਾਮਦ ਕੀਤਾ। ਦਿੱਲੀ ਸਰਕਾਰ ਨੇ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
ਇਹ ਘਟਨਾ ਓਲਡ ਰਾਜੇਂਦਰ ਨਗਰ ਸਥਿਤ ਰਾਓ ਆਈਏਐਸ ਕੋਚਿੰਗ ਵਿੱਚ ਵਾਪਰੀ। ਇਸ ਕੋਚਿੰਗ ਸੈਂਟਰ ਦੀ ਲਾਇਬ੍ਰੇਰੀ ਬੇਸਮੈਂਟ ਸ਼ਨੀਵਾਰ ਸ਼ਾਮ ਨੂੰ ਅਚਾਨਕ ਬਰਸਾਤ ਦੇ ਪਾਣੀ ਨਾਲ ਭਰ ਗਈ, ਜਿਸ ਕਾਰਨ ਤਿੰਨ ਵਿਦਿਆਰਥੀ ਫਸ ਗਏ।
ਇਸ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਿਸ ਅਤੇ ਐਨਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਵਿਦਿਆਰਥੀਆਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਤਿੰਨ ਵਿਦਿਆਰਥਣਾਂ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ।