Friday, May 3, 2024
No menu items!
HomeNationalJammu-Kashmir Terrorist Attack: ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਲੋਕਾਂ...

Jammu-Kashmir Terrorist Attack: ਲੋਕ ਸਭਾ ਚੋਣਾਂ ਤੋਂ ਪਹਿਲਾਂ ਅੱਤਵਾਦੀ ਹਮਲਾ, ਗੈਰ-ਕਸ਼ਮੀਰੀ ਲੋਕਾਂ ‘ਤੇ ਗੋਲੀਬਾਰੀ, ਵਿਅਕਤੀ ਦੀ ਮੌਤ

 

Jammu-Kashmir Terrorist Attack: 7 ਫਰਵਰੀ ਨੂੰ ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਪੰਜਾਬ ਦੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ

ਪੰਜਾਬ ਨੈੱਟਵਰਕ, ਜੰਮੂ ਕਸ਼ਮੀਰ

Jammu-Kashmir Terrorist Attack: ਕਸ਼ਮੀਰ ਘਾਟੀ ਦੇ ਅਨੰਤਨਾਗ ਜ਼ਿਲ੍ਹੇ ਵਿੱਚ ਅੱਤਵਾਦੀ ਹਮਲੇ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹੇ ਦੇ ਬਿਜਬਿਹਾਰਾ ‘ਚ ਗੈਰ-ਕਸ਼ਮੀਰੀ ਲੋਕਾਂ ‘ਤੇ ਗੋਲੀਆਂ ਚਲਾਈਆਂ ਗਈਆਂ ਹਨ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਇਸ ਨੂੰ ਅੱਤਵਾਦੀ ਹਮਲਾ ਕਿਹਾ ਜਾ ਰਿਹਾ ਹੈ। ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਗੈਰ-ਕਸ਼ਮੀਰੀ ਨਾਗਰਿਕ ਸਨ। ਗੋਲੀਬਾਰੀ ਕਰਦੇ ਹੋਏ ਅੱਤਵਾਦੀ ਭੱਜ ਗਏ। ਇਸ ਹਮਲੇ ਵਿੱਚ ਬਿਹਾਰ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ।

ਇਹ ਵੀ ਪੜ੍ਹੋPSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਇਕ ਪਾਸੇ ਜਿੱਥੇ ਲੋਕ ਸਭਾ ਚੋਣਾਂ 2024 ਨੂੰ ਲੈ ਕੇ ਦੇਸ਼ ‘ਚ ਸਿਆਸੀ ਸਰਗਰਮੀਆਂ ਤੇਜ਼ ਹਨ, ਉਥੇ ਹੀ ਦੂਜੇ ਪਾਸੇ ਜੰਮੂ-ਕਸ਼ਮੀਰ ‘ਚ ਅੱਤਵਾਦੀ ਹਮਲਾ ਹੋਇਆ ਹੈ। ਅਨੰਤਨਾਗ ‘ਚ ਅੱਤਵਾਦੀਆਂ ਨੇ ਬਾਹਰੀ ਲੋਕਾਂ ‘ਤੇ ਗੋਲੀਬਾਰੀ ਕੀਤੀ। ਇਹ ਗੋਲੀਬਾਰੀ ਬਿਹਾਰ ਦੇ ਦੋ ਲੋਕਾਂ ‘ਤੇ ਹੋਈ। ਦੋਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਡਾਕਟਰ ਨੇ ਇਕ ਵਿਅਕਤੀ ਨੂੰ ਮ੍ਰਿਤਕ ਐਲਾਨ ਦਿੱਤਾ।

ਇਹ ਵੀ ਪੜ੍ਹੋ-Weather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਅਨੰਤਨਾਗ ‘ਚ ਤੀਜੇ ਪੜਾਅ ‘ਚ 7 ਮਈ ਨੂੰ ਹੋਵੇਗੀ ਵੋਟਿੰਗ

ਅਨੰਤਨਾਗ-ਰਾਜੌਰੀ ਲੋਕ ਸਭਾ ਸੀਟ ਲਈ ਤੀਜੇ ਪੜਾਅ ‘ਚ 7 ਮਈ ਨੂੰ ਵੋਟਿੰਗ ਹੋਵੇਗੀ। ਇਸ ਤੋਂ ਪਹਿਲਾਂ ਇਸ ਇਲਾਕੇ ਵਿੱਚ ਇੱਕ ਅੱਤਵਾਦੀ ਘਟਨਾ ਵਾਪਰੀ ਸੀ। ਅੱਤਵਾਦੀ ਆਮ ਲੋਕਾਂ ‘ਤੇ ਗੋਲੀਬਾਰੀ ਕਰਨ ਤੋਂ ਬਾਅਦ ਫਰਾਰ ਹੋ ਗਏ। ਮ੍ਰਿਤਕ ਦੀ ਪਛਾਣ ਬਿਹਾਰ ਦੇ ਰਹਿਣ ਵਾਲੇ ਰਾਜੂ ਸ਼ਾਹ ਵਜੋਂ ਹੋਈ ਹੈ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-Teacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਇਹ ਇਸ ਸਾਲ ਦਾ ਤੀਜਾ ਅੱਤਵਾਦੀ ਹਮਲਾ

ਇਸ ਸਾਲ ਹੁਣ ਤੱਕ ਗੈਰ-ਕਸ਼ਮੀਰੀ ਲੋਕਾਂ ‘ਤੇ ਇਹ ਤੀਜਾ ਅੱਤਵਾਦੀ ਹਮਲਾ ਹੈ। ਇਸ ਤੋਂ ਪਹਿਲਾਂ 7 ਫਰਵਰੀ ਨੂੰ ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਪੰਜਾਬ ਦੇ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਇਸ ਗੋਲੀਬਾਰੀ ਵਿੱਚ ਹੋਰ ਪ੍ਰਵਾਸੀ ਮਜ਼ਦੂਰ ਵੀ ਜ਼ਖ਼ਮੀ ਹੋ ਗਏ। 8 ਅਪ੍ਰੈਲ ਨੂੰ ਸ਼ੋਪੀਆਂ ਜ਼ਿਲੇ ‘ਚ ਅੱਤਵਾਦੀਆਂ ਨੇ ਇਕ ਗੈਰ-ਸਥਾਨਕ ਕੈਬ ਡਰਾਈਵਰ ‘ਤੇ ਗੋਲੀ ਚਲਾ ਦਿੱਤੀ ਸੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਸੀ।

ਇਹ ਵੀ ਪੜ੍ਹੋBig Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਇਹ ਵੀ ਪੜ੍ਹੋHoliday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments