Saturday, May 4, 2024
No menu items!
HomeNationalJDU Leader saurabh kumar murder : JDU ਲੀਡਰ ਦਾ ਗੋਲੀਆਂ ਮਾਰ ਕੇ...

JDU Leader saurabh kumar murder : JDU ਲੀਡਰ ਦਾ ਗੋਲੀਆਂ ਮਾਰ ਕੇ ਕਤਲ

 

JDU Leader saurabh kumar murder : ਪੁਲਿਸ ਨੇ ਪਰਿਵਾਰ ਨੂੰ ਦਵਾਇਆ ਵਿਸ਼ਵਾਸ, ਜਲਦੀ ਕਾਤਲਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ

ਪੰਜਾਬ ਨੈਟਵਰਕ, ਨੈਸ਼ਨਲ ਡੈਸਕ ਨਵੀਂ ਦਿੱਲੀ

JDU Leader saurabh kumar murder : ਦੇਸ਼ ਭਰ ਦੇ ਵੱਖ-ਵੱਖ ਸੂਬਿਆਂ ਦੇ ਵਿੱਚ ਜਿੱਥੇ ਇੱਕ ਪਾਸੇ ਲੋਕ ਸਭਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ, ਉੱਥੇ ਦੂਜੇ ਪਾਸੇ ਚੋਣ ਜਾਬਤਾ ਲੱਗਿਆ ਹੋਣ ਦੇ ਬਾਵਜੂਦ ਵੀ ਕਤਲ ਵਰਗੀਆਂ ਘਟਨਾਵਾਂ ਵਾਪਰ ਰਹੀਆਂ ਹਨ, ਜਿਸ ਦੇ ਕਾਰਨ ਪੁਲਿਸ ਪ੍ਰਸ਼ਾਸਨ ਤੇ ਅਨੇਕਾਂ ਤਰ੍ਹਾਂ ਦੇ ਸਵਾਲ ਖੜੇ ਹੋ ਰਹੇ ਹਨ।

ਦੱਸ ਦਈਏ ਕਿ ਲੋਕ ਸਭਾ ਚੋਣਾਂ 2024 ਲਈ ਲਗਾਏ ਗਏ ਚੋਣ ਜ਼ਾਬਤੇ ਦੇ ਬਾਵਜੂਦ ਇੱਕ ਨੌਜਵਾਨ ਆਗੂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਬਿਹਾਰ ਦੀ ਰਾਜਧਾਨੀ ਪਟਨਾ ਦੇ ਪੁਨਪੁਨ ਵਿੱਚ ਬੀਤੀ ਰਾਤ ਜਨਤਾ ਦਲ ਯੂਨਾਈਟਿਡ (ਜੇਡੀਯੂ) ਦੇ ਨੇਤਾ ਸੌਰਭ ਕੁਮਾਰ (33) ਦੀ ਹੱਤਿਆ ਕਰ ਦਿੱਤੀ ਗਈ। ਜੇਡੀਯੂ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਪਾਰਟੀ ਹੈ ਅਤੇ ਸੌਰਭ ਪਾਰਟੀ ਦੇ ਬਹੁਤ ਹੀ ਸਰਬਪੱਖੀ ਆਗੂ ਸਨ।

ਸੌਰਭ ਦੇ ਸਿਰ ਵਿੱਚ ਦੋ ਗੋਲੀਆਂ ਮਾਰੀਆਂ ਗਈਆਂ। ਹਮਲਾਵਰਾਂ ਨੇ ਘਟਨਾ ਨੂੰ ਪਾਰਸਾ ਬਾਜ਼ਾਰ ਪਿੰਡ ‘ਚ ਅੰਜਾਮ ਦਿੱਤਾ ਗਿਆ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

ਦੂਜੇ ਪਾਸੇ, ਚੋਣ ਜ਼ਾਬਤੇ ਦਰਮਿਆਨ ਵਾਪਰੀ ਇਸ ਘਟਨਾ ਕਾਰਨ ਪੁਲੀਸ ਮਹਿਕਮੇ ਵਿੱਚ ਹੜਕੰਪ ਮਚ ਗਿਆ ਹੈ। ਪੁਲਿਸ ਦੇ ਵੱਲੋਂ ਕਾਤਲਾਂ ਨੂੰ ਫੜਨ ਦੇ ਲਈ ਟੀਮਾਂ ਬਣਾ ਦਿੱਤੀਆਂ ਗਈਆਂ ਹਨ ਅਤੇ ਥਾਂ ਥਾਂ ਨਾਕੇਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਹੈ। ਇੱਕ ਪੁਲਿਸ ਅਧਿਕਾਰੀ ਨੇ ਦਾਅਵਾ ਕਰਦਿਆਂ ਦੱਸਿਆ ਕਿ ਬਹੁਤ ਜਲਦ ਅਸੀਂ ਕਾਤਲਾਂ ਤੱਕ ਪਹੁੰਚ ਜਾਵਾਂਗੇ ਅਤੇ ਉਹਨਾਂ ਨੇ ਪਰਿਵਾਰ ਨੂੰ ਵਿਸ਼ਵਾਸ ਦਿਵਾਇਆ ਕਿ ਜਲਦੀ ਹੀ ਕਾਤਲਾਂ ਨੂੰ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

ਉਧਰ ਸੌਰਭ ਕੁਮਾਰ ਦੇ ਕਤਲ ਦੀ ਸੂਚਨਾ ਮਿਲਦੇ ਹੀ ਪਾਟਲੀਪੁੱਤਰ ਸੀਟ ਤੋਂ ਪਾਰਟੀ ਉਮੀਦਵਾਰ ਅਤੇ ਲਾਲੂ ਪ੍ਰਸਾਦ ਯਾਦਵ ਦੀ ਵੱਡੀ ਧੀ ਮੀਸਾ ਭਾਰਤੀ ਸਵੇਰੇ ਹੀ ਸੌਰਭ ਕੁਮਾਰ ਦੇ ਘਰ ਪਹੁੰਚੀ ਅਤੇ ਉਹ ਸੌਰਭ ਦੇ ਦੁਖੀ ਪਰਿਵਾਰ ਨੂੰ ਮਿਲੀ ਤੇ ਦੁੱਖ ਸਾਂਝਾ ਕੀਤਾ। ਇਥੇ ਜ਼ਿਕਰ ਕਰਨਾ ਬਣਦਾ ਹੈ ਕਿ, ਸੌਰਭ ਕੁਮਾਰ ਪ੍ਰਾਪਰਟੀ ਡੀਲਿੰਗ ਦਾ ਕੰਮ ਕਰਦਾ ਸੀ।

ਇਹ ਵੀ ਪੜ੍ਹੋ–PhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋ–Unemployed Teachers: ਧੌਲੇ ਆ ਚੱਲੇ, ਹੁਣ ਤਾਂ ਨਿਯੁਕਤੀ ਪੱਤਰ ਦੇ ਦਿਓ! 2364 ਬੇਰੁਜ਼ਗਾਰ ਅਧਿਆਪਕਾਂ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ

ਇਹ ਵੀ ਪੜ੍ਹੋ–Election duty: ਅਧਿਆਪਕਾਂ /ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਧਿਆਨ ‘ਚ ਰੱਖ ਕੇ ਲਗਾਈਆਂ ਜਾਣ ਚੋਣ ਡਿਊਟੀਆਂ: DTF

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments