Saturday, April 13, 2024
No menu items!
HomeNationalLiquor Policy Case! AAP ਦੇ ਇੱਕ ਹੋਰ ਮੰਤਰੀ ਦੀਆਂ ਵਧੀਆਂ ਮੁਸ਼ਕਲਾਂ, ED...

Liquor Policy Case! AAP ਦੇ ਇੱਕ ਹੋਰ ਮੰਤਰੀ ਦੀਆਂ ਵਧੀਆਂ ਮੁਸ਼ਕਲਾਂ, ED ਵਲੋਂ ਸੰਮਨ ਜਾਰੀ

 

Liquor Policy Case! ਕੈਲਾਸ਼ ਗਹਿਲੋਤ ਇਸ ਸਮੇਂ ਦਿੱਲੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਹਨ, ਜਿਸ ਨੂੰ ਈਡੀ ਨੇ ਭੇਜਿਆ ਸੰਮਨ

ਪੰਜਾਬ ਨੈੱਟਵਰਕ, ਨਵੀਂ ਦਿੱਲੀ:

Liquor Policy Case! ਦਿੱਲੀ ਸ਼ਰਾਬ ਘੁਟਾਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ ਆਮ ਆਦਮੀ ਪਾਰਟੀ ਦੇ ਆਗੂ ਅਤੇ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੂੰ ਵੀ ਸੰਮਨ ਜਾਰੀ ਕੀਤਾ ਹੈ।

ED ਨੇ ਉਸਨੂੰ ਪੁੱਛਗਿੱਛ ਲਈ ਬੁਲਾਇਆ ਹੈ। ਕੈਲਾਸ਼ ਗਹਿਲੋਤ ਇਸ ਸਮੇਂ ਦਿੱਲੀ ਸਰਕਾਰ ਵਿੱਚ ਟਰਾਂਸਪੋਰਟ ਮੰਤਰੀ ਹਨ। ਇਸ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸਮੇਤ ‘ਆਪ’ ਦੇ ਕਈ ਨੇਤਾ ਪਹਿਲਾਂ ਹੀ ਗ੍ਰਿਫਤਾਰ ਹੋ ਚੁੱਕੇ ਹਨ।

ਹਾਲ ਹੀ ‘ਚ ਦਿੱਲੀ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ ਨੇ ‘ਇੰਡੀਆ ਵਿਦ ਕੇਜਰੀਵਾਲ’ ਟੈਗਲਾਈਨ ਵਾਲਾ ਕੇਜਰੀਵਾਲ ਦਾ ਪੋਸਟਰ ਸ਼ੇਅਰ ਕੀਤਾ ਸੀ। ਉਨ੍ਹਾਂ ਲਿਖਿਆ, “ਪੂਰਾ ਦੇਸ਼ ਦਿੱਲੀ ਦੇ ਪੁੱਤਰ ਨਾਲ ਖੜ੍ਹਾ ਹੈ। ਕਸ਼ਮੀਰ ਤੋਂ ਲੈ ਕੇ ਕੰਨਿਆਕੁਮਾਰੀ ਤੱਕ ਕੇਜਰੀਵਾਲ ਦੇ ਸਮਰਥਨ ਵਿੱਚ ਆਵਾਜ਼ਾਂ ਉੱਠ ਰਹੀਆਂ ਹਨ। ਦੇਸ਼ ਦੀ ਰਾਜਨੀਤੀ ਨੂੰ ਬਦਲਣ ਵਾਲੇ ਕੱਟੜ ਦੇਸ਼ ਭਗਤ ਨੂੰ ਦੇਸ਼ ਦੇ ਲੋਕ ਇਕੱਲੇ ਨਹੀਂ ਛੱਡਣਗੇ। ”

‘ਆਪ’ ਦੇ ਕੌਮੀ ਕਨਵੀਨਰ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ 1 ਅਪ੍ਰੈਲ ਤੱਕ ਕੇਂਦਰੀ ਜਾਂਚ ਏਜੰਸੀ ਦੀ ਹਿਰਾਸਤ ਵਿੱਚ ਹਨ। ਇਸ ਦੇ ਨਾਲ ਹੀ ਸਿਸੋਦੀਆ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਹੋਣ ਤੋਂ ਬਾਅਦ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments