Sunday, May 5, 2024
No menu items!
HomeNationalLok Sabha Elections: ਬਸਪਾ ਨੇ ਪੰਜਾਬ 'ਚ 2 ਹੋਰ ਉਮੀਦਵਾਰ ਐਲਾਨੇ

Lok Sabha Elections: ਬਸਪਾ ਨੇ ਪੰਜਾਬ ‘ਚ 2 ਹੋਰ ਉਮੀਦਵਾਰ ਐਲਾਨੇ

 

Lok Sabha Elections: ਬਹੁਜਨ ਸਮਾਜ ਪਾਰਟੀ ਨੇ ਫਰੀਦਕੋਟ ਅਤੇ ਗੁਰਦਾਸਪੁਰ ਤੋਂ ਉਮੀਦਵਾਰ ਐਲਾਨੇ

ਪੰਜਾਬ ਨੈੱਟਵਰਕ, ਚੰਡੀਗੜ੍ਹ-

Lok Sabha Elections: ਬਹੁਜਨ ਸਮਾਜ ਪਾਰਟੀ ਪੰਜਾਬ ਵਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਕਿ ਬਸਪਾ ਦੇ ਰਾਸ਼ਟਰੀ ਪ੍ਰਧਾਨ ਮਾਇਆਵਤੀ ਦੇ ਹੁਕਮ ਅਨੁਸਾਰ ਅਤੇ ਪੰਜਾਬ ਹਰਿਆਣਾ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਤੇ ਵਿਪੁਲ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਵਿੱਚ ਬਸਪਾ ਦੇ ਲੋਕ ਸਭਾ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਦਾਸਪੁਰ ਤੋਂ ਇੰਜ. ਰਾਜਕੁਮਾਰ ਮਜੋਤਰਾ ਹੋਣਗੇ।

ਇਹ ਵੀ ਪੜ੍ਹੋPSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਕੇਂਦਰੀ ਕੋਆਰਡੀਨੇਟਰ ਵਿਪੁਲ ਕੁਮਾਰ ਨੇ ਕਿਹਾ ਕਿ ਜਲਦ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਤੇ ਉਮੀਦਵਾਰ ਘੋਸ਼ਿਤ ਕਰ ਦਿੱਤੇ ਜਾਣਗੇ, ਸਾਰੇ ਉਮੀਦਵਾਰਾਂ ਦੇ ਪੈਨਲ ਤੇ ਅੰਤਿਮ ਫੈਂਸਲਾ ਭੈਣ ਕੁਮਾਰੀ ਮਾਇਆਵਤੀ ਵਲੋਂ ਲਿਆ ਜਾ ਰਿਹਾ ਹੈ।

ਇਹ ਵੀ ਪੜ੍ਹੋJudges Breaking: ਪੰਜਾਬ ਦੇ 65 ਸੈਸ਼ਨ ਜੱਜਾਂ/ਐਡੀਸ਼ਨਲ ਸੈਸ਼ਨ ਜੱਜਾਂ ਦੇ ਤਬਾਦਲੇ, ਪੜ੍ਹੋ ਲਿਸਟ

ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਫਰੀਦਕੋਟ ਤੋਂ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਬਸਪਾ ਦੇ ਮੌਜੂਦਾ ਜ਼ਿਲ੍ਹਾ ਪ੍ਰਧਾਨ ਹਨ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਸੇਵਾ ਕਰ ਰਹੇ ਹਨ। ਗੜੀ ਨੇ ਗੁਰਦਾਸਪੁਰ ਤੋ ਦਿੱਤੇ ਉਮੀਦਵਾਰਾਂ ਬਾਰੇ ਬੋਲਦਿਆਂ ਕਿਹਾ ਕਿ ਇੰਜੀਨੀਅਰ ਰਾਜਕੁਮਾਰ ਜਨੋਤਰਾ ਜੀ ਮਹਾਸ਼ਾ ਭਾਈਚਾਰੇ ਤੋਂ ਅਤੇ ਆਲ ਇੰਡੀਆ ਮਹਾਸ਼ਾ ਏਕਤਾ ਮੰਚ ਦੇ ਪ੍ਰਧਾਨ ਵੀ ਹਨ।

ਇਹ ਵੀ ਪੜ੍ਹੋPunjab GP Fund: ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਜੀਪੀ ਫੰਡਾਂ ਬਾਰੇ ਸਪੱਸ਼ਟੀਕਰਨ! ਪੜ੍ਹੋ ਵਾਇਰਲ ਪੱਤਰ ਦੀ ਸਚਾਈ

ਗੜ੍ਹੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਸਾਹਿਬ ਕਾਂਸ਼ੀ ਰਾਮ ਵੇਲੇ 1985, 1989, 1992 ਅਤੇ 1996 ਦੀ ਲੋਕ ਸਭਾ ਚੋਣ ਵਿੱਚ ਮਹਾਸ਼ਾ ਭਾਈਚਾਰੇ ਦੇ ਧਰਮ ਚੰਦ ਨੂੰ ਲੋਕ ਸਭਾ ਗੁਰਦਾਸਪੁਰ ਚਾਰ ਵਾਰ ਲੜਾਈ ਅਤੇ 30 ਸਾਲ ਬਾਅਦ ਬਹੁਜਨ ਸਮਾਜ ਪਾਰਟੀ ਨੇ ਮੁੜ ਤੋਂ ਮਹਾਸ਼ਾ ਭਾਈਚਾਰੇ ਨੂੰ ਪੂਰੇ ਪੰਜਾਬ ਵਿੱਚ ਲਾਮਬੰਦੀ ਕਰਨ ਦੇ ਲਈ ਗੁਰਦਾਸਪੁਰ ਦੀ ਟਿਕਟ ਦਿੱਤੀ ਹੈ।

ਇਹ ਵੀ ਪੜ੍ਹੋElection duty : ਪੰਜਾਬ ‘ਚ 14000 ਅਧਿਆਪਕਾਂ ਦੀ ਲੱਗੀ ਚੋਣ ਡਿਊਟੀ! ਲੇਡੀ ਮੁਲਾਜ਼ਮਾਂ ਦੀ ਤੈਨਾਤੀ ਬਾਰੇ ਪੜ੍ਹੋ ਵੱਡੀ ਅਪਡੇਟ

ਇਸ ਦੇ ਨਾਲ ਹੀ ਬਹੁਜਨ ਸਮਾਜ ਪਾਰਟੀ ਵੱਲੋਂ ਸੱਤ ਉਮੀਦਵਾਰਾਂ ਦੇ ਨਾਵਾਂ ਦੀ ਘੋਸ਼ਣਾ ਹੋ ਚੁੱਕੀ ਹੈ ਜਿਸ ਵਿੱਚ ਪਹਿਲਾਂ ਘੋਸ਼ਿਤ ਕੀਤੇ ਗਏ ਪੰਜ ਉਮੀਦਵਾਰਾਂ ਵਿੱਚ ਹੁਸ਼ਿਆਰਪੁਰ ਤੋਂ ਰਕੇਸ਼ ਕੁਮਾਰ ਸੁਮਨ, ਫਿਰੋਜ਼ਪੁਰ ਤੋਂ ਸੁਰਿੰਦਰ ਕੰਬੋਜ, ਸੰਗਰੂਰ ਤੋਂ ਡਾਕਟਰ ਮੱਖਣ ਸਿੰਘ, ਪਟਿਆਲੇ ਤੋਂ ਜਗਜੀਤ ਛੜਬੜ ਅਤੇ ਜਲੰਧਰ ਤੋਂ ਬਲਵਿੰਦਰ ਕੁਮਾਰ ਪ੍ਰਮੁੱਖ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments