Monday, May 13, 2024
No menu items!
HomeNationalLok Sabha Elections: ਬਸਪਾ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

Lok Sabha Elections: ਬਸਪਾ ਵੱਲੋਂ 3 ਹੋਰ ਉਮੀਦਵਾਰਾਂ ਦਾ ਐਲਾਨ, ਪੜ੍ਹੋ ਲਿਸਟ

 

Lok Sabha Elections: ਸ਼ਬੀਹਾ ਅੰਸਾਰੀ ਨੂੰ ਆਜ਼ਮਗੜ੍ਹ ਤੋਂ ਬਣਾਇਆ ਉਮੀਦਵਾਰ 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Lok Sabha Elections: ਬਹੁਜਨ ਸਮਾਜਵਾਦੀ ਪਾਰਟੀ (ਬਸਪਾ) ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਇੱਕ ਹੋਰ ਸੂਚੀ ਜਾਰੀ ਕੀਤੀ ਹੈ। ਬਸਪਾ ਨੇ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋPSEB 8th class result 2024: ਪੰਜਾਬ ਸਕੂਲ ਸਿੱਖਿਆ ਬੋਰਡ 8ਵੀਂ ਜਮਾਤ ਦਾ ਜਲਦੀ ਐਲਾਨੇਗਾ ਨਤੀਜਾ, ਇੰਝ ਕਰੋ ਚੈੱਕ

ਪਾਰਟੀ ਨੇ ਸੰਤ ਕਬੀਰਨਗਰ ਲੋਕ ਸਭਾ ਸੀਟ ਤੋਂ ਸਈਅਦ ਦਾਨਿਸ਼ ਨੂੰ ਉਮੀਦਵਾਰ ਬਣਾਇਆ ਹੈ ਅਤੇ ਅਮੇਠੀ ਤੋਂ ਰਵੀ ਪ੍ਰਕਾਸ਼ ਮੌਰਿਆ ਨੂੰ ਟਿਕਟ ਦਿੱਤੀ ਹੈ। ਜਦਕਿ ਆਜ਼ਮਗੜ੍ਹ ਸੀਟ ਤੋਂ ਮਹਿਲਾ ਉਮੀਦਵਾਰ ਸਬੀਹਾ ਅੰਸਾਰੀ ਨੂੰ ਚੋਣ ਮੈਦਾਨ ‘ਚ ਉਤਾਰਿਆ ਗਿਆ ਹੈ।

ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪ੍ਰਕਿਰਿਆ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਬਸਪਾ ਨੇ ਆਜ਼ਮਗੜ੍ਹ ਤੋਂ ਆਪਣਾ ਉਮੀਦਵਾਰ ਬਦਲ ਦਿੱਤਾ ਹੈ।

ਇਹ ਵੀ ਪੜ੍ਹੋPhD Course UGC NET Exam New Rules: ਹੁਣ 4 ਸਾਲਾ ਡਿਗਰੀ ਵਾਲੇ ਵਿਦਿਆਰਥੀ ਵੀ ਸਿੱਧਾ ਕਰ ਸਕਣਗੇ PHD ਕੋਰਸ

ਪਹਿਲਾਂ ਬਸਪਾ ਨੇ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਭੀਮ ਰਾਜਭਰ ਨੂੰ ਆਜ਼ਮਗੜ੍ਹ ਤੋਂ ਟਿਕਟ ਦਿੱਤੀ ਸੀ, ਪਰ ਹੁਣ ਉਨ੍ਹਾਂ ਨੂੰ ਸਲੇਮਪੁਰ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ।

ਇਹ ਵੀ ਪੜ੍ਹੋ–Holiday Alert: ਪੰਜਾਬ ਦੇ 6 ਜ਼ਿਲ੍ਹਿਆਂ ‘ਚ 25 ਮਈ ਦੀ ਵਿਸ਼ੇਸ਼ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ

ਸ਼ਬੀਹਾ ਅੰਸਾਰੀ ਆਜ਼ਮਗੜ੍ਹ ਤੋਂ ਉਮੀਦਵਾਰ

ਆਜ਼ਮਗੜ੍ਹ ਸ਼ਹਿਰ ਦੇ ਪਹਾੜਪੁਰ ਦੀ ਰਹਿਣ ਵਾਲੀ 32 ਸਾਲਾ ਸ਼ਬੀਹਾ ਅੰਸਾਰੀ ਪਹਿਲੀ ਵਾਰ ਚੋਣ ਲੜੇਗੀ। ਉਹ 2018 ਤੋਂ 2022 ਤੱਕ ਕਾਂਗਰਸ ਘੱਟ ਗਿਣਤੀ ਸੈੱਲ ਦੀ ਸੂਬਾ ਜਨਰਲ ਸਕੱਤਰ ਸੀ।

ਇਹ ਵੀ ਪੜ੍ਹੋ-PSEB 12th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਇਸ ਦਿਨ ਐਲਾਨੇਗਾ 12ਵੀਂ ਜਮਾਤ ਦਾ ਨਤੀਜਾ! ਇਸ ਲਿੰਕ ਤੇ ਕਲਿੱਕ ਕਰਕੇ ਚੈੱਕ ਕਰੋ ਨਤੀਜਾ

ਕਾਂਗਰਸ ‘ਚ ਸ਼ਾਮਲ ਹੋਣ ਤੋਂ ਬਾਅਦ ਬਸਪਾ ਤੋਂ ਟਿਕਟ ਮਿਲਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਉਹ ਬਸਪਾ ਕੇਡਰ ਨਾਲ ਜੁੜੇ ਹੋਏ ਹਨ। ਆਜ਼ਮਗੜ੍ਹ ਤੋਂ ਭਾਜਪਾ ਨੇ ਸੰਸਦ ਮੈਂਬਰ ਦਿਨੇਸ਼ ਲਾਲ ਯਾਦਵ ‘ਨਿਰਾਹੁਆ’ ਅਤੇ ਸਪਾ ਨੇ ਧਰਮਿੰਦਰ ਯਾਦਵ ਨੂੰ ਮੈਦਾਨ ‘ਚ ਉਤਾਰਿਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments