Wednesday, May 15, 2024
No menu items!
HomeBusinessMissile attack on the Ship: ਸਮੁੰਦਰੀ ਜਹਾਜ਼ 'ਤੇ ਮਿਜ਼ਾਈਲ ਹਮਲਾ, ਭਾਰਤੀ ਸੈਨਾ...

Missile attack on the Ship: ਸਮੁੰਦਰੀ ਜਹਾਜ਼ ‘ਤੇ ਮਿਜ਼ਾਈਲ ਹਮਲਾ, ਭਾਰਤੀ ਸੈਨਾ ਆਈ ਅੱਗੇ

 

Missile attack on the Ship: ਜਹਾਜ਼ ਵਿੱਚ ਸਵਾਰ ਸਨ 22 ਭਾਰਤੀ ਅਤੇ ਇੱਕ ਬੰਗਲਾਦੇਸ਼ੀ ਨਾਗਰਿਕ 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Missile attack on the Ship: ਸਮੁੰਦਰ ‘ਚ ਜਹਾਜ਼ਾਂ ‘ਤੇ ਲਗਾਤਾਰ ਹਮਲੇ ਹੋ ਰਹੇ ਹਨ। ਇਸ ਦੌਰਾਨ ਭਾਰਤੀ ਜਲ ਸੈਨਾ ਨੇ ਸ਼ਨੀਵਾਰ ਨੂੰ ਕਿਹਾ ਕਿ ਅਦਨ ਦੀ ਖਾੜੀ ‘ਚ ਐਮਵੀ ਮਾਰਲਿਨ ਲੁਆਂਡਾ ‘ਤੇ ਮਿਜ਼ਾਈਲ ਹਮਲੇ ਦੀ ਖਬਰ ਤੋਂ ਬਾਅਦ ਜਲ ਸੈਨਾ ਵੱਲੋਂ ਮਦਦ ਮੁਹੱਈਆ ਕਰਵਾਈ ਗਈ ਹੈ।

ਮੀਡੀਆ ਰਿਪੋਰਟਸ ਮੁਤਾਬਿਕ, ਇਹ ਇੱਕ ਵਪਾਰੀ ਜਹਾਜ਼ ਸੀ ਜਿਸ ਵਿੱਚ 22 ਭਾਰਤੀ ਅਤੇ ਇੱਕ ਬੰਗਲਾਦੇਸ਼ੀ ਨਾਗਰਿਕ ਸਵਾਰ ਸਨ। ਮਿਜ਼ਾਈਲ ਹਮਲੇ ਕਾਰਨ ਜਹਾਜ਼ ਨੂੰ ਅੱਗ ਲੱਗ ਗਈ। ਨੇਵੀ ਨੇ ਬਿਆਨ ਵਿੱਚ ਕਿਹਾ ਕਿ ਭਾਰਤੀ ਜਲ ਸੈਨਾ ਵਪਾਰੀ ਜਹਾਜ਼ਾਂ ਦੀ ਸੁਰੱਖਿਆ ਅਤੇ ਸਮੁੰਦਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਦ੍ਰਿੜ ਅਤੇ ਵਚਨਬੱਧ ਹੈ।

ਧਿਆਨ ਯੋਗ ਹੈ ਕਿ ਇਹ ਮਿਜ਼ਾਈਲ ਹਮਲਾ ਇਜ਼ਰਾਈਲ-ਹਮਾਸ ਸੰਘਰਸ਼ ਦੇ ਦੌਰਾਨ ਲਾਲ ਸਾਗਰ ਵਿੱਚ ਹੂਤੀ ਬਾਗੀਆਂ ਵੱਲੋਂ ਵਪਾਰਕ ਜਹਾਜ਼ਾਂ ‘ਤੇ ਹਮਲੇ ਤੇਜ਼ ਕਰਨ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦਰਮਿਆਨ ਹੋਇਆ ਹੈ। ਐਡਮਿਰਲ ਆਰ ਹਰੀ ਕੁਮਾਰ ਨੇ ਅਜਿਹੀਆਂ ਸਮੁੰਦਰੀ ਘਟਨਾਵਾਂ ਨਾਲ ਸਖ਼ਤੀ ਨਾਲ ਨਜਿੱਠਣ ਦੇ ਨਿਰਦੇਸ਼ ਜਾਰੀ ਕੀਤੇ ਹਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments