Wednesday, May 15, 2024
No menu items!
HomeBusinessOPS Good News! ਇਸ ਸੂਬੇ 'ਚ ਮੁਲਾਜ਼ਮਾਂ ਨੂੰ ਮਿਲੇਗਾ ਪੁਰਾਣੀ ਪੈਨਸ਼ਨ ਸਕੀਮ...

OPS Good News! ਇਸ ਸੂਬੇ ‘ਚ ਮੁਲਾਜ਼ਮਾਂ ਨੂੰ ਮਿਲੇਗਾ ਪੁਰਾਣੀ ਪੈਨਸ਼ਨ ਸਕੀਮ ਦਾ ਲਾਭ, ਨੋਟੀਫਿਕੇਸ਼ਨ ਜਾਰੀ

 

OPS ਅਧੀਨ 13,000 ਕਰਮਚਾਰੀਆਂ ਨੂੰ ਲਿਆਉਣ ਲਈ ਨੋਟੀਫਿਕੇਸ਼ਨ ਜਾਰੀ

ਪੰਜਾਬ ਨੈੱਟਵਰਕ, ਬੈਂਗਲੁਰੂ

OPS News: ਨਵੀਂ ਪੈਨਸ਼ਨ ਸਕੀਮ ਦੇ ਵਿਰੋਧ ਵਿਚ ਅਤੇ ਪੁਰਾਣੀ ਪੈਨਸ਼ਨ ਸਕੀਮ (OPS) ਲਾਗੂ ਕਰਵਾਉਣ ਵਾਸਤੇ, ਜਿਥੇ ਇੱਕ ਪਾਸੇ ਵੱਖ ਵੱਖ ਸੂਬਿਆਂ ਦੇ ਮੁਲਾਜ਼ਮ ਰੋਸ ਪ੍ਰਦਰਸ਼ਨ ਕਰ ਰਹੇ ਹਨ, ਉਥੇ ਹੀ ਕਰਨਾਟਕ ਤੋਂ ਇੱਕ ਚੰਗੀ ਖ਼ਬਰ ਸਾਹਮਣੇ ਆਈ ਹੈ।

ਦਰਅਸਲ, ਕਰਨਾਟਕ ਸਰਕਾਰ ਨੇ ਆਪਣੇ 13,000 ਕਰਮਚਾਰੀਆਂ ਨੂੰ ਪੁਰਾਣੀ ਪੈਨਸ਼ਨ ਸਕੀਮ (OPS) ਦੇ ਅਧੀਨ ਲਿਆਉਣ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

ਇਹ ਵੀ ਪੜ੍ਹੋ-IMD Weather Alert: ਮੌਸਮ ਵਿਭਾਗ ਵੱਲੋਂ 30 ਜਨਵਰੀ ਤੱਕ ਯੈਲੋ ਅਲਰਟ ਜਾਰੀ! ਪੜ੍ਹੋ ਪੂਰੀ ਖ਼ਬਰ

ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਪੋਸਟ ਕੀਤਾ ਕਿ ਉਨ੍ਹਾਂ ਨੇ ਨਵੀਂ ਪੈਨਸ਼ਨ ਯੋਜਨਾ ਦੇ ਖਿਲਾਫ ਹੜਤਾਲ ‘ਤੇ ਬੈਠੇ ਸਰਕਾਰੀ ਕਰਮਚਾਰੀਆਂ ਨਾਲ ਇਹ ਵਾਅਦਾ ਕੀਤਾ ਹੈ।

ਇਹ ਵੀ ਪੜ੍ਹੋ-Transfer Breaking- 79 IPS ਅਫ਼ਸਰਾਂ ਦੇ ਤਬਾਦਲੇ, ਪੜ੍ਹੋ ਪੂਰਾ ਵੇਰਵਾ

ਮੁੱਖ ਮੰਤਰੀ ਨੇ ‘ਐਕਸ‘ ‘ਤੇ ਪੋਸਟ ਕੀਤਾ, ਕਿ “ਚੋਣਾਂ ਤੋਂ ਪਹਿਲਾਂ, ਮੈਂ ਉਸ ਜਗ੍ਹਾ ਦਾ ਦੌਰਾ ਕੀਤਾ ਸੀ ਜਿੱਥੇ ਕਰਮਚਾਰੀ ਨਵੀਂ ਪੈਨਸ਼ਨ ਪ੍ਰਣਾਲੀ (NPS) ਦੇ ਖਿਲਾਫ ਹੜਤਾਲ ‘ਤੇ ਸਨ। ਉੱਥੇ ਮੈਂ ਵਾਅਦਾ ਕੀਤਾ ਸੀ ਕਿ ਸੱਤਾ ਵਿੱਚ ਆਉਣ ਤੋਂ ਬਾਅਦ, ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ। ਮੈਨੂੰ ਉਮੀਦ ਹੈ ਕਿ ਇਸ ਫੈਸਲੇ ਨਾਲ 13,000 ਕਰਮਚਾਰੀਆਂ ਦੇ ਪਰਿਵਾਰਾਂ ਨੂੰ ਰਾਹਤ ਮਿਲੇਗੀ।” “ਮੈਨੂੰ ਉਮੀਦ ਹੈ ਕਿ ਇਸ ਫੈਸਲੇ ਨਾਲ 13,000 NPS ਕਰਮਚਾਰੀਆਂ ਦੇ ਸਾਰੇ ਪਰਿਵਾਰਾਂ ਨੂੰ ਰਾਹਤ ਮਿਲੇਗੀ।

ਪੁਰਾਣੀ ਪੈਨਸ਼ਨ ਸਕੀਮ ਕੀ ਹੈ?

ਪੁਰਾਣੀ ਪੈਨਸ਼ਨ ਸਕੀਮ ਤਹਿਤ ਸਰਕਾਰੀ ਮੁਲਾਜ਼ਮ ਸੇਵਾਮੁਕਤੀ ਤੋਂ ਬਾਅਦ ਮਹੀਨਾਵਾਰ ਪੈਨਸ਼ਨ ਲੈਣ ਦੇ ਹੱਕਦਾਰ ਹਨ। ਰਿਟਾਇਰਮੈਂਟ ਤੋਂ ਬਾਅਦ ਮਿਲਣ ਵਾਲੀ ਮਹੀਨਾਵਾਰ ਪੈਨਸ਼ਨ ਆਮ ਤੌਰ ‘ਤੇ ਵਿਅਕਤੀ ਦੀ ਆਖਰੀ ਤਨਖਾਹ ਦੀ ਅੱਧੀ ਹੁੰਦੀ ਹੈ।

ਪੁਰਾਣੀ ਪੈਨਸ਼ਨ ਸਕੀਮ (OPS) ਦਸੰਬਰ 2003 ਵਿੱਚ ਬੰਦ ਕਰ ਦਿੱਤੀ ਗਈ ਸੀ। ਜਿਸ ਤੋਂ ਬਾਅਦ 1 ਅਪ੍ਰੈਲ 2004 ਨੂੰ ਨਵੀਂ ਪੈਨਸ਼ਨ ਸਕੀਮ ਲਾਗੂ ਕੀਤੀ ਗਈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments