Thursday, May 2, 2024
No menu items!
HomeNationalPaid holiday declared: ਸਰਕਾਰੀ ਤੇ ਪ੍ਰਾਈਵੇਟ ਮੁਲਾਜ਼ਮਾਂ ਲਈ ਅਦਾਇਗੀ ਛੁੱਟੀ ਦਾ ਐਲਾਨ!...

Paid holiday declared: ਸਰਕਾਰੀ ਤੇ ਪ੍ਰਾਈਵੇਟ ਮੁਲਾਜ਼ਮਾਂ ਲਈ ਅਦਾਇਗੀ ਛੁੱਟੀ ਦਾ ਐਲਾਨ! ਹੁਕਮ ਜਾਰੀ

 

Paid holiday declared: ਮੁਲਾਜ਼ਮਾਂ ਨੂੰ ਵੋਟਿੰਗ ਵਾਲੇ ਦਿਨ ਤਨਖਾਹ ਸਮੇਤ ਛੁੱਟੀ ਮਿਲੇਗੀ- ਸੀਈਓ

ਪੰਜਾਬ ਨੈੱਟਵਰਕ, ਨਵੀਂ ਦਿੱਲੀ

Paid holiday declared: ਲੋਕ ਸਭਾ ਚੋਣਾਂ ਦੀ ਵੋਟਿੰਗ ਵਿੱਚ ਹਰ ਕਿਸੇ ਦੀ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ, ਦਿੱਲੀ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਪੀ ਕ੍ਰਿਸ਼ਨਾਮੂਰਤੀ ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਨੂੰ ਲਾਗੂ ਕਰਨ ਦਾ ਐਲਾਨ ਕੀਤਾ ਹੈ ਅਤੇ ਵੋਟਿੰਗ ਵਾਲੇ ਦਿਨ ਇੱਕ ਅਦਾਇਗੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਲਈ ਦਿੱਲੀ ‘ਚ ਮੁਲਾਜ਼ਮਾਂ ਨੂੰ 25 ਮਈ ਭਾਵ ਵੋਟਿੰਗ ਵਾਲੇ ਦਿਨ ਤਨਖਾਹ ਵਾਲੀ ਛੁੱਟੀ ਮਿਲੇਗੀ।

ਇਹ ਵੀ ਪੜ੍ਹੋ-Holiday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਸੀਈਓ ਦਫ਼ਤਰ ਦਾ ਕਹਿਣਾ ਹੈ ਕਿ ਇਹ ਹੁਕਮ ਜਨਤਕ ਖੇਤਰ ਦੇ ਨਾਲ-ਨਾਲ ਨਿੱਜੀ ਖੇਤਰ ਦੇ ਕਰਮਚਾਰੀਆਂ ‘ਤੇ ਵੀ ਲਾਗੂ ਹੋਵੇਗਾ। ਸੀਈਓ ਦਫ਼ਤਰ ਦਾ ਕਹਿਣਾ ਹੈ ਕਿ ਕਰਮਚਾਰੀ ਚੋਣ ਵਾਲੇ ਦਿਨ ਵੋਟ ਪਾਉਣ ਦੇ ਆਪਣੇ ਜਮਹੂਰੀ ਅਧਿਕਾਰ ਦੀ ਵਰਤੋਂ ਕਰਨ ਲਈ ਅਦਾਇਗੀ ਛੁੱਟੀ ਦੇ ਹੱਕਦਾਰ ਹਨ। ਇਸ ਲਈ ਨਿੱਜੀ ਖੇਤਰ ਨੂੰ ਵੀ ਇਸ ਹੁਕਮ ਨੂੰ ਲਾਗੂ ਕਰਨਾ ਯਕੀਨੀ ਬਣਾਉਣਾ ਹੋਵੇਗਾ।

ਇਹ ਵੀ ਪੜ੍ਹੋ-Punjab News: ਸਰਕਾਰੀ ਮੁਲਾਜ਼ਮਾਂ ਲਈ ਅਹਿਮ ਖਬਰ, ਚੋਣਾਂ ਦੇ ਮੱਦੇਨਜ਼ਰ ਜਾਰੀ ਹੋਏ ਸਖ਼ਤ ਹੁਕਮ

ਰਾਸ਼ਟਰੀ ਰਾਜਧਾਨੀ ਦਿੱਲੀ ਖੇਤਰ (ਐਨਸੀਆਰ) ਵਿੱਚ ਸਥਿਤ ਉੱਤਰ ਪ੍ਰਦੇਸ਼, ਹਰਿਆਣਾ ਅਤੇ ਰਾਜਸਥਾਨ ਦੇ ਸ਼ਹਿਰਾਂ ਦੇ ਵੋਟਰਾਂ ਨੂੰ ਵੀ ਆਪਣੀ ਵੋਟਿੰਗ ਦੀ ਮਿਤੀ ਦੇ ਅਨੁਸਾਰ ਦਿੱਲੀ ਜਾਣ ਦੀ ਛੁੱਟੀ ਮਿਲੇਗੀ। ਇਸੇ ਤਰ੍ਹਾਂ ਐਨਸੀਆਰ ਸ਼ਹਿਰਾਂ ਵਿੱਚ ਕੰਮ ਕਰਨ ਵਾਲੇ ਦਿੱਲੀ ਦੇ ਵੋਟਰਾਂ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਵੋਟਿੰਗ ਵਾਲੇ ਦਿਨ ਪੇਡ ਛੁੱਟੀ ਦੇਣੀ ਮਿਲੇਗੀ।

ਇਹ ਵੀ ਪੜ੍ਹੋ-Big News: ਪੰਜਾਬ ਸਰਕਾਰ ਨੇ ਅੰਗਹੀਣਾਂ ਦੇ ਸਰਟੀਫਿਕੇਟਾਂ ਦੀ ਜਾਂਚ ‘ਤੇ ਲਾਈ ਰੋਕ, ਹੁਕਮ ਜਾਰੀ

ਸੀ.ਈ.ਓ ਦਫ਼ਤਰ ਦਾ ਕਹਿਣਾ ਹੈ ਕਿ ਇਸ ਉਪਰਾਲੇ ਦਾ ਮੰਤਵ ਵੋਟਰਾਂ ਨੂੰ ਵੋਟਿੰਗ ਵਿੱਚ ਭਾਗੀਦਾਰੀ ਬਣਾਉਣਾ ਅਤੇ ਉਨ੍ਹਾਂ ਨੂੰ ਵੋਟਿੰਗ ਬਾਰੇ ਜਾਗਰੂਕ ਕਰਨਾ ਹੈ, ਤਾਂ ਜੋ ਵੱਧ ਤੋਂ ਵੱਧ ਵੋਟਿੰਗ ਕੀਤੀ ਜਾ ਸਕੇ। ਸੀਈਓ ਪੀ ਕ੍ਰਿਸ਼ਨਾਮੂਰਤੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣਾਂ ਵਾਲੇ ਦਿਨ ਵੋਟ ਪਾਉਣ ਲਈ ਇਸ ਮੌਕੇ ਦੀ ਵਰਤੋਂ ਕਰਨ ਤਾਂ ਜੋ ਵੱਧ ਤੋਂ ਵੱਧ ਵੋਟਿੰਗ ਹੋ ਸਕੇ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments