Tuesday, May 14, 2024
No menu items!
HomeEducationਅਧਿਆਪਕ ਵਲੋਂ ਵਿਦਿਆਰਥਣ ਨਾਲ ਬਲਾਤਕਾਰ, FIR ਦਰਜ

ਅਧਿਆਪਕ ਵਲੋਂ ਵਿਦਿਆਰਥਣ ਨਾਲ ਬਲਾਤਕਾਰ, FIR ਦਰਜ

 

R@pe of Student by Teacher: ਵਿਦਿਆਰਥਣ ਨੇ ਅਧਿਆਪਕ ਖਿਲਾਫ਼ ਦਰਜ ਕਰਵਾਈ ਐਫਆਈਆਰ

ਪੰਜਾਬ ਨੈੱਟਵਰਕ, ਨਵੀਂ ਦਿੱਲੀ- ਨਿਊਜ਼ ਏਜੰਸੀ

R@pe of Student by Teacher: ਇਲਾਹਾਬਾਦ ਯੂਨੀਵਰਸਿਟੀ ਦੀ ਇਕ ਵਿਦਿਆਰਥਣ ਨੇ ਪ੍ਰਾਚੀਨ ਇਤਿਹਾਸ ਵਿਭਾਗ ਦੇ ਇਕ ਅਧਿਆਪਕ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ। ਵਿਦਿਆਰਥਣ ਨੇ ਐਤਵਾਰ ਨੂੰ ਸ਼ਹਿਰ ਦੇ ਕਰਨਲਗੰਜ ਥਾਣੇ ਵਿੱਚ ਇਸ ਮਾਮਲੇ ਵਿੱਚ ਐਫਆਈਆਰ ਦਰਜ ਕਰਵਾਈ।

ਇਹ ਵੀ ਪੜ੍ਹੋ- Good News: ਭਗਵੰਤ ਮਾਨ ਸਰਕਾਰ ਦਾ ਪੰਜਾਬੀਆਂ ਦੇ ਹੱਕ ‘ਚ ਵੱਡਾ ਫ਼ੈਸਲਾ!

ਮੀਡੀਆ ਰਿਪੋਰਟਾਂ ਮੁਤਾਬਿਕ, ਏਸੀਪੀ ਕਰਨਲਗੰਜ ਰਾਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਬੀਏ ਤੀਜੇ ਸਾਲ ਦੀ ਵਿਦਿਆਰਥਣ ਦਾ ਦੋਸ਼ ਹੈ ਕਿ ਅਧਿਆਪਕ ਅਜੈ ਨੇ ਉਸਨੂੰ ਪਿਆਰ ਦਾ ਪ੍ਰਸਤਾਵ ਦਿੱਤਾ ਸੀ, ਜਿਸ ਨੂੰ ਉਸ ਨੇ ਠੁਕਰਾ ਦਿੱਤਾ ਸੀ। ਇਸ ਦੇ ਬਾਵਜੂਦ ਅਧਿਆਪਕ ਉਸਨੂੰ ਫੋਨ ਕਰਕੇ ਮੈਸੇਜ ਕਰਦਾ ਸੀ।

ਐਫਆਈਆਰ ਅਨੁਸਾਰ 15 ਜਨਵਰੀ 2024 ਦੀ ਸ਼ਾਮ ਨੂੰ ਅਧਿਆਪਕ ਨੇ ਵਿਦਿਆਰਥਣ ਨੂੰ ਖੁਦਕੁਸ਼ੀ ਕਰਨ ਦੀ ਧਮਕੀ ਦੇ ਕੇ ਮਮਫੋਰਡਗੰਜ ਦੇ ਲਵਕੁਸ਼ ਪਾਰਕ ਵਿੱਚ ਬੁਲਾਇਆ ਅਤੇ ਉਥੋਂ ਉਸ ਨੂੰ ਆਪਣੇ ਕਮਰੇ ਵਿੱਚ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾਏ।

ਇਹ ਵੀ ਪੜ੍ਹੋ-Government Employee DA Hike: ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖ਼ਬਰੀ! ਇਸ ਸੂਬੇ ਦੀ ਸਰਕਾਰ ਵਲੋਂ DA ਵਧਾਉਣ ਦਾ ਐਲਾਨ

ਵਿਦਿਆਰਥਣ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਦੇ ਵਿੱਚ ਇਹ ਵੀ ਦੋਸ਼ ਲਗਾਇਆ ਹੈ ਕਿ, ਘਰ ਵਾਪਸ ਆਉਂਦੇ ਸਮੇਂ ਅਧਿਆਪਕ ਨੇ ਉਸਨੂੰ ਇਸ ਬਾਰੇ ਕਿਸੇ ਨੂੰ ਨਾ ਦੱਸਣ ਦੀ ਧਮਕੀ ਦਿੱਤੀ।

ਰਾਜੀਵ ਕੁਮਾਰ ਯਾਦਵ ਨੇ ਦੱਸਿਆ ਕਿ ਅਧਿਆਪਕ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 376 (ਜਿਨਸੀ ਸ਼ੋਸ਼ਣ ਦੀ ਸਜ਼ਾ) ਅਤੇ 506 (ਅਪਰਾਧਿਕ ਧਮਕਾਉਣ ਦੀ ਸਜ਼ਾ) ਤਹਿਤ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments