Tuesday, April 30, 2024
No menu items!
HomeEducationSchool bus accident: ਸਕੂਲੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਬੱਚਿਆਂ ਦੀ...

School bus accident: ਸਕੂਲੀ ਬੱਸ ਨਾਲ ਵਾਪਰਿਆ ਦਰਦਨਾਕ ਹਾਦਸਾ, 5 ਬੱਚਿਆਂ ਦੀ ਮੌਤ-15 ਗੰਭੀਰ ਜ਼ਖਮੀ

 

School Bus accident: ਜ਼ਖਮੀ ਬੱਚਿਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ

ਪੰਜਾਬ ਨੈੱਟਵਰਕ, ਚੰਡੀਗੜ੍ਹ-

School Bus accident: ਹਰਿਆਣਾ ਦੇ ਮਹਿੰਦਰਗੜ੍ਹ ਦੇ ਕਨੀਨਾ ਦੇ ਪਿੰਡ ਉਨਹਾਨੀ ਨੇੜੇ ਸਕੂਲ ਬੱਸ ਪਲਟਣ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਹਾਦਸੇ ਵਿੱਚ ਪੰਜ ਬੱਚਿਆਂ ਦੀ ਮੌਤ ਹੋ ਗਈ ਅਤੇ 15 ਗੰਭੀਰ ਜ਼ਖ਼ਮੀ ਹੋ ਗਏ।

ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਪਹੁੰਚਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਹਾਦਸਾ ਓਵਰਟੇਕ ਕਰਨ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ। ਗੰਭੀਰ ਜ਼ਖਮੀ ਬੱਚਿਆਂ ਨੂੰ ਰੇਵਾੜੀ ਰੈਫਰ ਕਰ ਦਿੱਤਾ ਗਿਆ ਹੈ।

ਦੱਸਿਆ ਜਾ ਰਿਹਾ ਹੈ ਕਿ, ਬੱਸ ਡਰਾਈਵਰ ਸ਼ਰਾਬ ਦੇ ਨਸ਼ੇ ‘ਚ ਸੀ। ਪੁਲੀਸ ਨੇ ਬੱਸ ਚਾਲਕ ਨੂੰ ਹਿਰਾਸਤ ਵਿੱਚ ਲੈ ਕੇ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਮਹਿੰਦਰਗੜ੍ਹ ਪਹੁੰਚਾਇਆ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments