Saturday, April 13, 2024
No menu items!
HomeEducationSchools Derecognition: 20 ਸਕੂਲਾਂ ਦੀ ਮਾਨਤਾ ਰੱਦ! ਪੰਜਾਬ ਦੇ ਸਿੱਖਿਆ ਵਿਭਾਗ ਤੋਂ...

Schools Derecognition: 20 ਸਕੂਲਾਂ ਦੀ ਮਾਨਤਾ ਰੱਦ! ਪੰਜਾਬ ਦੇ ਸਿੱਖਿਆ ਵਿਭਾਗ ਤੋਂ ਬਾਅਦ CBSE ਦਾ ਵੱਡਾ ਐਕਸ਼ਨ

 

Schools Derecognition: ਜਿਨ੍ਹਾਂ ਤਿੰਨ ਸਕੂਲਾਂ ਦਾ ਦਰਜਾ ਘਟਾਇਆ, ਉਨ੍ਹਾਂ ਵਿੱਚ ਪੰਜਾਬ ਦਾ ਸਕੂਲ ਵੀ ਸ਼ਾਮਲ

ਪੰਜਾਬ ਨੈੱਟਵਰਕ, ਚੰਡੀਗੜ੍ਹ/ ਨਵੀਂ ਦਿੱਲੀ-

Schools Derecognition: ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਵਲੋਂ ਕਰੀਬ ਦੋ ਦਰਜਨ ਸਕੂਲਾਂ ਖਿਲਾਫ਼ ਕੀਤੀ ਗਈ ਕਾਰਵਾਈ ਤੋਂ ਬਾਅਦ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਦੇਸ਼ ਭਰ ਦੇ 20 ਸਕੂਲਾਂ ਦੀ ਮਾਨਤਾ ਰੱਦ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਤਿੰਨ ਸਕੂਲਾਂ ਦਾ ਦਰਜਾ ਘਟਾ ਦਿੱਤਾ ਗਿਆ ਹੈ। ਜਿਨ੍ਹਾਂ ਸਕੂਲਾਂ ਦਾ ਦਰਜਾ ਘਟਾਇਆ ਗਿਆ ਹੈ, ਉਨ੍ਹਾਂ ਵਿੱਚ ਪੰਜਾਬ ਦਾ ਸਕੂਲ ਵੀ ਸ਼ਾਮਲ ਹੈ।

ਸੀਬੀਐਸਈ ਅਨੁਸਾਰ ਕੁਝ ਸਕੂਲਾਂ ਦੀ ਅਚਨਚੇਤ ਜਾਂਚ ਕੀਤੀ ਗਈ। ਜਿਸ ਵਿਚ ਇਹ ਗੱਲ ਸਾਹਮਣੇ ਆਈ ਕਿ ਇਨ੍ਹਾਂ ਸਕੂਲਾਂ ਨੇ ਨਿਯਮਾਂ ਦੀ ਅਣਦੇਖੀ ਕਰਦੇ ਹੋਏ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਨੂੰ ਡੰਮੀ ਦਾਖਲੇ ਦਿੱਤੇ ਹਨ।

ਦਿੱਲੀ ਦੇ ਇਨ੍ਹਾਂ ਤਿੰਨ ਸਕੂਲਾਂ ਦੀ ਮਾਨਤਾ ਰੱਦ

CBSE ਨੇ ਦਿੱਲੀ ਦੇ ਮੈਰੋਗੋਲਡ ਪਬਲਿਕ ਸਕੂਲ, ਚੰਦਰਮ ਪਬਲਿਕ ਸਕੂਲ, ਭਾਰਤ ਮਾਤਾ ਸਰਸਵਤੀ ਬਾਲ ਮੰਦਰ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ।

ਇਸ ਤੋਂ ਇਲਾਵਾ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਕੀਤੀ ਗਈ ਹੈ, ਉਨ੍ਹਾਂ ਵਿੱਚ ਰਾਜਸਥਾਨ, ਮਹਾਰਾਸ਼ਟਰ, ਉੱਤਰ ਪ੍ਰਦੇਸ਼, ਉੱਤਰਾਖੰਡ, ਛੱਤੀਸਗੜ੍ਹ, ਮੱਧ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਕੇਰਲ ਦੇ ਸਕੂਲ ਸ਼ਾਮਲ ਹਨ।

ਸੀਬੀਐਸਈ ਦੀਆਂ ਹਦਾਇਤਾਂ ਨੇ ਮਾਪਿਆਂ ਦੀ ਚਿੰਤਾ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਜੇਕਰ ਮਾਹਿਰਾਂ ਦੀ ਮੰਨੀਏ ਤਾਂ ਜਿਨ੍ਹਾਂ ਸਕੂਲਾਂ ਦੀ ਮਾਨਤਾ ਰੱਦ ਹੋ ਚੁੱਕੀ ਹੈ, ਉਨ੍ਹਾਂ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਨੇੜਲੇ ਹੋਰ ਸਕੂਲਾਂ ਵਿੱਚ ਦਾਖ਼ਲਾ ਦਿੱਤਾ ਜਾਵੇਗਾ।

CBSE ਨੇ ਤਿੰਨ ਸਕੂਲਾਂ ਦਾ ਦਰਜਾ ਘਟਾਇਆ

ਸੀਬੀਐਸਈ ਨੇ ਜਿਨ੍ਹਾਂ ਤਿੰਨ ਸਕੂਲਾਂ ਦਾ ਦਰਜਾ ਘਟਾਇਆ ਹੈ, ਉਨ੍ਹਾਂ ਵਿੱਚ ਬਾਹਰੀ ਦਿੱਲੀ ਦੇ ਨਰੇਲਾ ਵਿੱਚ ਵਿਵੇਕਾਨੰਦ ਪਬਲਿਕ ਸਕੂਲ ਸ਼ਾਮਲ ਹੈ। ਇਸ ਤੋਂ ਇਲਾਵਾ ਪੰਜਾਬ ਅਤੇ ਅਸਾਮ ਵਿੱਚ ਇੱਕ-ਇੱਕ ਸਕੂਲ ਦਾ ਦਰਜਾ ਘਟਾਇਆ ਗਿਆ ਹੈ।

ਸੀਬੀਐਸਈ ਅਧਿਕਾਰੀਆਂ ਮੁਤਾਬਕ ਇਨ੍ਹਾਂ ਸਕੂਲਾਂ ਖ਼ਿਲਾਫ਼ ਲਗਾਤਾਰ ਸ਼ਿਕਾਇਤਾਂ ਮਿਲ ਰਹੀਆਂ ਸਨ। ਜਿਸ ਤੋਂ ਬਾਅਦ ਅਚਨਚੇਤ ਨਿਰੀਖਣ ਕੀਤਾ ਗਿਆ।

ਜਾਂਚ ਵਿੱਚ ਸਾਹਮਣੇ ਆਇਆ ਕਿ ਪੇਪਰਾਂ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੀ ਹਾਜ਼ਰੀ ਦਰਜ ਕੀਤੀ ਗਈ ਸੀ ਪਰ ਉਹ ਗਿਣਤੀ ਵਿੱਚ ਬੱਚੇ ਜਮਾਤ ਵਿੱਚ ਨਹੀਂ ਬੈਠੇ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments