Saturday, March 2, 2024
No menu items!
HomeEducationSexual harassment: 500 ਵਿਦਿਆਰਥਣਾਂ ਨੇ ਪ੍ਰੋਫੈਸਰ 'ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼,...

Sexual harassment: 500 ਵਿਦਿਆਰਥਣਾਂ ਨੇ ਪ੍ਰੋਫੈਸਰ ‘ਤੇ ਲਗਾਇਆ ਜਿਨਸੀ ਸ਼ੋਸ਼ਣ ਦਾ ਦੋਸ਼, ਪੀਐਮ ਮੋਦੀ ਨੂੰ ਲਿਖੀ ਦਰਦ ਭਰੀ ਚਿੱਠੀ

 

Sexual harassment of 500 girl students:

ਪੰਜਾਬ ਨੈੱਟਵਰਕ, ਸਿਰਸਾ

ਹਰਿਆਣਾ ਦੇ ਸਿਰਸਾ ਜ਼ਿਲ੍ਹੇ ਵਿੱਚ ਸਥਿਤ ਚੌਧਰੀ ਦੇਵੀ ਲਾਲ ਯੂਨੀਵਰਸਿਟੀ ਤੋਂ ਇੱਕ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ। ਇੱਥੇ 500 ਵਿਦਿਆਰਥਣਾਂ ਨੇ ਪ੍ਰੋਫੈਸਰ ‘ਤੇ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਹੈ।

ਮੀਡੀਆ ਰਿਪੋਰਟਾਂ ਮੁਤਾਬਿਕ, ਵਿਦਿਆਰਥਣਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਮੁੱਖ ਮੰਤਰੀ ਮਨੋਹਰ ਲਾਲ ਨੂੰ ਪੱਤਰ ਲਿਖ ਕੇ ਕੀਤੀ ਹੈ। ਯੂਨੀਵਰਸਿਟੀ ਦੇ ਰਜਿਸਟਰਾਰ ਰਾਜੇਸ਼ ਕੁਮਾਰ ਬਾਂਸਲ ਨੇ ਵਿਦਿਆਰਥਣਾਂ ਤੋਂ ਗੁਮਨਾਮ ਪੱਤਰ ਮਿਲਣ ਦੀ ਪੁਸ਼ਟੀ ਕੀਤੀ ਹੈ।

ਵਿਦਿਆਰਥਣਾਂ ਨੇ ਪ੍ਰੋਫੈਸਰ ਨੂੰ ਮੁਅੱਤਲ ਕਰਨ ਦੀ ਕੀਤੀ ਮੰਗ

ਪੀਐਮ ਮੋਦੀ ਅਤੇ ਸੀਐਮ ਮਨੋਹਰ ਲਾਲ ਨੂੰ ਲਿਖੇ ਪੱਤਰ ਵਿੱਚ ਵਿਦਿਆਰਥਣਾਂ ਨੇ ਪ੍ਰੋਫੈਸਰ ਨੂੰ ਮੁਅੱਤਲ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਹੈ ਕਿ ਮਾਮਲੇ ਦੀ ਜਾਂਚ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿੱਚ ਕਰਵਾਈ ਜਾਵੇ।

ਵਿਦਿਆਰਥਣਾਂ ਨੇ ਪੱਤਰ ਦੀਆਂ ਕਾਪੀਆਂ ਵਾਈਸ ਚਾਂਸਲਰ ਅਜਮੇਰ ਸਿੰਘ ਮਲਿਕ, ਰਾਜਪਾਲ ਬੰਡਾਰੂ ਦੱਤਾਤ੍ਰੇਅ, ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਅਤੇ ਰਾਸ਼ਟਰੀ ਕਮਿਸ਼ਨ ਦੀ ਚੇਅਰਪਰਸਨ ਰੇਖਾ ਸ਼ਰਮਾ ਸਮੇਤ ਹੋਰਨਾਂ ਨੂੰ ਵੀ ਭੇਜੀਆਂ ਹਨ।

ਪ੍ਰੋਫੈਸਰ ਤੇ ਅਸ਼ਲੀਲ ਹਰਕਤਾਂ ਕਰਨ ਦੇ ਇਲਜ਼ਾਮ

ਵਿਦਿਆਰਥਣਾਂ ਨੇ ਆਪਣੇ ਪੱਤਰ ਵਿੱਚ ਦੋਸ਼ ਲਾਇਆ ਹੈ ਕਿ ਪ੍ਰੋਫੈਸਰ ਗੰਦੀਆਂ ਤੇ ਅਸ਼ਲੀਲ ਹਰਕਤਾਂ ਕਰਦਾ ਸੀ। ਉਹ ਵਿਦਿਆਰਥਣਾਂ ਨੂੰ ਆਪਣੇ ਦਫ਼ਤਰ ਬੁਲਾ ਕੇ ਬਾਥਰੂਮ ਲੈ ਜਾਂਦੇ ਸਨ ਅਤੇ ਉਨ੍ਹਾਂ ਦੇ ਗੁਪਤ ਅੰਗਾਂ ਨੂੰ ਛੂਹਣ ਸਮੇਤ ਅਸ਼ਲੀਲ ਹਰਕਤਾਂ ਕਰਦੇ ਸਨ। ਉਨ੍ਹਾਂ ਨੇ ਪ੍ਰੋਫੈਸਰ ‘ਤੇ ਧੱਕੇਸ਼ਾਹੀ ਦੇ ਦੋਸ਼ ਵੀ ਲਾਏ।

ਪ੍ਰੋਫੈਸਰ ਨੇ ਵਿਦਿਆਰਥਣਾਂ ਨੂੰ ਗੰਭੀਰ ਨਤੀਜੇ ਭੁਗਤਣ ਦੀ ਦਿੱਤੀ ਧਮਕੀ

ਵਿਦਿਆਰਥੀਆਂ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੇ ਅਸ਼ਲੀਲ ਹਰਕਤਾਂ ਦਾ ਵਿਰੋਧ ਕੀਤਾ ਤਾਂ ਪ੍ਰੋਫੈਸਰ ਨੇ ਉਨ੍ਹਾਂ ਨੂੰ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਪ੍ਰੋਫੈਸਰ ਪਿਛਲੇ ਕਈ ਮਹੀਨਿਆਂ ਤੋਂ ਇਹ ਹਰਕਤ ਕਰਦਾ ਆ ਰਿਹਾ ਸੀ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments