Friday, May 3, 2024
No menu items!
HomeEducationPrivate School ਦੇ ਡਾਇਰੈਕਟਰ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

Private School ਦੇ ਡਾਇਰੈਕਟਰ ਵੱਲੋਂ ਗੋਲੀ ਮਾਰ ਕੇ ਖੁਦਕੁਸ਼ੀ

 

Private School ਦੇ ਡਾਇਰੈਕਟਰ ਦੀ ਖੁਦਕੁਸ਼ੀ ਮਾਮਲੇ ‘ਚ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ-ਪੁਲਿਸ

ਪੰਜਾਬ ਨੈੱਟਵਰਕ, ਚੰਡੀਗੜ੍ਹ-

Private School ਦੇ ਡਾਇਰੈਕਟਰ ਵਲੋਂ ਗੋਲੀ ਮਾਰ ਕੇ ਖੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਮਾਮਲਾ ਹਰਿਆਣਾ ਦੇ ਫਤਿਹਾਬਾਦ ਦਾ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ-PSEB 10th Result 2024: PSEB 10ਵੀਂ ਜਮਾਤ ਦਾ ਨਤੀਜਾ ਐਲਾਨਿਆ! ਇਸ ਲਿੰਕ ‘ਤੇ ਕਲਿੱਕ ਕਰਕੇ ਡਾਊਨਲੋਡ ਕਰੋ ਨਤੀਜਾ

ਮੀਡੀਆ ਰਿਪੋਰਟਸ ਮੁਤਾਬਿਕ, ਸੀਮਾ ਸੰਸਕਾਰ ਪਬਲਿਕ ਸਕੂਲ, ਭੱਟੂ ਰੋਡ, ਫਤਿਹਾਬਾਦ, ਹਰਿਆਣਾ ਦੇ ਡਾਇਰੈਕਟਰ ਨੇ ਵੀਰਵਾਰ ਦੁਪਹਿਰ ਨੂੰ ਕਾਰ ਵਿੱਚ ਲਾਇਸੈਂਸੀ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਦੀ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ, ਵਕੀਲ ਅਤੇ ਪ੍ਰਾਈਵੇਟ ਸਕੂਲ ਸੰਚਾਲਕ ਸਿਵਲ ਹਸਪਤਾਲ ਪੁੱਜੇ।

ਇਹ ਵੀ ਪੜ੍ਹੋBig Update PSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ, ਇਸ ਲਿੰਕ ‘ਤੇ ਕਲਿੱਕ ਕਰਕੇ ਕਰੋ ਡਾਊਨਲੋਡ

ਖੁਦਕੁਸ਼ੀ ਦਾ ਕਾਰਨ ਪਰਿਵਾਰਕ ਝਗੜਾ ਦੱਸਿਆ ਜਾ ਰਿਹਾ ਹੈ। ਰਾਘਵ ਬੱਤਰਾ ਵਿਵਾਦ ਕਾਰਨ ਮਾਡਲ ਟਾਊਨ ਸਥਿਤ ਆਪਣੇ ਪਿਤਾ ਤੋਂ ਵੱਖ ਹੋ ਕੇ ਕਾਲੋਨੀ ‘ਚ ਕਿਰਾਏ ਦੇ ਮਕਾਨ ‘ਚ ਰਹਿ ਰਿਹਾ ਸੀ। ਮਾਮਲੇ ਮੁਤਾਬਕ ਮਾਡਲ ਟਾਊਨ ਹਾਲ ਅੰਜਲੀ ਕਾਲੋਨੀ ਦਾ ਰਹਿਣ ਵਾਲਾ ਰਾਘਵ ਬੱਤਰਾ ਸਵੇਰੇ ਕਰੀਬ 11 ਵਜੇ ਆਪਣੀ ਕਾਰ ‘ਚ ਘਰੋਂ ਨਿਕਲਿਆ ਸੀ।

ਇਹ ਵੀ ਪੜ੍ਹੋPSEB 10th Result 2024: ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜੇ ਦਾ ਐਲਾਨ

ਦੱਸਿਆ ਜਾ ਰਿਹਾ ਹੈ ਕਿ ਦੁਪਹਿਰ ਸਮੇਂ ਬੱਚਿਆਂ ਨੇ ਇੱਕ ਵਾਹਨ ਨੂੰ ਬਿਘਾੜ ਰੋਡ ਤੋਂ ਮਟਾਣਾ ਰੋਡ ਵੱਲ ਜਾਂਦੇ ਦੇਖਿਆ ਅਤੇ ਪੈਸੇ ਮੰਗਣ ਲਈ ਗੱਡੀ ਦੇ ਨੇੜੇ ਗਏ। ਜਦੋਂ ਬੱਚੇ ਕਾਰ ਦੇ ਨੇੜੇ ਪਹੁੰਚੇ ਤਾਂ ਉਨ੍ਹਾਂ ਨੇ ਕਾਰ ਵਿਚ ਖੂਨ ਹੀ ਖੂਨ ਦੇਖਿਆ, ਜਿਸ ਤੋਂ ਬਾਅਦ ਬੱਚਿਆਂ ਨੇ ਰੌਲਾ ਪਾਇਆ ਅਤੇ ਲੋਕ ਇਕੱਠੇ ਹੋ ਗਏ।

ਇਹ ਵੀ ਪੜ੍ਹੋHoliday Alert: ਪੰਜਾਬ ਦੇ ਇੱਕ ਜ਼ਿਲ੍ਹੇ ਦੇ ਸਰਕਾਰੀ ਅਦਾਰਿਆਂ ‘ਚ 19 ਅਪ੍ਰੈਲ ਦੀ ਛੁੱਟੀ ਦਾ ਐਲਾਨ

ਇਸ ਤੋਂ ਬਾਅਦ ਰਾਹਗੀਰਾਂ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦਿੱਤੀ। ਸਿਟੀ ਪੁਲੀਸ ਦੀ ਟੀਮ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਪੁਲਿਸ ਦਾ ਕਹਿਣਾ ਹੈ ਕਿ, ਉਨ੍ਹਾਂ ਦੇ ਵਲੋਂ ਮਾਮਲੇ ਦੀ ਗੰਭੀਰਤਾ ਦੇ ਨਾਲ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋWeather Alert: ਮੌਸਮ ਵਿਭਾਗ ਨੇ ਪੰਜਾਬ ‘ਚ ਮੀਂਹ ਪੈਣ ਦੀ ਦਿੱਤੀ ਚੇਤਾਵਨੀ, ਪੜ੍ਹੋ ਪੂਰੀ ਖ਼ਬਰ

ਇਹ ਵੀ ਪੜ੍ਹੋTeacher News: ਅਧਿਆਪਕਾ ਦੀ ਸੜਕ ਹਾਦਸੇ ‘ਚ ਮੌਤ! ਸਕੂਲੋਂ ਆ ਰਹੀ ਸੀ ਵਾਪਸ

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

RELATED ARTICLES
- Advertisment -

Most Popular

Recent Comments