Thursday, May 2, 2024
No menu items!
HomeHealth & FitnessBaba Ramdev ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ! ਮਾਫ਼ੀ ਰੱਦ, ਕੀ ਜਾਣਾ...

Baba Ramdev ਨੂੰ ਸੁਪਰੀਮ ਕੋਰਟ ਦਾ ਵੱਡਾ ਝਟਕਾ! ਮਾਫ਼ੀ ਰੱਦ, ਕੀ ਜਾਣਾ ਪਵੇਗਾ ਜੇਲ੍ਹ?

 

Baba Ramdev ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀਆਂ ਵੀ ਹਦਾਇਤਾਂ 

ਪੰਜਾਬ ਨੈੱਟਵਰਕ, ਨਵੀਂ ਦਿੱਲੀ-

Baba Ramdev: ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਫਿਰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੁਪਰੀਮ ਕੋਰਟ ਨੇ ਬਾਬਾ ਦੀ ਮੁਆਫੀ ਨੂੰ ਫਿਰ ਰੱਦ ਕਰ ਦਿੱਤਾ ਹੈ।

ਉਸਨੂੰ 23 ਅਪਰੈਲ ਨੂੰ ਮੁੜ ਅਦਾਲਤ ਵਿੱਚ ਪੇਸ਼ ਹੋਣਾ ਪਵੇਗਾ ਅਤੇ ਉਸ ਨੂੰ ਜਨਤਕ ਤੌਰ ’ਤੇ ਮੁਆਫ਼ੀ ਮੰਗਣ ਦੀਆਂ ਹਦਾਇਤਾਂ ਵੀ ਦਿੱਤੀਆਂ ਗਈਆਂ ਹਨ। ਸੁਪਰੀਮ ਕੋਰਟ ਨੇ ਇਸ ਦੇ ਲਈ ਉਨ੍ਹਾਂ ਨੂੰ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ।

ਮੰਨਿਆ ਜਾ ਰਿਹਾ ਕਿ, ਜਿਸ ਤਰੀਕੇ ਦੇ ਨਾਲ ਸੁਪਰੀਮ ਕੋਰਟ ਰਾਮਦੇਵ ਦੀ ਮੁਆਫ਼ੀ ਨੂੰ ਰੱਦ ਕਰ ਰਹੀ ਹੈ ਤਾਂ, ਉਸ ਹਿਸਾਬ ਦੇ ਨਾਲ ਰਾਮਦੇਵ ਨੂੰ ਜੇਲ੍ਹ ਦੀ ਸਜ਼ਾ ਵੀ ਸੁਣਾ ਸਕਦੀ ਹੈ।

ਤੁਹਾਨੂੰ ਦੱਸ ਦੇਈਏ ਕਿ ਬਾਬਾ ਰਾਮਦੇਵ ਸੁਪਰੀਮ ਕੋਰਟ ਵਿੱਚ ਪੇਸ਼ ਹੋਏ। ਗੁੰਮਰਾਹਕੁੰਨ ਵਿਗਿਆਪਨ ਮਾਮਲੇ ‘ਚ ਪਤੰਜਲੀ ਆਯੁਰਵੇਦ ਖਿਲਾਫ ਦਾਇਰ ਮਾਣਹਾਨੀ ਪਟੀਸ਼ਨ ‘ਤੇ ਸੁਣਵਾਈ ਹੋਈ।

ਪਿਛਲੀ ਸੁਣਵਾਈ 10 ਅਪ੍ਰੈਲ ਨੂੰ ਹੋਈ ਸੀ ਪਰ ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਦੀ ਮੁਆਫੀ ਨੂੰ ਰੱਦ ਕਰ ਦਿੱਤਾ ਸੀ। ਇਸ ਮੁਆਫ਼ੀਨਾਮੇ ‘ਤੇ ਦੋਵਾਂ ਧਿਰਾਂ ਨੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ।

ਪਟੀਸ਼ਨ ‘ਤੇ ਪਿਛਲੀ ਸੁਣਵਾਈ ਜਸਟਿਸ ਹਿਮਾ ਕੋਹਲੀ ਅਤੇ ਜਸਟਿਸ ਅਮਾਨਤੁੱਲਾ ਦੀ ਬੈਂਚ ਨੇ ਕੀਤੀ ਸੀ। ਪਤੰਜਲੀ ਦੀ ਤਰਫੋਂ ਵਕੀਲ ਵਿਪਿਨ ਸਾਂਘੀ ਅਤੇ ਮੁਕੁਲ ਰੋਹਤਗੀ ਪੇਸ਼ ਹੋਏ। ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਵੀ ਸੁਪਰੀਮ ਕੋਰਟ ਪਹੁੰਚੇ। ਧਰੁਵ ਮਹਿਤਾ ਅਤੇ ਵੰਸ਼ਜਾ ਸ਼ੁਕਲਾ ਉੱਤਰਾਖੰਡ ਦੀ ਪੁਸ਼ਕਰ ਧਾਮੀ ਸਰਕਾਰ ਦੀ ਤਰਫੋਂ ਪੇਸ਼ ਹੋਏ ਸਨ।

ਪਿਛਲੀ ਸੁਣਵਾਈ ‘ਚ ਬੈਂਚ ਨੇ ਫਟਕਾਰ ਲਗਾਈ ਸੀ

10 ਅਪ੍ਰੈਲ ਨੂੰ ਹੋਈ ਸੁਣਵਾਈ ‘ਚ ਬੈਂਚ ਨੇ ਬਾਬਾ ਰਾਮਦੇਵ ਨੂੰ ਫਟਕਾਰ ਲਗਾਈ ਸੀ। ਬੈਂਚ ਨੇ ਕਿਹਾ ਸੀ ਕਿ ਬਾਬਾ ਰਾਮਦੇਵ ਅਤੇ ਪਤੰਜਲੀ ਨੇ ਜਾਣਬੁੱਝ ਕੇ ਹੁਕਮਾਂ ਦੀ ਉਲੰਘਣਾ ਕੀਤੀ ਹੈ।

ਇਸ ਲਈ ਮੁਆਫ਼ੀ ਸਵੀਕਾਰ ਨਹੀਂ ਕੀਤੀ ਜਾਂਦੀ, ਸਖ਼ਤ ਕਾਰਵਾਈ ਲਈ ਤਿਆਰ ਰਹੋ। ਸੁਪਰੀਮ ਕੋਰਟ ਨੇ ਉੱਤਰਾਖੰਡ ਰਾਜ ਲਾਇਸੈਂਸਿੰਗ ਅਥਾਰਟੀ ਨੂੰ ਵੀ ਫਟਕਾਰ ਲਗਾਈ ਸੀ।

ਕੇਂਦਰ ਸਰਕਾਰ ਨੂੰ ਸਵਾਲ ਕੀਤਾ ਗਿਆ ਕਿ ਵਿਭਾਗ ਦੇ ਡਰੱਗ ਕੰਟਰੋਲਰ ਅਤੇ ਲਾਇਸੈਂਸਿੰਗ ਅਧਿਕਾਰੀ ਕੀ ਕਰ ਰਹੇ ਹਨ? ਉਨ੍ਹਾਂ ਦੀਆਂ ਜ਼ਿੰਮੇਵਾਰੀਆਂ ਕੀ ਹਨ? ਜੇਕਰ ਲਾਪ੍ਰਵਾਹੀ ਕੀਤੀ ਜਾ ਰਹੀ ਹੈ ਤਾਂ ਦੋਵਾਂ ਅਧਿਕਾਰੀਆਂ ਨੂੰ ਮੁਅੱਤਲ ਕਿਉਂ ਨਹੀਂ ਕੀਤਾ ਗਿਆ? ਨਿਯਮਾਂ ਅਤੇ ਹੁਕਮਾਂ ਨੂੰ ਹਲਕੇ ਵਿੱਚ ਲਿਆ ਜਾ ਰਿਹਾ ਹੈ।

ਦੱਸ ਦੇਈਏ ਕਿ ਬਾਬਾ ਰਾਮਦੇਵ ਨੇ ਪਹਿਲਾਂ 2 ਅਪ੍ਰੈਲ ਨੂੰ ਸੁਪਰੀਮ ਕੋਰਟ ‘ਚ ਪੇਸ਼ ਹੋ ਕੇ ਮੁਆਫੀ ਮੰਗੀ ਸੀ ਅਤੇ ਫਿਰ 10 ਅਪ੍ਰੈਲ ਨੂੰ ਸੁਪਰੀਮ ਕੋਰਟ ‘ਚ ਬਿਨਾਂ ਸ਼ਰਤ ਮੁਆਫੀ ਮੰਗੀ ਸੀ।

ਪਤੰਜਲੀ ਦੇ ਗੁੰਮਰਾਹਕੁੰਨ ਵਿਗਿਆਪਨ ਦਾ ਮੁੱਦਾ ਕੀ ਹੈ?

ਬਾਬਾ ਰਾਮਦੇਵ ਅਤੇ ਪਤੰਜਲੀ ‘ਤੇ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਨੇ ਗੁੰਮਰਾਹਕੁੰਨ ਇਸ਼ਤਿਹਾਰ ਦਿਖਾਉਣ ਅਤੇ ਜਾਰੀ ਕਰਨ ਦਾ ਦੋਸ਼ ਲਗਾਇਆ ਹੈ। 17 ਅਗਸਤ 2022 ਨੂੰ ਪਟੀਸ਼ਨ ਦਾਇਰ ਕੀਤੀ ਗਈ ਸੀ।

ਇਸ ਪਟੀਸ਼ਨ ਨੂੰ ਗੰਭੀਰਤਾ ਨਾਲ ਲੈਂਦੇ ਹੋਏ, ਸੁਪਰੀਮ ਕੋਰਟ ਨੇ 21 ਨਵੰਬਰ 2023 ਨੂੰ ਪਤੰਜਲੀ ਨੂੰ ਕਿਸੇ ਵੀ ਉਤਪਾਦ ਦੇ ਗੁੰਮਰਾਹਕੁੰਨ ਇਸ਼ਤਿਹਾਰ ਨਾ ਦੇਣ ਦਾ ਨਿਰਦੇਸ਼ ਦਿੱਤਾ। ਹੁਕਮਾਂ ਦੇ ਬਾਵਜੂਦ ਜਦੋਂ ਇਸ਼ਤਿਹਾਰ ਦਿਖਾਏ ਗਏ ਤਾਂ ਸੁਪਰੀਮ ਕੋਰਟ ਨੇ 27 ਫਰਵਰੀ 2024 ਨੂੰ ਪਤੰਜਲੀ ਨੂੰ ਫਟਕਾਰ ਲਗਾਈ।

ਕਿਹਾ ਗਿਆ ਸੀ ਕਿ ਪਤੰਜਲੀ ਅਤੇ ਬਾਬਾ ਰਾਮਦੇਵ ਗੁੰਮਰਾਹਕੁੰਨ ਇਸ਼ਤਿਹਾਰ ਦਿਖਾ ਕੇ ਲੋਕਾਂ ਨਾਲ ਚਲਾਕੀ ਖੇਡ ਰਹੇ ਹਨ। ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਪਤੰਜਲੀ ਦੀਆਂ ਦਵਾਈਆਂ ਬਿਮਾਰੀਆਂ ਨੂੰ 100 ਪ੍ਰਤੀਸ਼ਤ ਠੀਕ ਕਰ ਸਕਦੀਆਂ ਹਨ? ਕੀ ਇਸ ਦਾ ਕੋਈ ਠੋਸ ਸਬੂਤ ਹੈ? ਸੁਪਰੀਮ ਕੋਰਟ ਨੇ 19 ਮਾਰਚ ਅਤੇ 2 ਅਪ੍ਰੈਲ ਨੂੰ ਵੀ ਇਸ ਮਾਮਲੇ ਦੀ ਸੁਣਵਾਈ ਕੀਤੀ ਸੀ।

 

RELATED ARTICLES
- Advertisment -

Most Popular

Recent Comments