Wednesday, May 15, 2024
No menu items!
HomeNationalBREAKING- ਨਾਬਾਲਗ ਧੀ ਨਾਲ ਬਲਾਤਕਾਰ ਕਰਨ ਵਾਲੇ ਪਿਤਾ ਨੂੰ ਅਦਾਲਤ ਨੇ ਸੁਣਾਈ...

BREAKING- ਨਾਬਾਲਗ ਧੀ ਨਾਲ ਬਲਾਤਕਾਰ ਕਰਨ ਵਾਲੇ ਪਿਤਾ ਨੂੰ ਅਦਾਲਤ ਨੇ ਸੁਣਾਈ 123 ਸਾਲ ਦੀ ਸਜ਼ਾ

 

123 ਸਾਲ ਕੈਦ ਦੀ ਸਜ਼ਾ ਸੁਣਾਈ, ਦੋਸ਼ੀ ਪਿਤਾ ਹੁਣ ਜੇਲ੍ਹ ਚ ਕੱਟੇਗਾ ਸਾਰੀ ਉਮਰ

ਨਵੀਂ ਦਿੱਲੀ-

ਕੇਰਲ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਇਕ ਵਿਅਕਤੀ ਨੂੰ ਆਪਣੀ ਵੱਡੀ ਨਾਬਾਲਗ ਧੀ ਦਾ ਵਾਰ-ਵਾਰ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ੀ ਠਹਿਰਾਇਆ ਅਤੇ ਉਸਨੂੰ ਕੁੱਲ 123 ਸਾਲ ਕੈਦ ਦੀ ਸਜ਼ਾ ਸੁਣਾਈ।

NDTV ਦੀ ਖ਼ਬਰ ਮੁਤਾਬਿਕ, ਛੋਟੀ ਧੀ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਵੀ ਮੰਜੇਰੀ ਫਾਸਟ ਟ੍ਰੈਕ ਅਦਾਲਤ ਦੇ ਵਿਸ਼ੇਸ਼ ਜੱਜ ਅਸ਼ਰਫ ਏ.ਐੱਮ. ਨੇ ਦੋਸ਼ੀ ਵਿਅਕਤੀ ਨੂੰ ਤਿੰਨ ਸਾਲ ਦੀ ਕੈਦ ਅਤੇ 1.85 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਇਹ ਵੀ ਪੜ੍ਹੋ-Cold Wave Alert: ਮੌਸਮ ਵਿਭਾਗ ਵੱਲੋਂ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ

ਅਦਾਲਤ ਨੇ ਮੁਲਜ਼ਮ ਨੂੰ ਭਾਰਤੀ ਦੰਡਾਵਲੀ ਦੀਆਂ ਤਿੰਨ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ ਐਕਟ ਤਹਿਤ 40-40 ਸਾਲ ਦੀ ਸਜ਼ਾ ਸੁਣਾਈ। ਇਸ ਦੇ ਨਾਲ ਹੀ ਉਸ ਨੂੰ ਜੁਵੇਨਾਈਲ ਜਸਟਿਸ ਐਕਟ ਦੇ ਤਹਿਤ ਤਿੰਨ ਸਾਲ ਯਾਨੀ ਕੁੱਲ 123 ਸਾਲ ਦੀ ਸਜ਼ਾ ਸੁਣਾਈ ਗਈ ਹੈ।

ਅਦਾਲਤ ਨੇ ਉਸ ‘ਤੇ 7 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਸਾਰੀਆਂ ਸਜ਼ਾਵਾਂ ਨਾਲ-ਨਾਲ ਚੱਲਣਗੀਆਂ ਅਤੇ ਉਸ ਨੂੰ ਵੱਧ ਤੋਂ ਵੱਧ 40 ਸਾਲ ਦੀ ਸਜ਼ਾ ਕੱਟਣੀ ਪਵੇਗੀ। ਛੋਟੀ ਧੀ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਅਦਾਲਤ ਨੇ ਉਸ ਨੂੰ ਤਿੰਨ ਸਾਲ ਦੀ ਕੈਦ ਅਤੇ 1.85 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments