Friday, May 17, 2024
No menu items!
HomeNationalVigilance ਵੱਲੋਂ ਥਾਣੇਦਾਰ ਅਤੇ ਹੌਲਦਾਰ 5000 ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ

Vigilance ਵੱਲੋਂ ਥਾਣੇਦਾਰ ਅਤੇ ਹੌਲਦਾਰ 5000 ਰੁਪਏ ਰਿਸ਼ਵਤ ਲੈਂਦੇ ਗ੍ਰਿਫਤਾਰ

 

Vigilance ਵੱਲੋਂ ਏਐਸਆਈ ਅਤੇ ਹੈੱਡ ਕਾਂਸਟੇਬਲ ਖਿਲਾਫ਼ ਮੁਕੱਦਮਾ ਦਰਜ

ਪੰਜਾਬ ਨੈੱਟਵਰਕ, ਚੰਡੀਗੜ੍ਹ-

Vigilance: ਹਰਿਆਣਾ ਵਿਜੀਲੈਂਸ ਬਿਊਰੋ ਦੀ ਟੀਮ ਨੇ ਜ਼ਿਲ੍ਹਾ ਨੂਹ ਦੇ ਡਾਇਲ 112 ਫ਼ਿਰੋਜ਼ਪੁਰ ਝਿਰਕਾ ਪੁਲਿਸ ਥਾਣੇ ਵਿਚ ਤੈਨਾਤ ਏਐਸਆਈ ਸੁਰੇਂਦਰ ਅਤੇ ਹੈੱਡ ਕਾਂਸਟੇਬਲ ਬੀਰਪਾਲ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ।

ਉਕਤ ਪੁਲਿਸ ਮੁਲਾਜ਼ਮਾਂ ਵੱਲੋਂ ਸ਼ਿਕਾਇਤਕਰਤਾ ‘ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਬਦਲੇ ਵਿਚ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਵਿਚੋਂ ਏਐਸਆਈ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਬਿਊਰੋ ਦੀ ਟੀਮ ਨੇ ਰੰਗੇ ਹੱਥੀ ਫੜਿਆ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਐਂਟੀ ਕਰੱਪਸ਼ਨ ਬਿਊਰੋ ਦੀ ਟੀਮ ਨੂੰ ਸ਼ਿਕਾਇਤ ਮਿਲੀ ਸੀ ਕਿ ਦੋਸ਼ੀਆਂ ਵੱਲੋਂ ਸ਼ਿਕਾਇਤਕਰਤਾਵਾਂ ‘ਤੇ ਝੂਠਾ ਮੁਕੱਦਮਾ ਦਰਜ ਕਰਨ ਦੇ ਬਦਲੇ ਵਿਚ 20,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਇਸ ਮਾਮਲੇ ਵਿਚ ਦੋਸ਼ੀਆਂ ਵੱਲੋਂ ਪਹਿਲਾਂ ਹੀ ਡੇਢ ਲੱਖ ਰੁਪਏ ਦੀ ਰਕਮ ਦੇ ਟਾਇਰ ਰਿਸ਼ਵਤ ਵਜੋਂ ਲਏ ਗਏ ਸਨ। ਮਾਮਲੇ ਦਾ ਪਤਾ ਚੱਲਦੇ ਹੀ ਵਿਜੀਲੈਂਸ ਟੀਮ ਨੇ ਦੋਸ਼ੀਆਂ ਨੂੰ ਫੜਨ ਲਈ ਯੋਜਨਾ ਬਣਾਈ ਅਤੇ ਉਨ੍ਹਾਂ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਫੜਿਆ।

ਇਸ ਮਾਮਲੇ ਵਿਚ ਦੋਵਾਂ ਦੋਸ਼ੀਆਂ ਖ਼ਿਲਾਫ਼ ਗੁਰੂਗ੍ਰਾਮ ਐਂਟੀ ਕਰੱਪਸ਼ਨ ਬਿਊਰੋ ਪੁਲਿਸ ਥਾਣੇ ਵਿਚ ਮੁਕੱਦਮਾ ਦਰਜ ਕਰਦੇ ਹੋਏ ਕਾਰਵਾਈ ਕੀਤੀ ਗਈ ਹੈ।

ਬਿਊਰੋ ਦੇ ਬੁਲਾਰੇ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਅਧਿਕਾਰੀ ਜਾਂ ਕਰਮਚਾਰੀ ਸਰਕਾਰੀ ਕੰਮ ਕਰਨ ਦੀ ਬਦਲੇ ਵਿਚ ਰਿਸ਼ਵਤ ਦੀ ਮੰਗ ਕਰਦਾ ਹੈ ਤਾਂ ਤੁਰੰਤ ਇਸ ਦੀ ਜਾਣਕਾਰੀ ਹਰਿਆਣਾ ਐਂਟੀ ਕਰੱਪਸ਼ਨ ਬਿਊਰੋ ਦੇ ਟੋਲ ਫ਼ਰੀ ਨੰਬਰ 1800-180-2022 ਅਤੇ 1064 ‘ਤੇ ਦੇਣਾ ਯਕੀਨੀ ਕਰਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp  ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।) 

 

RELATED ARTICLES
- Advertisment -

Most Popular

Recent Comments