Nigeria Breaking: ਬੰਬ ਧਮਾਕੇ ‘ਚ 50 ਤੋਂ ਵੱਧ ਲੋਕਾਂ ਦੀ ਮੌਤ, ਕਈ ਜ਼ਖਮੀ

380

 

ਨਵੀਂ ਦਿੱਲੀ

ਮੱਧ ਨਾਈਜੀਰੀਆ ‘ਚ ਹੋਏ ਬੰਬ ਧਮਾਕੇ ‘ਚ 50 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ ਹੋ ਗਏ। ਇਹ ਖੇਤਰ ਪਹਿਲਾਂ ਹੀ ਨਸਲੀ ਅਤੇ ਧਾਰਮਿਕ ਤਣਾਅ ਲਈ ਜਾਣਿਆ ਜਾਂਦਾ ਹੈ। ਇਹ ਘਟਨਾ ਉੱਤਰੀ ਮੱਧ ਨਾਈਜੀਰੀਆ ਦੇ ਨਸਾਰਾਵਾ ਅਤੇ ਬੇਨੂ ਰਾਜਾਂ ਵਿਚਕਾਰ ਵਾਪਰੀ।

ਰਾਇਟਰਜ਼ ਦੇ ਅਨੁਸਾਰ, ਮੱਧ ਬੈਲਟ ਵਜੋਂ ਜਾਣੇ ਜਾਂਦੇ ਮੱਧ ਨਾਈਜੀਰੀਆ ਵਿੱਚ ਨਸਲੀ ਬਦਲੇ ਦੀਆਂ ਕਈ ਘਟਨਾਵਾਂ ਸਾਹਮਣੇ ਆਈਆਂ ਹਨ। ਆਜੜੀਆਂ ਅਤੇ ਕਿਸਾਨਾਂ ਵਿਚਾਲੇ ਹੋਏ ਟਕਰਾਅ ਕਾਰਨ ਹਿੰਸਾ ਦੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

ਇਸ ਤੋਂ ਪਹਿਲਾਂ ਖ਼ਬਰ ਆਈ ਸੀ ਕਿ ਬੰਬ ਧਮਾਕੇ ਵਿਚ 27 ਚਰਵਾਹਿਆਂ ਦੀ ਮੌਤ ਹੋ ਗਈ ਸੀ। ਪਰ ਰਾਇਟਰਜ਼ ਦੀ ਇਕ ਰਿਪੋਰਟ ਵਿਚ ਕਿਹਾ ਗਿਆ ਹੈ ਕਿ ਬੰਬ ਧਮਾਕੇ ਵਿਚ 54 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖਮੀ ਹੋ ਗਏ। ਧਮਾਕੇ ‘ਚ ਮਰਨ ਵਾਲਿਆਂ ਦੀ ਗਿਣਤੀ ਅਜੇ ਵਧ ਸਕਦੀ ਹੈ।

ਕਈ ਲੋਕ ਜ਼ਿੰਦਾ ਸਾੜ ਦਿੱਤੇ

ਘਟਨਾ ਬਾਰੇ ਸਥਾਨਕ ਅਧਿਕਾਰੀਆਂ ਨੇ ਕਿਹਾ ਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਬੰਬ ਧਮਾਕੇ ਵਿੱਚ ਕੌਣ ਸ਼ਾਮਲ ਹੈ। ਸੁਰੱਖਿਆ ਏਜੰਸੀਆਂ ਦੀਆਂ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਅਧਿਕਾਰੀ ਘਟਨਾ ਤੋਂ ਬਾਅਦ ਸਥਾਨਕ ਪੱਧਰ ‘ਤੇ ਤਣਾਅ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜਿਸ ਇਲਾਕੇ ‘ਚ ਬੰਬ ਧਮਾਕਾ ਹੋਇਆ ਹੈ, ਉਸ ਇਲਾਕੇ ਤੋਂ ਹਮੇਸ਼ਾ ਹਿੰਸਾ ਦੀਆਂ ਖਬਰਾਂ ਆਉਂਦੀਆਂ ਰਹਿੰਦੀਆਂ ਹਨ। news18