ਹੁਣ ਪੱਤਰਕਾਰਾਂ ਨੂੰ ਮਿਲੇਗੀ 15000 ਰੁਪਏ ਪੈਨਸ਼ਨ, ਪੜ੍ਹੋ ਪੂਰੀ ਖ਼ਬਰ

560
Good news Photo by 123RF

 

Now journalists will get 15000 rupees pension, read full news

ਚੰਡੀਗੜ੍ਹ :

Journalists- ਮਾਨਤਾ ਪ੍ਰਾਪਤ ਪੱਤਰਕਾਰਾਂ ਦੀ ਪੈਨਸ਼ਨ 10 ਹਜ਼ਾਰ ਰੁਪਏ ਤੋਂ ਵਧਾ ਕੇ 15 ਹਜ਼ਾਰ ਰੁਪਏ ਕਰਨ ਦਾ ਹਰਿਆਣਾ ਸਰਕਾਰ ਨੇ ਫ਼ੈਸਲਾ ਕੀਤਾ ਹੈ। 60 ਸਾਲ ਦੀ ਉਮਰ ਪੂਰੀ ਕਰ ਚੁੱਕੇ ਪੱਤਰਕਾਰਾਂ ਨੂੰ ਇਹ ਪੈਨਸ਼ਨ ਮਿਲੇਗੀ।

ਇਸ ਲਈ ਪੱਤਰਕਾਰ ਨੂੰ ਘੱਟੋ-ਘੱਟ 20 ਸਾਲਾਂ ਦਾ ਤਜਰਬਾ ਹੋਣਾ ਲਾਜ਼ਮੀ ਹੈ। ਨਾਲ ਹੀ ਘੱਟੋ-ਘੱਟ ਪੰਜ ਸਾਲਾਂ ਲਈ ਸਰਕਾਰ ਤੋਂ ਮਾਨਤਾ ਪ੍ਰਾਪਤ ਹੋਣਾ ਚਾਹੀਦਾ ਹੈ।

ਹਰਿਆਣਾ ਮੰਤਰੀ ਮੰਡਲ ਦੀ ਬੈਠਕ ’ਚ ਇਸ ਮਤੇ ਨੂੰ ਮਨਜ਼ੂਰੀ ਦਿੱਤੀ ਗਈ। ਨਾਲ ਹੀ ਸਰਕਾਰ ਨੇ ਡਿਜੀਟਲ ਮੀਡੀਆ ਪਲੇਟਫਾਰਮ ਚਲਾਉਣ ਵਾਲਿਆਂ ਨੂੰ ਮਾਨਤਾ ਦੇਣ ਦਾ ਫ਼ੈਸਲਾ ਲਿਆ ਹੈ।

ਇਸ ਲਈ ਡਿਜੀਟਲ ਮੀਡੀਆ ਪਾਲਿਸੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਡਿਜੀਟਲ ਮੀਡੀਆ ’ਤੇ ਸਿਰਫ਼ ਖ਼ਬਰਾਂ ਚਲਾਉਣ ਵਾਲਿਆਂ ਨੂੰ ਹੀ ਪਾਲਿਸੀ ’ਚ ਸ਼ਾਮਲ ਕੀਤਾ ਗਿਆ ਹੈ।

ਡਿਜੀਟਲ ਪਲੇਟਫਾਰਮ ’ਤੇ ਊਟ-ਪਟਾਂਗ ਚੀਜ਼ਾਂ ਚਲਾਉਣ ਵਾਲਿਆਂ ਨੂੰ ਪਾਲਿਸੀ ’ਚ ਸ਼ਾਮਲ ਨਹੀਂ ਕੀਤਾ ਗਿਆ। ਡਿਜੀਟਲ ਮੀਡੀਆ ਵਾਲਿਆਂ ਨੂੰ ਹੁਣ ਸਰਕਾਰ ਇਸ਼ਤਿਹਾਰ ਵੀ ਦੇਵੇਗੀ। ਪੱਤਰਕਾਰ ਜਥੇਬੰਦੀਆਂ ਨੇ ਸਰਕਾਰ ਦੇ ਇਸ ਫ਼ੈਸਲੇ ਦਾ ਸਵਾਗਤ ਕੀਤਾ ਹੈ। – Jagran

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)