Join WhatsApp

Join Now

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦਾ ਮੌਕਾ; ਪੰਜਾਬ ‘ਚ ਬਾਗਬਾਨੀ ਰਕਬਾ ਵੱਧ ਕੇ ਹੋਇਆ 5.21 ਲੱਖ ਹੈਕਟੇਅਰ!

On: ਜੁਲਾਈ 7, 2026 3:56 ਬਾਃ ਦੁਃ

 

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦਾ ਮੌਕਾ; ਪੰਜਾਬ ‘ਚ ਬਾਗਬਾਨੀ ਰਕਬਾ ਵੱਧ ਕੇ ਹੋਇਆ 5.21 ਲੱਖ ਹੈਕਟੇਅਰ!- ਕਿਸਾਨਾਂ ਦੀ ਆਮਦਨ ਵਧਾਉਣ ਅਤੇ ਉਨ੍ਹਾਂ ਦੀ ਭਲਾਈ ਲਈ ਸਰਕਾਰ ਵਚਨਬੱਧ

ਚੰਡੀਗੜ੍ਹ, 7 ਜੁਲਾਈ 2026- 

ਜਲਵਾਯੂ ਪਰਿਵਰਤਨ ਨਾਲ ਨਜਿੱਠਣ ਦਾ ਮੌਕਾ; ਪੰਜਾਬ ਦੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਲਾਗੂ ਕੀਤੀਆਂ ਜਾ ਰਹੀਆਂ ਕਿਸਾਨ ਪੱਖੀ ਨੀਤੀਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਉਪਰਾਲਿਆਂ ਸਦਕਾ ਸੂਬੇ ਵਿੱਚ ਬਾਗਬਾਨੀ ਹੇਠ ਰਕਬਾ ਵੱਧ ਕੇ 5.21 ਲੱਖ ਹੈਕਟੇਅਰ ਤੱਕ ਪਹੁੰਚ ਗਿਆ ਹੈ, ਜੋ ਕਿ ਬਾਗ਼ਬਾਨੀ ਖੇਤਰ ਵਿੱਚ ਇੱਕ ਮਹੱਤਵਪੂਰਨ ਪ੍ਰਾਪਤੀ ਹੈ। ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਰਵਾਇਤੀ ਫਸਲੀ ਚੱਕਰ ਤੋਂ ਇਲਾਵਾ ਕਿਸਾਨਾਂ ਨੂੰ ਫਲਾਂ, ਸਬਜ਼ੀਆਂ, ਫੁੱਲਾਂ ਅਤੇ ਹੋਰ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਵੱਲ ਪ੍ਰੇਰਿਤ ਕਰ ਰਹੀ ਹੈ।

ਇਸ ਨਾਲ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਣ ਦੇ ਨਾਲ-ਨਾਲ ਬਾਗ਼ਬਾਨੀ ਨੂੰ ਹੋਰ ਲਾਭਕਾਰੀ ਅਤੇ ਟਿਕਾਊ ਬਣਾਉਣ ਵਿੱਚ ਵੀ ਮਦਦ ਮਿਲ ਰਹੀ ਹੈ। ਭਗਤ ਨੇ ਅੱਗੇ ਦੱਸਿਆ ਕਿ ਬਾਗਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਵੱਖ-ਵੱਖ ਸਰਕਾਰੀ ਸਕੀਮਾਂ ਤਹਿਤ ਵਿੱਤੀ ਸਹਾਇਤਾ, ਤਕਨੀਕੀ ਮਾਰਗਦਰਸ਼ਨ, ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ ਅਤੇ ਆਧੁਨਿਕ ਖੇਤੀ ਤਕਨੀਕਾਂ ਦੀ ਜਾਣਕਾਰੀ ਮੁਹੱਈਆ ਕਰਵਾਈ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਯੋਗ ਕਿਸਾਨਾਂ ਤੱਕ ਸਮੇਂ ਸਿਰ ਪਹੁੰਚਾਇਆ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਾਗਬਾਨੀ ਨਾਲ ਸਬੰਧਤ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ ਆਪਣੇ ਨਜ਼ਦੀਕੀ ਬਾਗਬਾਨੀ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ।

 

More

ਵੱਡੀ ਖ਼ਬਰ: AAP ਪੰਜਾਬ ਨੇ ਸੀਨੀਅਰ ਲੀਡਰ ਨੂੰ ਬਣਾਇਆ ਸੂਬਾ ਉਪ ਪ੍ਰਧਾਨ! 3 ਹਲਕਿਆਂ ਲਈ ਨਵੇਂ ਇੰਚਾਰਜ ਵੀ ਐਲਾਨੇ

BTech Student Death! ਬੀ.ਟੈਕ ਵਿਦਿਆਰਥੀ ਦੀ ਸ਼ੱਕੀ ਹਾਲਾਤਾਂ ‘ਚ ਮੌਤ; ਵੱਡੀ ਕੰਪਨੀ ‘ਚ ਮਿਲੀ ਸੀ ਇੰਟਰਨਸ਼ਿਪ, ਜਾਣੋ ਪੂਰਾ ਮਾਮਲਾ

ਗੰਗਾ ਨਦੀ ‘ਚ ਚਿਕਨ ਬਿਰਯਾਨੀ ਖਾਣਾ ਕੋਈ ਅਪਰਾਧ ਨਹੀਂ! ਮੁਸਲਿਮ ਨੌਜਵਾਨਾਂ ਦੀ ਗ੍ਰਿਫ਼ਤਾਰੀ ‘ਤੇ ਸੁਪਰੀਮ ਕੋਰਟ ਦੇ ਜੱਜ ਨੇ ਚੁੱਕੇ ਸਵਾਲ; ਕਿਹਾ- ਅਜਿਹੇ ਕੰਮ ਲਈ 3 ਮਹੀਨੇ ਜੇਲ੍ਹ ‘ਚ ਰੱਖਣਾ ਠੀਕ ਨਹੀਂ

ਪੰਜਾਬ ਯੂਨੀਵਰਸਿਟੀ ‘ਚ ਵਿਦਿਆਰਥਣ ਦੀ ਮੌਤ ਤੋਂ ਬਾਅਦ ਹੰਗਾਮਾ, VC ਰੇਨੂ ਵਿੱਜ ਤੋਂ ਮੰਗਿਆ ਅਸਤੀਫਾ

ਵੱਡੀ ਖ਼ਬਰ: ਭਾਜਪਾ ਦਫ਼ਤਰ ‘ਤੇ ਪੈਟਰੋਲ ਬੰਬ ਨਾਲ ਹਮਲਾ ਕਰਨ ਵਾਲੇ ਗ੍ਰਿਫ਼ਤਾਰ!

ਵੱਡੀ ਖ਼ਬਰ: ਪੰਜਾਬ ਤੋਂ AAP ਦੇ ਰਾਜ ਸਭਾ ਮੈਂਬਰ ਨੇ ਸੁਰੱਖਿਆ ਕੀਤੀ ਵਾਪਸ, ਕਾਨੂੰਨ ਵਿਵਸਥਾ ‘ਤੇ ਚੁੱਕੇ ਸਵਾਲ!

Leave a Comment