Join WhatsApp

Join Now

Old Pension News: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਰੈਲੀ ‘ਚ ਵੱਡੀ ਸ਼ਮੂਲੀਅਤ ਨਾਲ਼ ਹਿੱਸਾ ਬਣਨ ਦਾ ਐਲਾਨ

On: October 6, 2026 7:29 PM

 

Old Pension News: ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੰਗਰੂਰ ਰੈਲੀ ‘ਚ ਵੱਡੀ ਸ਼ਮੂਲੀਅਤ ਨਾਲ਼ ਹਿੱਸਾ ਬਣਨ ਦਾ ਐਲਾਨ

ਪੁਰਾਣੀ ਪੈਨਸ਼ਨ ਦੀ ਹਕੀਕੀ ਪ੍ਰਾਪਤੀ ਲਈ ਐੱਨ.ਪੀ.ਐੱਸ ਮੁਲਾਜ਼ਮਾਂ ਨੂੰ ਮਿਸਾਲੀ ਗਿਣਤੀ ਵਿੱਚ ਸੰਗਰੂਰ ਰੈਲੀ ਵਿੱਚ ਸ਼ਾਮਲ ਹੋਣ ਦੀ ਅਪੀਲ : ਗੁਰਬਿੰਦਰ ਸਿੰਘ ਖਹਿਰਾ

ਅੰਮ੍ਰਿਤਸਰ, 5 ਅਕਤੂਬਰ 2026- ਸਾਂਝੀ ਤਾਲਮੇਲ ਕਮੇਟੀ ਦੀ ਅਗਵਾਈ ਹੇਠ 10 ਅਕਤੂਬਰ ਨੂੰ ਮੁੱਖ ਮੰਤਰੀ ਦੇ ਸਿਆਸੀ ਗੜ ਵਿੱਚ ਹੋਣ ਜਾ ਰਹੀ ਮਹਾਂਰੈਲੀ ਨੂੰ ਕਾਮਯਾਬ ਕਰਨ ਲਈ (Old Pension) ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਵੱਲੋਂ ਸੂਬਾ ਕਮੇਟੀ ਮੀਟਿੰਗ ਕਰਕੇ ਐੱਨ.ਪੀ.ਐੱਸ ਮੁਲਾਜ਼ਮਾਂ ਦੀ ਰੈਲੀ ਵਿੱਚ ਵੱਡੀ ਸ਼ਮੂਲੀਅਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ।

ਮੀਟਿੰਗ ਦੀ ਜਾਣਕਾਰੀ ਸਾਂਝੀ ਕਰਦਿਆਂ ਸੂਬਾ ਕਨਵੀਨਰ ਅਤਿੰਦਰ ਪਾਲ ਸਿੰਘ ਅਤੇ ਮਾਝਾ ਜੋਨ ਕਨਵੀਨਰ ਗੁਰਬਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਆਪਣੇ ਕਾਰਜਕਾਲ ਵਿੱਚ ਪੁਰਾਣੀ ਪੈਨਸ਼ਨ ਬਹਾਲ ਕਰਨ ਵਿੱਚ ਫੇਲ ਰਹੀ ਆਪ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਐੱਨ ਪਹਿਲਾਂ ਯੂਨੀਫਾਈਡ ਪੈਨਸ਼ਨ ਸਕੀਮ ਜਿਹੀਆਂ ਅੰਸ਼ਦਾਨ ਸਕੀਮਾਂ ਦੇ ਘੇਰੇ ਅੰਦਰ ਹੀ ਪੈਨਸ਼ਨ ਨੂੰ ਵਿਚਾਰਨ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ।ਜਿਸ ਦੇ ਖਿਲਾਫ ਮੁਲਾਜ਼ਮਾਂ ਵਿੱਚ ਤਿੱਖਾ ਰੋਸ ਹੈ। ਕਿਉਂਕਿ ਪੰਜਾਬ ਦੇ ਮੁਲਾਜ਼ਮ ਕੇਂਦਰ ਸਰਕਾਰ ਵੱਲੋਂ ਲਿਆਂਦੀ ਐੱਨਪੀਐਸ ਦੀ ਤਰਜ਼ ਵਾਲੀ ਕਿਸੇ ਵੀ ਪੈਨਸ਼ਨ ਸਕੀਮ ਨੂੰ ਪਹਿਲਾਂ ਹੀ ਰੱਦ ਕਰ ਚੱਕੇ ਹਨ।

ਆਪ ਸਰਕਾਰ ਦੇ ਅਜਿਹੇ ਮੁਲਾਜ਼ਮ ਵਿਰੋਧੀ ਫੈਸਲਿਆਂ ਨੇ ਪਹਿਲੋਂ ਹੀ ਸੰਘਰਸ਼ੀ ਪਿੜਾਂ ਵਿੱਚ ਨਿੱਤਰੇ ਮੁਲਾਜ਼ਮਾਂ ਦੇ ਰੋਸ ਵਿੱਚ ਹੋਰ ਵਾਧਾ ਕੀਤਾ ਹੈ।ਦੱਸਣਯੋਗ ਹੈ ਕਿ ਆਪ ਸਰਕਾਰ ਖਿਲਾਫ ਉੱਠੇ ਮੁਲਾਜ਼ਮ ਰੋਹ ਨੂੰ ਠੰਢਾ ਪਾਉਣ ਲਈ ਡੀਏ ਦੀਆਂ ਅਧੂਰੀਆਂ ਕਿਸ਼ਤਾਂ ਰਾਹੀਂ ਮੁਲਾਜ਼ਮ ਲਹਿਰ ਨੂੰ ਕਮਜ਼ੋਰ ਕਰਨ ਲਈ ਖੇਡੇ ਗਏ “ਸਿਆਸੀ ਦਾਅ” ਨੂੰ,ਮੁਲਾਜ਼ਮਾਂ ਵੱਲੋਂ 10 ਅਕਤੂਬਰ ਨੂੰ ਮੋੜਵੀਂ ਸੰਘਰਸ਼ੀ ਚੁਣੌਤੀ ਪੇਸ਼ ਕਰਨ ਦਾ ਇੱਕਮੁੱਠ ਫ਼ੈਸਲਾ ਕੀਤਾ ਗਿਆ ਹੈ। ਜਿਸ ਨੂੰ ਸਫ਼ਲ ਬਣਾਉਣ ਲਈ ਪੁਰਾਣੀ ਪੈਨਸ਼ਨ ਪ੍ਰਾਪਤੀ ਫਰੰਟ ਦੀ ਸੂਬਾ ਕਮੇਟੀ ਵੱਲੋਂ ਵੱਡੀ ਤਿਆਰੀ ਮੁਹਿੰਮ ਚਲਾਈ ਜਾਵੇਗੀ।

ਫਰੰਟ ਦੇ ਆਗੂਆਂ ਸੁਖਜਿੰਦਰ ਸਿੰਘ, ਅਸ਼ਵਨੀ ਅਵਸਥੀ, ਨਿਰਮਲ ਸਿੰਘ, ਰਾਜੇਸ਼ ਪਰਾਸ਼ਰ, ਮਨਪ੍ਰੀਤ ਸਿੰਘ, ਰਾਜੇਸ਼ ਕੁੰਦਰਾ, ਕੰਵਰਦੀਪ ਸਿੰਘ, ਮੈਡਮ ਕਵਲਜੀਤ ਕੌਰ, ਸ਼ਮਸ਼ੇਰ ਸਿੰਘ, ਕੁਲਦੀਪ ਵਰਨਾਲੀ, ਬਿਕਰਮਜੀਤ ਸਿੰਘ, ਬਿਕਰਮ ਦਿਆਲਪੁਰਾ, ਵਿਸ਼ਾਲ ਕਪੂਰ, ਨਵਤੇਜ ਜੱਬੋਵਾਲ, ਹਰਪ੍ਰੀਤ ਨਿਰੰਜਨਪੁਰ, ਹਰਵਿੰਦਰ ਸਿੰਘ ਖਾਪੜਖੇੜੀ, ਪਵਨਦੀਪ ਸਿੰਘਨੇ ਕਿਹਾ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ ਅਤੇ ਮੁਲਾਜ਼ਮ ਮੰਚ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੀਆਂ ਪ੍ਰਮੁੱਖ ਮੰਗਾਂ ਵਿੱਚ ਮਾਣਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣਾ।

ਕੱਚੇ ਤੇ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਵਾਉਣਾ, 17-07-2020 ਦਾ ਪੱਤਰ ਰੱਦ ਕਰਕੇ ਸਮੁੱਚੇ ਮੁਲਾਜ਼ਮਾਂ ਉੱਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਕਰਵਾਉਣਾ,ਪੁਰਾਣੀ ਪੈਨਸ਼ਨ ਬਹਾਲ ਕਰਵਾਉਣਾ,ਪੈਨਸ਼ਨਰਾਂ ਉੱਤੇ 2.59 ਦਾ ਗੁਣਾਂਕ ਲਾਗੂ ਕਰਵਾਉਣਾ, ਕੰਪਿਊਟਰ ਅਧਿਆਪਕਾਂ ਨੂੰ ਸਿੱਖਿਆ ਵਿਭਾਗ ਸ਼ਾਮਿਲ ਕਰਵਾਉਣ, 16 ਮਈ 2023 ਦੀ ਪਾਲਿਸੀ ਰੱਦ ਕਰਕੇ ਪੇਂਡੂ ਸਹਿਯੋਗੀ ਅਧਿਆਪਕਾਂ ਤੇ ਹੋਰ ਮੁਲਾਜ਼ਮਾਂ ਉੱਤੇ ਸਿਵਲ ਸਰਵਿਸਿਜ਼ ਰੂਲਜ ਅਤੇ ਪੰਜਾਬ ਦਾ ਤਨਖਾਹ ਸਕੇਲ ਲਾਗੂ ਕਰਵਾਉਣਾ, ਮਹਿੰਗਾਈ ਭੱਤੇ ਅਤੇ ਏਰੀਅਰਾਂ ਸੰਬੰਧੀ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਫੈਸਲਾ ਲਾਗੂ ਕਰਵਾਉਣਾ, ਕੱਟੇ ਗਏ ਭੱਤੇ ਅਤੇ ਏ.ਸੀ.ਪੀ. ਸਕੀਮ ਬਹਾਲ ਕਰਵਾਉਣ, ਆਦਿ ਮੰਗਾਂ ਸ਼ਾਮਲ ਹਨ।

 

Leave a Comment