Join WhatsApp

Join Now

ਪੰਜਾਬ ‘ਚ ਦਰਦਨਾਕ ਸੜਕ ਹਾਦਸਾ! ਸਕੂਲੋਂ ਘਰ ਪਰਤਣ ਤੋਂ ਪਹਿਲਾਂ ਪੁੱਜੀ ਵਿਦਿਆਰਥਣ ਦੀ ਲਾਸ਼

On: ਸਤੰਬਰ 3, 2026 8:22 ਬਾਃ ਦੁਃ

 

ਪੰਜਾਬ ‘ਚ ਦਰਦਨਾਕ ਸੜਕ ਹਾਦਸਾ! ਸਕੂਲੋਂ ਘਰ ਪਰਤਣ ਤੋਂ ਪਹਿਲਾਂ ਪੁੱਜੀ ਵਿਦਿਆਰਥਣ ਦੀ ਲਾਸ਼

ਸ਼ੇਰਪੁਰ ਕਲਾਂ ’ਚ ਦਰਦਨਾਕ ਸੜਕ ਹਾਦਸਾ: ਟਰੈਕਟਰ-ਟਰਾਲੀ ਦੀ ਟੱਕਰ ’ਚ 13 ਸਾਲਾ ਵਿਦਿਆਰਥਣ ਦੀ ਮੌਤ, ਸਹੇਲੀ ਗੰਭੀਰ ਜ਼ਖ਼ਮੀ

ਜਗਰਾਉਂ, 3 ਸਤੰਬਰ 2026- ਜਗਰਾਉਂ ਦੇ ਨੇੜਲੇ ਪਿੰਡ ਸ਼ੇਰਪੁਰ ਕਲਾਂ ਵਿੱਚ ਵੀਰਵਾਰ ਨੂੰ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ ਵਿੱਚ 13 ਸਾਲਾ ਸਕੂਲੀ ਵਿਦਿਆਰਥਣ ਦੀ ਮੌਤ ਹੋ ਗਈ, ਜਦਕਿ ਉਸ ਦੀ ਸਹੇਲੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈ। ਮ੍ਰਿਤਕ ਵਿਦਿਆਰਥਣ ਦੀ ਪਛਾਣ ਅੰਮ੍ਰਿਤ ਕੌਰ ਵਜੋਂ ਹੋਈ ਹੈ, ਜਦਕਿ ਜ਼ਖ਼ਮੀ ਵਿਦਿਆਰਥਣ ਦੀ ਪਛਾਣ ਦੀਪ ਕੌਰ ਵਜੋਂ ਦੱਸੀ ਗਈ ਹੈ। ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਕ ਦੋਵੇਂ ਵਿਦਿਆਰਥਣਾਂ ਸਕੂਲ ਤੋਂ ਛੁੱਟੀ ਉਪਰੰਤ ਆਪਣੇ ਘਰ ਵੱਲ ਜਾ ਰਹੀਆਂ ਸਨ।

ਪਿੰਡ ਸ਼ੇਰਪੁਰ ਕਲਾਂ ਦੇ ਵਸਨੀਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੀਰਵਾਰ ਦੁਪਹਿਰ ਸਕੂਲ ਤੋਂ ਛੁੱਟੀ ਹੋਣ ਉਪਰੰਤ ਬੱਚੀਆਂ ਘਰ ਰਹੀਆਂ ਸਨ। ਇਸ ਦੌਰਾਨ ਇੱਕ ਤੇ ਰਫਤਾਰ ਟਰੈਕਟਰ-ਟਰਾਲੀ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਟੱਕਰ ਵਿੱਚ ਦੋਵੇਂ ਵਿਦਿਆਰਥਣਾਂ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਈਆਂ।

ਉਹਨਾਂ ਦੱਸਿਆ ਕਿ ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਸੂਚਨਾ ਮਿਲਣ ’ਤੇ ਥਾਣਾ ਸਦਰ ਜਗਰਾਉਂ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚੀ ਅਤੇ ਜ਼ਖ਼ਮੀ ਬੱਚੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਜਗਰਾਉਂ ਪਹੁੰਚਾਇਆ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਡਾਕਟਰਾਂ ਨੇ ਅੰਮ੍ਰਿਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੀਪ ਕੌਰ ਨੂੰ ਮੁੱਢਲੀ ਸਹਾਇਤਾ ਉਪਰੰਤ ਲੁਧਿਆਣਾ ਰੈਫਰ ਕੀਤੇ ਜਾਣ ਦੀ ਜਾਣਕਾਰੀ ਪ੍ਰਾਪਤ ਹੋਈ ਹੈ।

ਥਾਣਾ ਸਦਰ ਜਗਰਾਉਂ ਦੇ ਇੰਚਾਰਜ ਸੁਖਵਿੰਦਰ ਸਿੰਘ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਸਕੂਲ ਤੋਂ ਛੁੱਟੀ ਹੋਣ ਉਪਰੰਤ ਬੱਚੀਆਂ ਘਰ ਵੱਲ ਜਾ ਰਹੀਆਂ ਸਨ, ਜਦੋਂ ਟਰੈਕਟਰ-ਟਰਾਲੀ ਦੀ ਟੱਕਰ ਵਿੱਚ ਇੱਕ ਵਿਦਿਆਰਥਣ ਦੀ ਮੌਤ ਹੋ ਗਈ ਅਤੇ ਦੂਜੀ ਜ਼ਖ਼ਮੀ ਹੋ ਗਈ। ਪੁਲਿਸ ਵੱਲੋਂ ਮ੍ਰਿਤਕ ਵਿਦਿਆਰਥਣ ਦੀ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਗਈ ਹੈ।

ਥਾਣਾ ਮੁਖੀ ਨੇ ਦੱਸਿਆ ਕਿ ਟਰੈਕਟਰ ਟਰਾਲੀ ਚਾਲਕ ਪਿੰਡ ਸ਼ੇਰਪੁਰ ਕਲਾਂ ਦਾ ਵਸਨੀਕ ਹੈ ਅਤੇ ਜੋ ਹਾਦਸੇ ਤੋਂ ਬਾਅਦ ਟਰੈਕਟਰ ਟਰਾਲੀ ਸਮੇਤ ਮੌਕੇ ਤੋਂ ਫਰਾਰ ਹੋ ਗਿਆ ਹੈ। ਥਾਣਾ ਮੁਖੀ ਨੇ ਕਿਹਾ ਕਿ ਪੁਲਿਸ ਵੱਲੋਂ ਵਾਪਰੇ ਇਸ ਸੜਕ ਹਾਦਸੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਹਨਾਂ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ

13 ਸਾਲਾ ਵਿਦਿਆਰਥਣ ਦੀ ਮੌਤ ਦੀ ਖ਼ਬਰ ਨਾਲ ਸ਼ੇਰਪੁਰ ਕਲਾਂ ਵਿੱਚ ਸੋਗ ਦੀ ਲਹਿਰ ਹੈ। ਸਕੂਲ ਤੋਂ ਘਰ ਪਰਤ ਰਹੀਆਂ ਬੱਚੀਆਂ ਨਾਲ ਵਾਪਰੇ ਇਸ ਹਾਦਸੇ ਨੇ ਇੱਕ ਵਾਰ ਫਿਰ ਪਿੰਡਾਂ ਦੀਆਂ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨਾਲ ਜੁੜੇ ਸਵਾਲ ਖੜ੍ਹੇ ਕਰ ਦਿੱਤੇ ਹਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment