ਅੰਮ੍ਰਿਤਸਰ
Pakistan ਵਿਚ ਪਿਛਲੇ ਦਿਨੀਂ ਗੁਰਧਾਮਾਂ ਦੀ ਯਾਤਰਾ ਕਰ ਰਹੇ ਪਾਕਿਸਤਾਨੀ ਸਿੱਖਾਂ ਦੇ ਵਾਹਨ ਦੇ ਇੱਕ ਟਰੇਨ ਨਾਲ ਟਕਰਾਅ ਜਾਣ ਕਾਰਨ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦਾਸ ਰੀ ਮੰਜੀ ਸਾਹਿਬ ਦੀਵਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਮ੍ਰਿਤਕਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਗਈ।
ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਸੀਨੀ ਮੀਤ ਪ੍ਰਧਾਨ ਭਾਈ ਰਜਿੰਦਰ ਮਹਿਤਾ ਅੰਤਰਿਗ ਕਮੇਟੀ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ ਮੁੱਖ ਸਕੱਤਰ ਡਾ ਰੂਪ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਹੋਰ ਸੀਨੀਅਰ ਅਧਿਕਾਰੀ ਕਰਮਚਾਰੀ ਤੇ ਸੰਗਤਾਂ ਹਾਜ਼ਰ ਸਨ।