Join WhatsApp

Join Now

ਪਰਮਿੰਦਰ ਝੋਟਾ ਕਤਲ ਕਾਂਡ; ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ 15 ਅਕਤੂਬਰ ਦੇ ਪੰਜਾਬ ਬੰਦ ਦੀ ਹਮਾਇਤ

On: October 14, 2026 6:40 PM

 

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਮੀਟਿੰਗ ਕਰਕੇ ਫਿਰੋਜ਼ਪੁਰ ਛਾਉਣੀ ਬਲਾਕ ਦੀ ਕੀਤੀ ਚੋਣ, ਅਵਤਾਰ ਸਿੰਘ ਗਿੱਲ ਨੂੰ ਬਲਾਕ ਫਿਰੋਜ਼ਪੁਰ ਛਾਉਣੀ ਦੇ ਪ੍ਰਧਾਨ ਨਿਯੁਕਤ ਕੀਤਾ

ਫਿਰੋਜ਼ਪੁਰ 14 ਅਕਤੂਬਰ 2026

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੀ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਜਥੇਬੰਦੀ ਦੀ ਮਜ਼ਬੂਤੀ ਅਤੇ ਕਿਸਾਨਾਂ ਤੇ ਆਮ ਲੋਕਾਂ ਦੇ ਮਸਲਿਆਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਇਸ ਮੌਕੇ ਬਲਾਕ ਫਿਰੋਜ਼ਪੁਰ ਛਾਉਣੀ ਦੀ ਚੋਣ ਕਰਵਾਈ ਗਈ, ਜਿਸ ਵਿੱਚ ਅਵਤਾਰ ਸਿੰਘ ਗਿੱਲ ਨੂੰ ਬਲਾਕ ਪ੍ਰਧਾਨ, ਮੇਜਰ ਸਿੰਘ ਹਰੀਪੁਰ ਨੂੰ ਸਕੱਤਰ ਅਤੇ ਰਣਜੀਤ ਸਿੰਘ ਬਘੇਲ ਸਿੰਘਵਾਲਾ ਨੂੰ ਖਜਾਨਚੀ ਨਿਯੁਕਤ ਕੀਤਾ ਗਿਆ। ਆਗੂਆਂ ਨੇ ਉਮੀਦ ਜ਼ਾਹਰ ਕੀਤੀ ਕਿ ਨਵ-ਨਿਯੁਕਤ ਪ੍ਰਧਾਨ ਜਥੇਬੰਦੀ ਦੀਆਂ ਨੀਤੀਆਂ ਅਤੇ ਵਿਚਾਰਾਂ ਨੂੰ ਲੋਕਾਂ ਤੱਕ ਪਹੁੰਚਾਉਣ ਦੇ ਨਾਲ-ਨਾਲ ਕਿਸਾਨਾਂ, ਮਜ਼ਦੂਰਾਂ ਅਤੇ ਆਮ ਲੋਕਾਂ ਦੇ ਹੱਕਾਂ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨਗੇ।

ਮੀਟਿੰਗ ਦੌਰਾਨ ਪਰਮਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਭਲਕੇ ਹੋਣ ਵਾਲੇ ਪੰਜਾਬ ਬੰਦ ਦੀ ਹਮਾਇਤ ਕਰਨ ਦਾ ਫ਼ੈਸਲਾ ਵੀ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਇਨਸਾਫ਼ ਦੀ ਪ੍ਰਾਪਤੀ ਲਈ ਉੱਠ ਰਹੀ ਆਵਾਜ਼ ਨਾਲ ਇਕਜੁੱਟਤਾ ਪ੍ਰਗਟ ਕਰਨਾ ਸਮੇਂ ਦੀ ਲੋੜ ਹੈ।

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਨੇ ਲੋਕਾਂ ਨੂੰ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਨ ਅਤੇ ਇਨਸਾਫ਼ ਦੀ ਇਸ ਮੰਗ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਗੁਰਜੱਜ ਸਿੰਘ ਸਾਂਦੇ ਹਾਸ਼ਮ ਗੁਰਮੁੱਖ ਸਿੰਘ ਯਾਰੇਸ਼ਾਹ ਹਰਪ੍ਰੀਤ ਸਿੰਘ ਲਖਵਿੰਦਰ ਸਿੰਘ ਸੁਰਸਿੰਘ ਵਾਲਾ ਆਦਿ ਸਮੇਤ ਵੱਡੀ ਗਿਣਤੀ ਕਿਸਾਨ ਹਾਜਰ ਸਨ |

 

More

ਸਿੱਖਿਆ ਕ੍ਰਾਂਤੀ’ ਦਾ ਕੌੜਾ ਸੱਚ ਸਿੱਖਿਆ ਬੋਰਡ ਵੱਲੋਂ ਫ਼ੀਸਾਂ ਵਿੱਚ ਵਾਧਾ ਗ਼ਰੀਬ ਮਾਪਿਆਂ ‘ਤੇ ਆਰਥਿਕ ਬੋਝ ਵਾਧਾ ਤੁਰੰਤ ਵਾਪਸ ਲਿਆ ਜਾਵੇ: ਡੈਮੋਕ੍ਰੈਟਿਕ ਟੀਚਰਜ਼ ਫਰੰਟ

ਪਰਮਿੰਦਰ ਝੋਟੇ ਦੇ ਕਤਲ ਦੀ ਪੰਜਾਬ ਪੁਲਿਸ, ਸਰਕਾਰ ਅਤੇ ਨਸ਼ਾ ਤਸਕਰਾਂ ਦਾ ਗਠਜੋੜ ਮੁੱਖ ਜ਼ਿੰਮੇਵਾਰ- PSU ਦਾ ਗੰਭੀਰ ਦੋਸ਼ 

Big Breaking: ਪਰਵਿੰਦਰ ਝੋਟਾ ਕਤਲਕਾਂਡ ‘ਤੇ ਭਗਵੰਤ ਮਾਨ ਦਾ ਪਹਿਲਾ ਵੱਡਾ ਬਿਆਨ, ਕਿਹਾ…

Holiday News: ਪੰਜਾਬ ਸਰਕਾਰ ਵੱਲੋਂ 27 ਅਕਤੂਬਰ ਦੀ ਛੁੱਟੀ ਦਾ ਐਲਾਨ; ਇੱਕ ਜ਼ਿਲ੍ਹੇ ਦੇ ਸਕੂਲ-ਕਾਲਜ ਰਹਿਣਗੇ ਬੰਦ (ਪੜ੍ਹੋ ਪੱਤਰ)

AAP ਪੰਜਾਬ ਨੇ ਕੌਂਸਲਰ ਨੂੰ ਜਾਰੀ ਕੀਤਾ ਕਾਰਨ ਦੱਸੋ ਨੋਟਿਸ; ਪਾਰਟੀ ਵਿਰੋਧੀ ਗਤੀਵਿਧੀਆਂ ਦੇ ਲੱਗੇ ਦੋਸ਼!

ਸਕੂਲਾਂ ‘ਤੇ ਜ਼ਬਰਦਸਤੀ ‘ਮੈਗਜ਼ੀਨ ਫੀਸ’ ਥੋਪਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ DTF ਵੱਲੋਂ ਸਖ਼ਤ ਨਿਖੇਧੀ

Leave a Comment