Join WhatsApp

Join Now

ਪਰਵਿੰਦਰ ਝੋਟਾ ਕਤਲਕਾਂਡ: ਪੁਲਿਸ ਨੇ ਕੀਤੀ ਪਹਿਲੀ ਗ੍ਰਿਫ਼ਤਾਰੀ- ਗੋਲੀਆਂ ਚਲਾਉਣ ਵਾਲਾ ਮੈਡੀਕਲ ਸਟੋਰ ਮਾਲਕ ਹਾਲੇ ਵੀ ਫਰਾਰ

On: October 13, 2026 3:44 PM

 

ਪਰਵਿੰਦਰ ਝੋਟਾ ਕਤਲਕਾਂਡ: ਪੁਲਿਸ ਨੇ ਕੀਤੀ ਪਹਿਲੀ ਗ੍ਰਿਫ਼ਤਾਰੀ- ਗੋਲੀਆਂ ਚਲਾਉਣ ਵਾਲਾ ਮੈਡੀਕਲ ਸਟੋਰ ਮਾਲਕ ਹਾਲੇ ਵੀ ਫਰਾਰ

ਮਾਨਸਾ/ਚੰਡੀਗੜ੍ਹ, 13 ਅਕਤੂਬਰ 2026: ਪਰਵਿੰਦਰ ਸਿੰਘ ਝੋਟਾ ਕਤਲ ਕੇਸ ਵਿੱਚ ਪੁਲਿਸ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਪਹਿਲੀ ਗ੍ਰਿਫ਼ਤਾਰੀ ਹਾਸਲ ਕਰ ਲਈ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਬਠਿੰਡਾ ਰੇਂਜ ਦੇ ਡੀ.ਆਈ.ਜੀ. ਹਰਜੀਤ ਸਿੰਘ ਨੇ ਇੱਕ ਨਿੱਜੀ ਨਿਊਜ਼ ਚੈਨਲ ਨਾਲ ਗੱਲਬਾਤ ਕਰਦਿਆਂ ਇਸ ਮਾਮਲੇ ਵਿੱਚ ਅਹਿਮ ਖੁਲਾਸਾ ਕੀਤਾ ਹੈ ਕਿ ਇਸ ਸਨਸਨੀਖੇਜ਼ ਕਤਲ ਕਾਂਡ ਵਿੱਚ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਇੱਕ ਸਾਥੀ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ, ਮੁੱਖ ਮੁਲਜ਼ਮ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਪੁਲਿਸ ਨੇ ਹਿਰਾਸਤ (ਡਿਟੇਨ) ਵਿੱਚ ਲੈ ਕੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।

ਪਰਵਿੰਦਰ ਸਿੰਘ ਝੋਟਾ ਦੇ ਕਤਲ ਨੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਸੀ ਅਤੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਸਮੇਤ ਵੱਖ-ਵੱਖ ਜਥੇਬੰਦੀਆਂ ਵੱਲੋਂ ਲਗਾਤਾਰ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਸੀ। ਲੋਕਾਂ ਦੇ ਵਧਦੇ ਰੋਹ ਅਤੇ ਦਬਾਅ ਨੂੰ ਦੇਖਦਿਆਂ ਪੰਜਾਬ ਪੁਲਿਸ ਨੇ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਸੀ।

ਡੀ.ਆਈ.ਜੀ. ਬਠਿੰਡਾ ਰੇਂਜ ਹਰਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਮਾਮਲੇ ਵਿੱਚ ਪਹਿਲੀ ਸਫ਼ਲਤਾ ਹਾਸਲ ਕਰਦਿਆਂ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਸਾਥੀ ਨੂੰ ਕਾਬੂ ਕਰ ਲਿਆ ਹੈ। ਪੁਲਿਸ ਦਾ ਮੰਨਣਾ ਹੈ ਕਿ ਇਸ ਗ੍ਰਿਫ਼ਤਾਰੀ ਨਾਲ ਕਤਲ ਦੀ ਪੂਰੀ ਸਾਜ਼ਿਸ਼ ਤੋਂ ਪਰਦਾ ਚੁੱਕਣ ਵਿੱਚ ਵੱਡੀ ਮਦਦ ਮਿਲੇਗੀ। ਸੂਤਰਾਂ, ਇਸ ਮਾਮਲੇ ਨੂੰ ਹੋਰ ਗੰਭੀਰਤਾ ਨਾਲ ਲੈਂਦਿਆਂ ਪੁਲਿਸ ਨੇ ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲੈ ਲਿਆ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਕੀ ਕਤਲ ਤੋਂ ਬਾਅਦ ਮੁਲਜ਼ਮ ਨੂੰ ਭਜਾਉਣ ਜਾਂ ਲੁਕਾਉਣ ਵਿੱਚ ਪਰਿਵਾਰਕ ਮੈਂਬਰਾਂ ਦੀ ਕੋਈ ਭੂਮਿਕਾ ਸੀ ਜਾਂ ਨਹੀਂ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਕਾਨੂੰਨ ਦੇ ਹੱਥ ਬਹੁਤ ਲੰਬੇ ਹਨ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ।

 

Leave a Comment