Join WhatsApp

Join Now

ਸਫ਼ਾਈ ਕਾਮਿਆਂ ਦੇ ਹੱਕ ‘ਚ ਨਿੱਤਰਿਆ ਦੇਸ਼ ਭਗਤ ਯਾਦਗਾਰ ਹਾਲ

On: July 25, 2026 3:09 PM

 

ਸਫ਼ਾਈ ਕਾਮਿਆਂ ਦੇ ਹੱਕ ‘ਚ ਨਿੱਤਰਿਆ ਦੇਸ਼ ਭਗਤ ਯਾਦਗਾਰ ਹਾਲ

ਜਲੰਧਰ, 25 ਜੁਲਾਈ 2026- ਅੱਜ ਜਲੰਧਰ ਸ਼ਹਿਰ ਵਿੱਚ ਸਫ਼ਾਈ, ਸੀਵਰੇਜ਼ ਅਤੇ ਜਲ ਸਪਲਾਈ ਕਾਮਿਆਂ ਵੱਲੋਂ ਮੁਕੰਮਲ ਹੜਤਾਲ ਕਰਨ ਅਤੇ ਐਤਵਾਰ ਤੱਕ ਦੇ ਅਲਟੀਮੇਟਮ ਉਪਰੰਤ ਪੰਜਾਬ ਭਰ ਵਿੱਚ ਹੜਤਾਲ ਕਰਕੇ, ਬਰਨਾਲਾ ਵਿਖੇ ਸਫ਼ਾਈ ਕਾਮਿਆਂ ਉਪਰ ਵਹਿਸ਼ੀਆਨਾ ਲਾਠੀਚਾਰਜ ਕਰਨ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਅਤੇ ਕਾਮਿਆਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰਨ ਲਈ ਆਵਾਜ਼ ਬੁਲੰਦ ਕਰਨ ਦੀ ਜ਼ੋਰਦਾਰ ਹਮਾਇਤ ਕਰਦੇ ਹੋਏ ਦੇਸ਼ ਭਗਤ ਯਾਦਗਾਰ ਕਮੇਟੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਾਮਿਆਂ ਦੀਆਂ ਮੰਗਾਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਏ।

ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ, ਜਨਰਲ ਸਕੱਤਰ ਗੁਰਮੀਤ ਸਿੰਘ, ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਲਿਖਤੀ ਪ੍ਰੈਸ ਬਿਆਨ ‘ਚ ਕਿਹਾ ਹੈ ਕਿ ਬਰਨਾਲਾ ਵਿਖੇ ਜਿਵੇਂ ਪੁਲਿਸ ਅਧਿਕਾਰੀਆਂ ਵਿਸ਼ੇਸ਼ ਕਰਕੇ ਡੀ.ਐੱਸ.ਪੀ. ਵੱਲੋਂ ਵਹਿਸ਼ੀਆਨਾ ਢੰਗ ਨਾਲ ਔਰਤ ਕਾਮਿਆਂ ਉਪਰ ਡਾਂਗਾਂ ਦਾ ਮੀਂਹ ਵਰ੍ਹਾਉਣਾਂ ਇਹ ਸਾਬਤ ਕਰਦਾ ਹੈ ਕਿ ਇਸ ਰਾਜ ਅਤੇ ਸਮਾਜ ਅੰਦਰ ਮਜ਼ਦੂਰਾਂ ਦੇ ਮੁਢਲੇ ਮਾਨਵੀ ਹੱਕਾਂ ਦੀ ਹੱਤਿਆ ਕਰਨਾ ਰਾਜ ਕਰੇਂਦੀਆਂ ਹਾਕਮ ਜਮਾਤਾਂ ਆਪਣਾ ਜਨਮ ਸਿੱਧ ਅਧਿਕਾਰ ਸਮਝਦੀਆਂ ਹਨ, ਇਸ ਧੱਕੜ ਧਾਰਨਾ ਨੂੰ ਕੋਈ ਵੀ ਲੋਕ-ਪੱਖੀ ਜਮਹੂਰੀ ਸੰਸਥਾ ਅਤੇ ਵਿਅਕਤੀ ਕਦਾਚਿਤ ਬਰਦਾਸ਼ਤ ਨਹੀਂ ਕਰੇਗਾ।

ਦੇਸ਼ ਭਗਤ ਕਮੇਟੀ ਦਾ ਕਹਿਣਾ ਹੈ ਕਿ ਧੂਰੀ, ਸੰਗਰੂਰ ਅਤੇ ਬਰਨਾਲਾ ਵਿਖੇ ਸਫ਼ਾਈ ਕਾਮਿਆਂ ਦੇ ਪਿੰਡਿਆਂ ‘ਤੇ ਮਾਰੀਆਂ ਡਾਂਗਾਂ ਦਾ ਸੇਕ ਸੁਆਲ ਕਰਦਾ ਹੈ ਕਿ ਚੋਣਾਂ ਵੇਲੇ ‘ਤੂੰ ਮਘਦਾ ਰਹੀਂ ਵੇ ਸੂਰਜਾ, ਕੰਮੀਆਂ ਦੇ ਵਿਹੜੇ’ ਵਰਗੇ ਗੀਤ ਗਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਮਜ਼ਦੂਰਾਂ ਉਪਰ ਢਾਹੇ ਵਹਿਸ਼ੀਆਨਾ ਕਹਿਰ ਦੀ ਦਰਦਨਾਕ ਦਾਸਤਾਂ ਦਿੱਲੀ ਵਿੱਚ ਵਿਦਿਆਰਥੀਆਂ ਅਤੇ ਨੌਜਵਾਨਾਂ ਉਪਰ ਢਾਹੇ ਜ਼ੁਲਮ ਨਾਲ ਮਿਲਦੀ ਹੈ, ਜਿਸਦਾ ਇੱਕ ਦਿਨ ਸੱਥਾਂ ਵਿੱਚ ਜਵਾਬ ਦੇਣਾ ਪਵੇਗਾ।

ਸਫ਼ਾਈ ਕਾਮਿਆਂ ਨੂੰ ਦੇਸ਼ ਭਗਤ ਯਾਦਗਾਰ ਕਮੇਟੀ ਨੇ ਪੂਰਨ ਵਿਸ਼ਵਾਸ਼ ਦੁਆਇਆ ਹੈ ਕਿ ਉਹ ਆਪਣੇ ਆਪ ਨੂੰ ਇਕੱਲੇ ਨਾ ਸਮਝਣ, ਦੇਸ਼ ਭਗਤ ਯਾਦਗਾਰ ਹਾਲ ਅਤੇ ਪੰਜਾਬ ਦੀਆਂ ਸਮੂਹ ਲੋਕ-ਪੱਖੀ ਸੰਸਥਾਵਾਂ ਉਹਨਾਂ ਦੀ ਹੱਕੀ ਆਵਾਜ਼ ਦੇ ਸਦਾ ਅੰਗ-ਸੰਗ ਹਨ।

 

More

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

ਚੰਡੀਗੜ੍ਹ ‘ਚ ਮੁੜ ਗੂੰਜੇਗਾ ਕਿਸਾਨੀ ਅੰਦੋਲਨ ਦਾ ਨਾਅਰਾ; 9 ਦਸੰਬਰ ਤੋਂ ਪੱਕਾ ਮੋਰਚਾ ਲਾਉਣ ਦਾ ਵੱਡਾ ਐਲਾਨ

Leave a Comment