Join WhatsApp

Join Now

ਪੰਜਾਬ ਭਰ ਦੇ ਪਟਵਾਰੀ ਗਏ ਸਮੂਹਿਕ ਛੁੱਟੀ ‘ਤੇ… ਪੜ੍ਹੋ ਮਾਨ ਸਰਕਾਰ ਵਿਰੁੱਧ ਕਿਉਂ ਚੁੱਕਿਆ ਝੰਡਾ?

On: ਅਗਸਤ 20, 2026 10:30 ਪੂਃ ਦੁਃ

 

ਪੰਜਾਬ ਭਰ ਦੇ ਪਟਵਾਰੀ ਗਏ ਸਮੂਹਿਕ ਛੁੱਟੀ ‘ਤੇ…

ਦੀ ਰੈਵੇਨਿਊ ਪਟਵਾਰ ਯੂਨੀਅਨ ਵੱਲੋਂ ਅੱਜ ਤੋਂ ਦੋ ਦਿਨਾਂ ਸਮੂਹਿਕ ਛੁੱਟੀ ‘ਤੇ ਰਹਿਣ ਦਾ ਐਲਾਨ

ਚੰਡੀਗੜ੍ਹ / ਮੋਰਿੰਡਾ 20 ਅਗਸਤ 2026 –

ਪੰਜਾਬ ਭਰ ਦੇ ਪਟਵਾਰੀ ਅੱਜ ਤੋਂ ਸਮੂਹਿਕ ਛੁੱਟੀ ‘ਤੇ ਚਲੇ ਗਏ ਹਨ। ਸਰਕਾਰ ਦੇ ਵਿਰੁੱਧ ਰੋਸ ਵਜੋਂ ਪਟਵਾਰੀਆਂ ਨੇ ਕੰਮ ਬੰਦ ਕਰ ਦਾ ਫੈਸਲਾ ਲਿਆ ਹੈ। ਜਾਣਕਾਰੀ ਮੁਤਾਬਕ ਬੀਤੇ ਕੱਲ੍ਹ ਪੂਰੇ ਪੰਜਾਬ ਦੇ ਅੰਦਰ ਪਟਵਾਰੀਆਂ ਨੇ SDMs ਅਤੇ ਤਹਿਸੀਲਦਾਰਾਂ ਨੂੰ ਮੰਗ ਪੱਤਰ ਸੌਂਪ ਕੇ ਦੋ ਦਿਨਾਂ ਸਮੂਹਿਕ ਛੁੱਟੀ ‘ਤੇ ਜਾਣ ਦਾ ਫੈਸਲਾ ਕੀਤਾ ਸੀ, ਜਿਸ ਦੇ ਨਤੀਜੇ ਵਜੋਂ ਅੱਜ ਤੋਂ ਪਟਵਾਰੀ ਛੁੱਟੀ ‘ਤੇ ਰਹਿਣਗੇ।

ਕੱਲ੍ਹ ਦੀ ਰੈਵੇਨਿਊ ਪਟਵਾਰ ਯੂਨੀਅਨ ਤਹਿਸੀਲ ਸ੍ਰੀ ਚਮਕੌਰ ਸਾਹਿਬ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਅਤੇ 20 ਅਤੇ 21 ਅਗਸਤ ਨੂੰ ਸਮੂਹਿਕ ਛੁੱਟੀ ‘ਤੇ ਰਹਿਣ ਸਬੰਧੀ ਪ੍ਰਧਾਨ ਮਲਕੀਤ ਸਿੰਘ ਅਤੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਦਲਵਿੰਦਰ ਸਿੰਘ, ਨਾਇਬ ਤਹਿਸੀਲਦਾਰ, ਸ੍ਰੀ ਚਮਕੌਰ ਸਾਹਿਬ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ।

ਜਾਣਕਾਰੀ ਦਿੰਦਿਆ ਯੂਨੀਅਨ ਦੇ ਪ੍ਰਧਾਨ ਮਲਕੀਤ ਸਿੰਘ ਨੇ ਦੱਸਿਆ ਕਿ ਲੰਮੇ ਸਮੇ ਤੋ ਲੰਬਿਤ ਮੰਗਾਂ ਦੇ ਹੱਲ ਲਈ 8 ਜੁਲਾਈ ਨੂੰ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ 22 ਜੁਲਾਈ ਨੂੰ ਮੁੱਖ ਮੰਤਰੀ ਪੰਜਾਬ ਦੇ ਜੁਆਇੰਟ ਪ੍ਰਿੰਸੀਪਲ ਸਕੱਤਰ ਨਵਰਾਜ ਸਿੰਘ ਬਰਾੜ ਨਾਲ ਮੀਟਿੰਗਾਂ ਹੋਈਆਂ ਸਨ, ਪਰ ਕੋਈ ਠੋਸ ਹੱਲ ਨਹੀਂ ਨਿਕਲਿਆ।

ਜਿਸ ਉਪਰੰਤ 12 ਅਗਸਤ ਨੂੰ ਮੁੱਖ ਮੰਤਰੀ ਦੇ ਓ.ਐਸ.ਡੀ. ਰਾਜਵੀਰ ਸਿੰਘ ਘੁੰਮਾਣ ਨਾਲ ਹੋਈ ਮੀਟਿੰਗ ਵਿੱਚ ਨਵੇਂ ਪਟਵਾਰੀਆਂ ਦੀ ਤਨਖਾਹ ਵਿਚ ਵਾਧੇ ਸਬੰਧੀ, ਪਟਵਾਰੀ ਅਸਾਮੀਆਂ ਦੀ ਬਹਾਲੀ ਅਤੇ ਸਟੇਟ ਕਾਡਰ ਰੱਦ ਕਰਨ ਵਰਗੇ ਮਸਲਿਆਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ, ਪ੍ਰੰਤੂ ਅਜੇ ਤੱਕ ਸਰਕਾਰ ਵੱਲੋਂ ਕੋਈ ਪੱਤਰ ਜਾਰੀ ਨਹੀਂ ਕੀਤਾ ਗਿਆ।

ਜਿਸ ਦੇ ਰੋਸ ਵਜੋਂ 20 ਅਤੇ 21 ਅਗਸਤ (ਵੀਰਵਾਰ ਅਤੇ ਸ਼ੁੱਕਰਵਾਰ) ਨੂੰ ਤਹਿਸੀਲ ਦੇ ਸਮੂਹ ਪਟਵਾਰੀ ਸਮੂਹਿਕ ਛੁੱਟੀ ‘ਤੇ ਰਹਿਣਗੇ। ਇਸ ਦੌਰਾਨ ਦਫ਼ਤਰੀ ਕੰਮਕਾਜ ਪੂਰੀ ਤਰ੍ਹਾਂ ਬੰਦ ਰਹੇਗਾ ਅਤੇ ਈ-ਪਟਵਾਰੀ ਸਾਫ਼ਟਵੇਅਰ ਜਾਂ ਈ-ਸੇਵਾ ਪੋਰਟਲ ‘ਤੇ ਕੋਈ ਦਫਤਰੀ ਕੰਮ ਨਹੀਂ ਕੀਤਾ ਜਾਵੇਗਾ।

ਜਦਕਿ 26 ਅਗਸਤ (ਬੁੱਧਵਾਰ) ਨੂੰ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਤਹਿਸੀਲ ਪੱਧਰ ‘ਤੇ ਧਰਨਾ ਦਿੱਤਾ ਜਾਵੇਗਾ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 27 ਅਗਸਤ ਨੂੰ ਸਾਂਝਾ ਮੁਲਾਜ਼ਮ ਮੰਚ ਵੱਲੋਂ ਦਿੱਤੀ ਗਈ “ਪੰਜਾਬ ਮਹਾਬੰਦ” ਦੀ ਕਾਲ ਦਾ ਪੂਰਨ ਸਮਰਥਨ ਕੀਤਾ ਜਾਵੇਗਾ ਅਤੇ ਇਸ ਦਿਨ ਕੋਈ ਵੀ ਪਟਵਾਰੀ ਦਫ਼ਤਰੀ ਕੰਮਕਾਜ ਨਹੀ ਕਰੇਗਾ।
ਇਸ ਮੌਕੇ ਯੂਨੀਅਨ ਦੇ ਖਜ਼ਾਨਚੀ ਮਨਪ੍ਰੀਤ ਕੰਬੋਜ ਅਤੇ ਹੋਰ ਆਗੂ ਤੇ ਪਟਵਾਰੀ ਵੀ ਹਾਜ਼ਰ ਸਨ।

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment