Philippines Earthquake! 7.8 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ! ਦੱਖਣੀ ਫ਼ਿਲੀਪੀਨਜ਼ ਦੇ ਮਿੰਡਾਨਾਓ ਖੇਤਰ ਵਿੱਚ ਆਇਆ ਭੂਚਾਲ; ਬੁਰਿਆਸ ਤੋਂ 24.7 ਕਿਲੋਮੀਟਰ ਦੂਰ ਸੀ ਕੇਂਦਰ- ਫ਼ਿਲੀਪੀਨਜ਼, ਇੰਡੋਨੇਸ਼ੀਆ ਅਤੇ ਮਲੇਸ਼ੀਆ ਵਿੱਚ ਸੁਨਾਮੀ ਦੀ ਚੇਤਾਵਨੀ; ਤੱਟਵਰਤੀ ਇਲਾਕਿਆਂ ਦੇ ਲੋਕਾਂ ਨੂੰ ਉੱਚੀਆਂ ਥਾਵਾਂ ‘ਤੇ ਜਾਣ ਦੇ ਨਿਰਦੇਸ਼
ਮਨੀਲਾ, 8 ਜੂਨ 2026:
Philippines Earthquake! ਫ਼ਿਲੀਪੀਨਜ਼ ਵਿੱਚ ਅੱਜ ਸਵੇਰੇ ਇੱਕ ਬੇਹੱਦ ਸ਼ਕਤੀਸ਼ਾਲੀ ਅਤੇ ਵਿਨਾਸ਼ਕਾਰੀ ਭੂਚਾਲ ਆਇਆ ਹੈ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ 7.8 ਮਾਪੀ ਗਈ ਹੈ। ਇਸ ਭਿਆਨਕ ਭੂਚਾਲ ਕਾਰਨ ਸਾਰੰਗਾਨੀ ਸੂਬੇ ਵਿੱਚ ਇੱਕ ਵੱਡੀ ਇਮਾਰਤ ਢਹਿ-ਢੇਰੀ ਹੋ ਗਈ, ਜਿਸ ਦੇ ਮਲਬੇ ਹੇਠ ਦੱਬਣ ਕਾਰਨ 5 ਲੋਕਾਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਮੁਤਾਬਕ, ਭੂਚਾਲ ਸਥਾਨਕ ਸਮੇਂ ਅਨੁਸਾਰ ਸਵੇਰੇ 7 ਵਜੇ ਕੇ 37 ਮਿੰਟ ‘ਤੇ ਆਇਆ, ਜਿਸ ਨੇ ਦੱਖਣੀ ਫ਼ਿਲੀਪੀਨਜ਼ ਦੇ ਮਿੰਡਾਨਾਓ ਖੇਤਰ ਨੂੰ ਮੁੱਖ ਤੌਰ ‘ਤੇ ਪ੍ਰਭਾਵਿਤ ਕੀਤਾ ਹੈ।
Video-
A 7.9‑magnitude quake hits the Philippines. Video captures the terrifying moment a structure gives way as the ground violently shakes. pic.twitter.com/uJ6Srn7Nsl
ਇਹ ਵੀ ਪੜ੍ਹੋਪੰਜਾਬ ‘ਚ ਰੂਹ ਕੰਬਾਊ ਵਾਰਦਾਤ! ਪਤੀ ਵੱਲੋਂ ਗਰਭਵਤੀ ਪਤਨੀ ਦਾ ਬੇਰਹਿਮੀ ਨਾਲ ਕਤਲ, ਦੋ ਜੁੜਵਾ ਬੱਚਿਆਂ ਦੀ ਵੀ ਮੌਤ— Shanghai Daily (@shanghaidaily) June 8, 2026
ਭੂਚਾਲ ਦਾ ਕੇਂਦਰ ਫ਼ਿਲੀਪੀਨਜ਼ ਦੇ ਬੁਰਿਆਸ ਤੋਂ 24.7 ਕਿਲੋਮੀਟਰ ਪੱਛਮ-ਦੱਖਣ-ਪੱਛਮ ਵਿੱਚ ਜ਼ਮੀਨ ਤੋਂ 35 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਭੂਚਾਲ ਦੀ ਭਿਆਨਕ ਤੀਬਰਤਾ ਨੂੰ ਦੇਖਦੇ ਹੋਏ ਫ਼ਿਲੀਪੀਨਜ਼, ਇੰਡੋਨੇਸ਼ੀਆ ਅਤੇ ਮਲੇਸ਼ੀਆ ਦੀਆਂ ਸਰਕਾਰੀ ਏਜੰਸੀਆਂ ਨੇ ਅਗਲੇ ਕੁਝ ਘੰਟਿਆਂ ਲਈ ਸੁਨਾਮੀ ਆਉਣ ਦਾ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਸਮੁੰਦਰ ਵਿੱਚ ਇੱਕ ਮੀਟਰ ਤੋਂ ਵੱਧ ਉੱਚੀਆਂ ਲਹਿਰਾਂ ਉੱਠ ਸਕਦੀਆਂ ਹਨ, ਜਿਸ ਨਾਲ ਤੱਟਵਰਤੀ ਇਲਾਕਿਆਂ ਨੂੰ ਭਾਰੀ ਨੁਕਸਾਨ ਪਹੁੰਚ ਸਕਦਾ ਹੈ।
ਇਸ ਕਾਰਨ ਸਮੁੰਦਰੀ ਕੰਢਿਆਂ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਤੁਰੰਤ ਸੁਰੱਖਿਅਤ ਅਤੇ ਉੱਚੀਆਂ ਥਾਵਾਂ ‘ਤੇ ਜਾਣ ਦੇ ਨਿਰਦੇਸ਼ ਦਿੱਤੇ ਗਏ ਹਨ। ਇੰਡੋਨੇਸ਼ੀਆ ਦੀ ਜੀਓਫਿਜ਼ਿਕਸ ਏਜੰਸੀ ਨੇ ਵੀ ਆਪਣੇ ਉੱਤਰ-ਪੂਰਬੀ ਤੱਟਵਰਤੀ ਖੇਤਰਾਂ ਲਈ ਵਿਸ਼ੇਸ਼ ਚੇਤਾਵਨੀ ਜਾਰੀ ਕਰਦਿਆਂ ਲੋਕਾਂ ਨੂੰ ਅਧਿਕਾਰਤ ਨਿਰਦੇਸ਼ਾਂ ਦਾ ਪਾਲਣ ਕਰਨ ਲਈ ਕਿਹਾ ਹੈ। ਭੂਚਾਲ ਕਾਰਨ ਕਈ ਘਰਾਂ ਨੂੰ ਵੀ ਭਾਰੀ ਨੁਕਸਾਨ ਪਹੁੰਚਿਆ ਹੈ।
ਕਿਉਂ ਆਉਂਦੇ ਹਨ ਇੱਥੇ ਇੰਨੇ ਭੂਚਾਲ?
ਜ਼ਿਕਰਯੋਗ ਹੈ ਕਿ ਫ਼ਿਲੀਪੀਨਜ਼ ਦੁਨੀਆ ਦੇ ਸਭ ਤੋਂ ਵੱਧ ਭੂਚਾਲ ਪ੍ਰਭਾਵਿਤ ਦੇਸ਼ਾਂ ਵਿੱਚੋਂ ਇੱਕ ਹੈ। ਇਹ ਦੇਸ਼ ਪ੍ਰਸ਼ਾਂਤ ਮਹਾਂਸਾਗਰ ਦੇ ਚਾਰੋਂ ਪਾਸੇ ਫੈਲੇ ‘ਰਿੰਗ ਆਫ਼ ਫਾਇਰ’ (Ring of Fire) ‘ਤੇ ਸਥਿਤ ਹੈ। ਇਸੇ ਭੂਗੋਲਿਕ ਸਥਿਤੀ ਕਾਰਨ ਇੱਥੇ ਅਕਸਰ ਸ਼ਕਤੀਸ਼ਾਲੀ ਭੂਚਾਲ ਆਉਂਦੇ ਰਹਿੰਦੇ ਹਨ ਅਤੇ ਜਵਾਲਾਮੁਖੀ ਵਿਸਫੋਟ ਹੁੰਦੇ ਹਨ।
ਦੱਸ ਦੇਈਏ ਕਿ ਬੀਤੇ ਦਿਨੀਂ ਭਾਰਤ, ਚੀਨ ਅਤੇ ਭੂਟਾਨ ਵਿੱਚ ਵੀ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ ਸਨ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ ‘ਤੇ ਵੱਖ-ਵੱਖ ਥਾਵਾਂ ‘ਤੇ 5.3, 5.5 ਅਤੇ 5.7 ਰਹੀ ਸੀ। ਉਸ ਭੂਚਾਲ ਦਾ ਕੇਂਦਰ ਭੂਟਾਨ ਵਿੱਚ ਸੀ, ਜਿਸ ਦੇ ਝਟਕੇ ਭਾਰਤ ਦੇ ਅਸਾਮ, ਮੇਘਾਲਿਆ, ਪੱਛਮੀ ਬੰਗਾਲ ਅਤੇ ਸਿੱਕਮ ਦੇ ਕੁਝ ਹਿੱਸਿਆਂ ਵਿੱਚ ਲੱਗੇ ਸਨ। ਹਾਲਾਂਕਿ, ਉੱਥੇ ਕਿਸੇ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ ਸੀ, ਪਰ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ।
















