PM ਮੋਦੀ ਦੀ ਕੋਰੋਨਾ ਮਹਾਮਾਰੀ ‘ਤੇ ਬੈਠਕ

165

PM ਨਰਿੰਦਰ ਮੋਦੀ ਨੇ ਸ਼ਨਿਚਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ, ਐੱਨਆਈਟੀਆਈ ਦੇ ਮੈਂਬਰ, ਕੈਬਨਿਟ ਸਕੱਤਰ ਤੇ ਕੇਂਦਰ ਸਰਕਾਰ ਦੇ ਹੋਰ ਉੱਘੇ ਅਧਿਕਾਰੀਆਂ ਨਾਲ ਇਕ ਮੀਟਿੰਗ ਜ਼ਰੀਏ ਦੇਸ਼ ਵਿਚ ਫੈਲੀ ਕੋਰੋਨਾ ਮਹਾਮਾਰੀ ਦੀ ਸਥਿਤੀ ‘ਤੇ ਨਜ਼ਰਸਾਨੀ ਕੀਤੀ।

ਪੀਐੱਮ ਨੇ ਨਿਰਦੇਸ਼ ਦਿੱਤਾ ਕਿ ਸਾਨੂੰ ਜਨਤਕ ਸਥਾਨਾਂ ‘ਤੇ ਵਿਅਕਤੀਗਤ ਸਫਾਈ ਤੇ ਸਮਾਜਿਕ ਅਨੁਸ਼ਾਸਨ ਦਾ ਪਾਲਣ ਕਰਨ ਦੀ ਜ਼ਰੂਰਤ ਨੂੰ ਦੁਹਰਾਉਣਾ ਚਾਹੀਦਾ ਹੈ। ਪੀਐੱਮ ਨੇ ਕਿਹਾ ਕਿ ਕੋਵਿਡ ਬਾਰੇ ਜਾਗਰੂਕਤਾ ਦਾ ਵੱਡੇ ਪੱਧਰ ‘ਤੇ ਪ੍ਰਸਾਰ ਕੀਤਾ ਜਾਣਾ ਚਾਹੀਦਾ ਹੈ ਤੇ ਕੋਰੋਨਾ ਦੇ ਫੈਲਾਅ ਨੂੰ ਰੋਕਣ ਲਈ ਲਗਾਤਾਰ ਜ਼ੋਰ ਦਿੱਤਾ ਜਾਣਾ ਚਾਹੀਦਾ ਹੈ।

ਉੱਥੇ, ਇਸ ਦੌਰਾਨ ਪੀਐੱਮ ਨੇ ਦਿੱਲੀ ਵਿਚ ਮਹਾਮਾਰੀ ਦੀ ਸਥਿਤੀ ਵਿਚ ਕੇਂਦਰ, ਸੂਬਾ ਤੇ ਸਥਾਨਕ ਅਧਿਕਾਰੀਆਂ ਦੀਆਂ ਠੋਸ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਅੱਗੇ ਨਿਰਦੇਸ਼ ਦਿੱਤਾ ਕਿ ਪੂਰੇ ਐੱਨਸੀਆਰ ਖੇਤਰ ਵਿਚ ਕੋਵਿਡ-19 ਮਹਾਮਾਰੀ ਨੂੰ ਇਸ ਤਰ੍ਹਾਂ ਕਾਬੂ ਕਰਨ ਲਈ ਹੋਰ ਸੂਬਾ ਸਰਕਾਰਾਂ ਨੂੰ ਵੀ ਸਮਾਨ ਦ੍ਰਿਸ਼ਟੀਕੋਣ ਅਪਣਾਇਆ ਜਾਣਾ ਚਾਹੀਦਾ ਹੈ।

ਪੀਐੱਮ ਮੋਦੀ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਸਾਰੇ ਪ੍ਰਭਾਵਿਤ ਸੂਬਿਆਂ ਤੇ ਉੱਚ ਪਰੀਖਣ ਸਕਾਰਾਤਮਕਤਾ ਵਾਲੀਆਂ ਥਾਵਾਂ ‘ਤੇ ਰਾਸ਼ਟਰੀ ਪੱਧਰ ਦੀ ਨਿਗਰਾਨੀ ਤੇ ਮਾਰਗਦਰਸ਼ਨ ਪ੍ਰਦਾਨ ਕੀਤਾ ਜਾਵੇ।