Join WhatsApp

Join Now

ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ‘ਤੇ ਭਖੀ ਸਿਆਸਤ! AAP ਨੇ ਬੀਜੇਪੀ-ਕਾਂਗਰਸ ਦੀ ਅੰਦਰੂਨੀ ਸੈਟਿੰਗ ‘ਤੇ ਚੁੱਕੇ ਸਵਾਲ

On: July 6, 2026 12:21 PM

 

 

ਫਿਲਮ ‘ਸਤਲੁਜ’ ਨੂੰ OTT ਤੋਂ ਹਟਾਉਣ ‘ਤੇ ਭਖੀ ਸਿਆਸਤ! AAP ਨੇ ਬੀਜੇਪੀ-ਕਾਂਗਰਸ ਦੀ ਅੰਦਰੂਨੀ ਸੈਟਿੰਗ ‘ਤੇ ਚੁੱਕੇ ਸਵਾਲ

ਚੰਡੀਗੜ੍ਹ, 06 ਜੁਲਾਈ 2026- 

ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ ਨੂੰ ਓ.ਟੀ.ਟੀ (OTT) ਪਲੇਟਫਾਰਮ ਤੋਂ ਹਟਾਏ ਜਾਣ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਇਸ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਭਾਰਤੀ ਜਨਤਾ ਪਾਰਟੀ (BJP) ‘ਤੇ ਤਿੱਖਾ ਨਿਸ਼ਾਨਾ ਸਾਧਿਆ ਹੈ ਅਤੇ ਕਈ ਗੰਭੀਰ ਸਵਾਲ ਖੜ੍ਹੇ ਕੀਤੇ ਹਨ।

‘ਆਪ’ (AAP) ਨੇ ਦੋਸ਼ ਲਾਇਆ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਨੂੰ ਸੱਚ ਦਿਖਾਉਣ ਤੋਂ ਰੋਕ ਰਹੀ ਹੈ। ਆਮ ਆਦਮੀ ਪਾਰਟੀ ਨੇ ਬਿਆਨ ਜਾਰੀ ਕਰਦਿਆਂ ਪੁੱਛਿਆ ਕਿ ਆਖਰ ਬੀਜੇਪੀ ਨੇ ਇਸ ਫਿਲਮ ਨੂੰ ਓ.ਟੀ.ਟੀ ਤੋਂ ਕਿਉਂ ਹਟਵਾਇਆ ਹੈ? ਉਨ੍ਹਾਂ ਕਿਹਾ ਕਿ ਫਿਲਮ ‘ਸਤਲੁਜ’ ਵਿੱਚ ਤਤਕਾਲੀ ਕਾਂਗਰਸ ਸਰਕਾਰ ਦੇ ਸਮੇਂ ਪੰਜਾਬ ‘ਤੇ ਹੋਏ ਤਸ਼ੱਦਦ ਅਤੇ ਜ਼ੁਲਮ ਦੀ ਦਾਸਤਾਨ ਨੂੰ ਵਿਖਾਇਆ ਗਿਆ ਹੈ।

‘ਆਪ’ (AAP) ਨੇ ਸਵਾਲ ਚੁੱਕਿਆ ਕਿ ਕੀ ਹੁਣ ਭਾਜਪਾ ਦੀ ਕਾਂਗਰਸ ਨਾਲ ਕੋਈ ਅੰਦਰੂਨੀ ਸੈਟਿੰਗ ਹੋ ਚੁੱਕੀ ਹੈ, ਜਿਸ ਕਰਕੇ ਕਾਂਗਰਸ ਦੇ ਪੁਰਾਣੇ ਗੁਨਾਹਾਂ ‘ਤੇ ਪਰਦਾ ਪਾਉਣ ਲਈ ਇਸ ਫਿਲਮ ਨੂੰ ਬੈਨ ਕੀਤਾ ਗਿਆ ਹੈ?

‘ਆਪ’ ਨੇ ਤਿੱਖੀ ਟਿੱਪਣੀ ਕਰਦਿਆਂ ਕਿਹਾ, “ਜਦੋਂ ਕੋਈ ਦੇਸ਼ ਆਪਣੇ ਹੀ ਇਤਿਹਾਸ ਤੋਂ ਡਰਨ ਲੱਗ ਜਾਵੇ, ਤਾਂ ਸਮਝੋ ਕਿ ਸੱਚ ਨੂੰ ਦਬਾਉਣਾ ਸਭ ਤੋਂ ਖ਼ਤਰਨਾਕ ਹਥਿਆਰ ਬਣ ਜਾਂਦਾ ਹੈ।” ਪਾਰਟੀ ਨੇ ਅੱਗੇ ਕਿਹਾ ਕਿ ਅੱਜ ਦੇ ਆਧੁਨਿਕ ਯੁਗ ਵਿੱਚ ਨੌਜਵਾਨਾਂ ਨੂੰ ਸੋਸ਼ਲ ਮੀਡੀਆ ਅਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਹੀ ਇਤਿਹਾਸ ਦਾ ਸੱਚ ਵਿਖਾਇਆ ਜਾ ਸਕਦਾ ਹੈ।

ਪੁਰਾਤਨ ਸਮੇਂ ਦੇ ਵਿੱਚ ਪੰਜਾਬ ਨਾਲ ਜੋ ਕੁਝ ਵੀ ਧੱਕਾ ਹੋਇਆ, ਉਹ ਨਵੀਂ ਪੀੜ੍ਹੀ ਤੱਕ ਪਹੁੰਚਣਾ ਚਾਹੀਦਾ ਹੈ। ਪਰ ਭਾਜਪਾ ਸਰਕਾਰ ਲਗਾਤਾਰ ਅਜਿਹੇ ਕਦਮ ਚੁੱਕ ਕੇ ਸੱਚ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਮ ‘ਸਤਲੁਜ’ ਨੂੰ ਲੈ ਕੇ ਸ਼ੁਰੂ ਹੋਇਆ ਇਹ ਵਿਵਾਦ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡਾ ਸਿਆਸੀ ਰੂਪ ਧਾਰਨ ਕਰ ਸਕਦਾ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment