Join WhatsApp

Join Now

SC ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਪੋਰਟਲ ਖੁੱਲ੍ਹਾ

On: ਜੁਲਾਈ 15, 2026 6:41 ਬਾਃ ਦੁਃ

 

SC ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਪੋਰਟਲ ਖੁੱਲ੍ਹਾ

ਸੰਗਰੂਰ, 15 ਜੁਲਾਈ 2026- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਵਗੰਤ ਸਿੰਘ ਮਾਨ ਦੀ ਅਗਵਾਈ ਵਿੱਚ ਅਤੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਪੋਰਟਲ ਖੋਲ੍ਹਿਆ ਗਿਆ ਹੈ।

ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕਰਦਿਆਂ ਪੂਨਮਦੀਪ ਕੌਰ, ਆਈ.ਏ.ਐਸ., ਡਿਪਟੀ ਕਮਿਸ਼ਨਰ, ਸੰਗਰੂਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਅਪਲਾਈ ਕਰਨ ਲਈ ਮਿਤੀ 01-07-2026 ਤੋਂ ਪੋਰਟਲ ਖੋਲ੍ਹਿਆ ਗਿਆ ਹੈ ਅਤੇ ਵਿਦਿਆਰਥੀਆਂ ਦੇ ਅਪਲਾਈ ਕਰਨ ਲਈ ਇਹ ਪੋਰਟਲ ਮਿਤੀ 15-11-2026 ਤੱਕ ਖੁੱਲ੍ਹਾ ਹੈ।

ਉਹਨਾਂ ਵੱਲੋਂ ਦੱਸਿਆ ਗਿਆ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਬੰਧੀ ਪ੍ਰਕਿਰਿਆ ਨੂੰ ਸੁਚਾਰੂ, ਆਧੁਨਿਕ ਅਤੇ ਪਾਰਦਰਸ਼ੀ ਬਣਾਉਣ ਲਈ, ਇਹ ਸਕੀਮ ਨੈਸ਼ਨਲ ਸਕਾਲਰਸ਼ਿਪ ਪੋਰਟਲ (NSP) ਰਾਹੀਂ ਲਾਗੂ ਕੀਤੀ ਜਾ ਰਹੀ ਹੈ। ਵਿਦਿਆਰਥੀ-ਪੱਖੀ ਪਹੁੰਚ ‘ਤੇ ਜ਼ੋਰ ਦਿੰਦਿਆ ਉਹਨਾਂ ਕਿਹਾ ਕਿ ਆਰਥਿਕ ਤੰਗੀ ਕਦੇ ਵੀ ਕਿਸੇ ਹੋਣਹਾਰ ਵਿਦਿਆਰਥੀ ਦੇ ਸੁਪਨਿਆਂ ਅਤੇ ਉੱਚੇ ਇਰਾਦਿਆਂ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਨੀ ਚਾਹੀਦੀ।

ਉਹਨਾਂ ਨੇ ਜ਼ਿਲ੍ਹੇ ਦੇ ਯੋਗ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਇਸ ਸਕੀਮ ਦਾ ਲਾਭ ਉਠਾਉਣ ਅਤੇ ਆਖਰੀ ਮਿਤੀ ਤੋਂ ਪਹਿਲਾਂ-ਪਹਿਲਾਂ ਅਪਲਾਈ ਕਰਨ ਦੀ ਅਪੀਲ ਕੀਤੀ ਤਾਂ ਜੋ ਉਹ ਆਪਣੇ ਸੁਪਨਿਆਂ ਨੂੰ ਸਾਕਾਰ ਕਰ ਕੇ ਸੁਨਹਿਰੀ ਭਵਿੱਖ ਦੀ ਸਿਰਜਣਾ ਕਰ ਸਕਣ।

 

Leave a Comment