Join WhatsApp

Join Now

ਭਗਵੰਤ ਮਾਨ ਸਰਕਾਰ ਦੀਆਂ ਚੂਲਾਂ ਹਿਲਾਉਣ ਦੀ ਤਿਆਰੀ; 7 ਅਗਸਤ ਨੂੰ ਹਜ਼ਾਰਾਂ ਮੁਲਾਜ਼ਮਾਂ ਅਤੇ ਅਧਿਆਪਕ ਚੰਡੀਗੜ੍ਹ ‘ਚ ਕਰਨਗੇ ਮਹਾਂ ਰੈਲੀ!

On: July 31, 2026 11:08 AM

 

ਭਗਵੰਤ ਮਾਨ ਸਰਕਾਰ ਦੀਆਂ ਚੂਲਾਂ ਹਿਲਾਉਣ ਦੀ ਤਿਆਰੀ; 7 ਅਗਸਤ ਨੂੰ ਹਜ਼ਾਰਾਂ ਮੁਲਾਜ਼ਮਾਂ ਅਤੇ ਅਧਿਆਪਕ ਚੰਡੀਗੜ੍ਹ ‘ਚ ਕਰਨਗੇ ਮਹਾਂ ਰੈਲੀ!

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਵੱਲੋਂ 7 ਅਗਸਤ ਨੂੰ ਚੰਡੀਗੜ੍ਹ ਵਿਖੇ ਹੋ ਰਹੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਸਾਂਝੀ ਮਹਾ ਰੈਲੀ ਵਿੱਚ ਪੰਜਾਬ ਭਰ ਤੋਂ ਵੱਡੀ ਸ਼ਮੂਲੀਅਤ ਕੀਤੀ ਜਾਵੇਗੀ- ਪੰਨੂ, ਲਾਹੌਰੀਆ

ਚੰਡੀਗੜ੍ਹ, 31 ਜੁਲਾਈ 2026-

ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਤੇ ਸੂਬਾ ਪ੍ਰੈੱਸ ਸਕੱਤਰ ਤੇ ਸੋਸ਼ਲ ਮੀਡੀਆ ਇੰਚਾਰਜ ਦਲਜੀਤ ਸਿੰਘ ਲਹੌਰੀਆ ਨੇ ਪੰਜਾਬ ਭਰ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸਾਂਝਾ ਮੁਲਾਜ਼ਮ ਫਰੰਟ ਪੰਜਾਬ ਅਤੇ ਸਾਂਝਾ ਮੁਲਾਜ਼ਮ-ਪੈਨਸ਼ਨਰ ਫਰੰਟ ਪੰਜਾਬ ਵੱਲੋਂ ਸਾਂਝੇ ਤੌਰ ’ਤੇ ਕੀਤੀ ਜਾ ਰਹੀ ਇਸ ਮਹਾ ਰੈਲੀ ਵਿੱਚ ਲੱਖਾਂ ਦੀ ਗਿਣਤੀ ਵਿੱਚ ਮੁਲਾਜ਼ਮ ਅਤੇ ਪੈਨਸ਼ਨਰ ਸ਼ਮੂਲੀਅਤ ਕਰਨਗੇ। ਉਨ੍ਹਾਂ ਕਿਹਾ ਕਿ ਐਲੀਮੈਂਟਰੀ ਟੀਚਰ ਯੂਨੀਅਨ ਪੰਜਾਬ ਰਜਿਸਟਰਡ ਦੇ ਹਜ਼ਾਰਾਂ ਅਧਿਆਪਕ ਵੀ ਵੱਖ-ਵੱਖ ਜ਼ਿਲ੍ਹਿਆਂ ਦੀਆਂ ਜ਼ਿਲ੍ਹਾ ਅਤੇ ਬਲਾਕ ਕਮੇਟੀਆਂ ਦੀ ਅਗਵਾਈ ਹੇਠ ਚੰਡੀਗੜ੍ਹ ਪਹੁੰਚਣਗੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਨਗੇ।

ਯੂਨੀਅਨ ਦੇ ਸੂਬਾਈ ਆਗੂਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਭਰ ਦੀਆਂ ਜ਼ਿਲ੍ਹਾ ਕਮੇਟੀਆਂ ਆਪਣੇ-ਆਪਣੇ ਇਲਾਕਿਆਂ ਵਿੱਚ ਤਿਆਰੀਆਂ ਨੂੰ ਪੂਰੇ ਜ਼ੋਰ-ਸ਼ੋਰ ਨਾਲ ਅੱਗੇ ਵਧਾ ਰਹੀਆਂ ਹਨ। ਵੱਖ-ਵੱਖ ਜ਼ਿਲ੍ਹਿਆਂ ਤੋਂ ਮਿਲ ਰਹੀਆਂ ਰਿਪੋਰਟਾਂ ਅਨੁਸਾਰ ਜਥੇਬੰਦੀ ਵੱਲੋਂ ਇਸ ਮਹਾ ਰੈਲੀ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਮਜ਼ਬੂਤੀ ਨਾਲ ਉਠਾਇਆ ਜਾ ਸਕੇ।

ਇਸ ਸਬੰਧੀ ਪੰਜਾਬ ਭਰ ਦੇ ਸਮੂਹ ਸੂਬਾਈ ਆਗੂਆਂ, ਜ਼ਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਨੂੰ ਵੱਖ-ਵੱਖ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ ਅਤੇ ਉਹ ਲਗਾਤਾਰ ਮੈਦਾਨੀ ਪੱਧਰ ’ਤੇ ਤਿਆਰੀਆਂ ਵਿੱਚ ਜੁਟੇ ਹੋਏ ਹਨ। ਯੂਨੀਅਨ ਆਗੂਆਂ ਨੇ ਸਮੂਹ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਉਹ 7 ਅਗਸਤ ਦੀ ਮਹਾ ਰੈਲੀ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਮੁਲਾਜ਼ਮ ਏਕਤਾ ਨੂੰ ਹੋਰ ਮਜ਼ਬੂਤ ਕਰਨ।

ਹਰਜਿੰਦਰ ਪਾਲ ਸਿੰਘ ਪੰਨੂੰ, ਨਰੇਸ਼ ਪਨਿਆੜ, ਬੀ ਕੇ ਮਹਿਮੀ, ਲਖਵਿੰਦਰ ਸਿੰਘ ਸੇਖੋਂ, ਹਰਜਿੰਦਰ ਹਾਂਡਾ, ਸਤਵੀਰ ਸਿੰਘ ਰੌਣੀ, ਹਰਕ੍ਰਿਸ਼ਨ ਸਿੰਘ ਮੋਹਾਲੀ, ਨੀਰਜ ਅਗਰਵਾਲ, ਗੁਰਿੰਦਰ ਸਿੰਘ ਘੁੱਕੇਵਾਲੀ, ਸਰਬਜੀਤ ਸਿੰਘ ਖਡੂਰ ਸਾਹਿਬ, ਮਨਜੀਤ ਸਿੰਘ ਕਠਾਣਾ, ਸੋਹਣ ਸਿੰਘ ਮੋਗਾ, ਦਲਜੀਤ ਸਿੰਘ ਲਹੌਰੀਆ, ਅਮ੍ਰਿਤਪਾਲ ਸਿੰਘ ਸੇਖੋਂ, ਨਿਰਭੈ ਸਿੰਘ ਮਾਲੋਵਾਲ, ਅਸ਼ੋਕ ਕੁਮਾਰ ਸਰਾਰੀ, ਤਰਸੇਮ ਲਾਲ ਜਲੰਧਰ, ਜਤਿੰਦਰਪਾਲ ਸਿੰਘ ਰੰਧਾਵਾ, ਹਰਜਿੰਦਰ ਸਿੰਘ ਚੌਹਾਨ, ਸਤਬੀਰ ਸਿੰਘ ਬੋਪਾਰਾਏ, ਰਵੀ ਵਾਹੀ, ਮਲਕੀਤ ਸਿੰਘ ਕਾਹਨੂੰਵਾਨ, ਦਿਲਬਾਗ ਸਿੰਘ ਬੌਡੇ, ਪਰਮਜੀਤ ਸਿੰਘ ਬੁੱਢੀਵਿੰਡ, ਪ੍ਰਭਜੋਤ ਸਿੰਘ ਦੁਲਾਨੰਗਲ, ਜਗਨੰਦਨ ਸਿੰਘ ਫਾਜਿਲਕਾ, ਮਨੋਜ ਘਈ, ਰਣਜੀਤ ਸਿੰਘ ਮੱਲ੍ਹਾ, ਸੁਖਦੇਵ ਸਿੰਘ ਬੈਨੀਪਾਲ, ਅਵਤਾਰ ਸਿੰਘ ਮਾਨ, ਗੁਰਦੀਪ ਸਿੰਘ ਖੁਣਖੁਣ, ਕੁਲਦੀਪ ਸਿੰਘ ਨਵਾਂਸ਼ਹਿਰ, ਰਵੀ ਕਾਂਤ ਦਿਗਪਾਲ ਪਠਾਨਕੋਟ, ਮਨਿੰਦਰ ਸਿੰਘ ਤਰਨਤਾਰਨ, ਰਛਪਾਲ ਸਿੰਘ ਉਦੋਕੇ, ਜਸਵੰਤ ਸਿੰਘ ਸੇਖੜਾ, ਹਰਜੀਤ ਸਿੰਘ ਸਿੱਧੂ, ਹਰਵਿੰਦਰ ਸਿੰਘ ਹੈਪੀ, ਹੈਰੀ ਮਲੋਟ, ਦਿਲਬਾਗ ਸਿੰਘ ਸੈਣੀ, ਹਰਪ੍ਰੀਤ ਸਿੰਘ ਪਰਮਾਰ, ਰਿਸ਼ੀ ਕੁਮਾਰ ਜਲੰਧਰ, ਅਸ਼ੋਕ ਕੁਮਾਰ, ਸੁਰਿੰਦਰ ਕੁਮਾਰ ਮੋਗਾ, ਪਰਮਬੀਰ ਸਿੰਘ ਰੋਖੇ, ਲਖਵਿੰਦਰ ਸਿੰਘ ਸੰਗੂਆਣਾ, ਨਵਦੀਪ ਸਿੰਘ ਅੰਮ੍ਰਿਤਸਰ, ਰਵੀ ਕੁਮਾਰ ਫਰੀਦਕੋਟ, ਗੁਰਦੀਪ ਸਿੰਘ ਸੈਣੀ, ਧਰਮਿੰਦਰ ਸਿੰਘ ਡੋਡ, ਹਰਪਿੰਦਰ ਸਿੰਘ ਤਰਨਤਾਰਨ, ਜਸਵਿੰਦਰ ਸਿੰਘ ਬਾਤਿਸ਼, ਮਨਜੀਤ ਸਿੰਘ ਬੌਬੀ, ਸੁਰਜੀਤ ਸਿੰਘ ਕਾਲੜਾ, ਜਨਕਰਾਜ ਮੁਹਾਲੀ, ਸਤਨਾਮ ਸਿੰਘ ਪਾਲੀਆ, ਚਰਨਜੀਤ ਸਿੰਘ ਫਿਰੋਜ਼ਪੁਰ, ਰਾਕੇਸ਼ ਗਰਗ, ਕੁਲਬੀਰ ਸਿੰਘ ਗਿੱਲ, ਅਵਤਾਰ ਸਿੰਘ ਭਲਵਾਨ, ਬਚਨ ਸਿੰਘ, ਰਵਿੰਦਰ ਕੁਮਾਰ, ਬਲਕਾਰ ਸਿੰਘ, ਰਮਨ ਕੁਮਾਰ ਪਠਾਨਕੋਟ, ਮੇਜਰ ਸਿੰਘ ਮਸੀਤੀ, ਨਵਰੀਤ ਸਿੰਘ ਜੌਲੀ, ਸਤੀਸ਼ ਕੁਮਾਰ ਫਾਜਿਲਕਾ, ਮਨਜੀਤ ਸਿੰਘ ਪਾਰਸ, ਪੰਕਜ ਅਰੋੜਾ, ਜਸਵਿੰਦਰ ਸਿੰਘ ਤਰਨਤਾਰਨ, ਜਸਪਾਲ ਸਿੰਘ, ਸੁਖਵਿੰਦਰ ਸਿੰਘ ਧਾਮੀ, ਸੰਦੀਪ ਚੌਧਰੀ, ਕੀਮਤੀ ਲਾਲ ਮੁਕਤਸਰ, ਗੁਰਬੀਰ ਸਿੰਘ ਦਦੇਹਰ ਸਾਹਿਬ, ਗੁਰਦੀਪ ਸਿੰਘ ਸੈਣੀ ਤੇ ਹੋਰ ਆਗੂ ਹਾਜ਼ਰ ਸਨ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment