Join WhatsApp

Join Now

ਪੰਜਾਬ ਭਰ ਦੇ ਪ੍ਰਾਈਵੇਟ ਸਕੂਲ-ਕਾਲਜ ਬੱਸ ਆਪਰੇਟਰਾਂ ਦੀ 3 ਸਤੰਬਰ ਨੂੰ ਮਹਾਂਪੰਚਾਇਤ! ਸਰਕਾਰ ਨੂੰ ਦਿੱਤੀ ਚਿਤਾਵਨੀ

On: ਅਗਸਤ 31, 2026 10:25 ਪੂਃ ਦੁਃ

 

ਪੰਜਾਬ ਭਰ ਦੇ ਪ੍ਰਾਈਵੇਟ ਸਕੂਲ-ਕਾਲਜ ਬੱਸ ਆਪਰੇਟਰਾਂ ਦੀ 3 ਸਤੰਬਰ ਨੂੰ ਮਹਾਂਪੰਚਾਇਤ! ਸਰਕਾਰ ਨੂੰ ਦਿੱਤੀ ਚਿਤਾਵਨੀ

ਬਠਿੰਡਾ, 31 ਅਗਸਤ 2026: ਪੰਜਾਬ ਭਰ ਦੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਨਾਲ ਜੁੜੇ ਬੱਸ ਆਪਰੇਟਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ 3 ਸਤੰਬਰ ਨੂੰ ਬਠਿੰਡਾ ਦੀ ਅਨਾਜ ਮੰਡੀ ਵਿਖੇ ਸੂਬਾ ਪੱਧਰੀ ਮਹਾਂਪੰਚਾਇਤ ਰੈਲੀ ਕਰਨ ਦਾ ਐਲਾਨ ਕੀਤਾ ਹੈ। ਇਸ ਮਹਾਂਪੰਚਾਇਤ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਬੱਸ ਮਾਲਕਾਂ ਦੇ ਨਾਲ-ਨਾਲ ਡਰਾਈਵਰ ਅਤੇ ਕੰਡਕਟਰ ਵੀ ਵੱਡੀ ਗਿਣਤੀ ਵਿੱਚ ਸ਼ਾਮਲ ਹੋਣਗੇ।

ਪੰਜਾਬ ਸਕੂਲ ਅਤੇ ਕਾਲਜ ਪ੍ਰਾਈਵੇਟ ਬੱਸ ਟਰਾਂਸਪੋਰਟ ਯੂਨੀਅਨ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਸਰਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਸਬੰਧੀ ਸਰਕਾਰ ਦਾ ਧਿਆਨ ਖਿੱਚਣ ਲਈ ਇਹ ਮਹਾਂਪੰਚਾਇਤ ਸੱਦੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਸਰਕਾਰਾਂ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ਅਤੇ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਜਾਂ ਸਬੰਧਤ ਮੰਤਰੀ ਵੱਲੋਂ ਉਨ੍ਹਾਂ ਨੂੰ ਗੱਲਬਾਤ ਲਈ ਸਮਾਂ ਨਹੀਂ ਦਿੱਤਾ ਜਾ ਰਿਹਾ।

ਸਰਾ ਨੇ ਕਿਹਾ ਕਿ ਪ੍ਰਾਈਵੇਟ ਸਕੂਲ ਅਤੇ ਕਾਲਜ ਬੱਸਾਂ ਦੀ ਸੇਵਾ ਨਾਲ ਲੱਖਾਂ ਪਰਿਵਾਰ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਮਾਪੇ ਆਪਣੇ ਬੱਚਿਆਂ ਨੂੰ ਸੁਰੱਖਿਅਤ ਢੰਗ ਨਾਲ ਸਕੂਲਾਂ ਅਤੇ ਕਾਲਜਾਂ ਤੱਕ ਪਹੁੰਚਾਉਣ ਲਈ ਬੱਸ ਆਪਰੇਟਰਾਂ ’ਤੇ ਭਰੋਸਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਜ਼ਾਰਾਂ ਡਰਾਈਵਰਾਂ ਅਤੇ ਕੰਡਕਟਰਾਂ ਦੀ ਰੋਜ਼ੀ-ਰੋਟੀ ਵੀ ਇਸ ਕਾਰੋਬਾਰ ਨਾਲ ਜੁੜੀ ਹੋਈ ਹੈ, ਪਰ ਇਸ ਦੇ ਬਾਵਜੂਦ ਉਨ੍ਹਾਂ ਦੀਆਂ ਸਮੱਸਿਆਵਾਂ ਵੱਲ ਸਰਕਾਰ ਵੱਲੋਂ ਲੋੜੀਂਦਾ ਧਿਆਨ ਨਹੀਂ ਦਿੱਤਾ ਜਾ ਰਿਹਾ।

ਯੂਨੀਅਨ ਆਗੂਆਂ ਨੇ ਕਿਹਾ ਕਿ ਮੌਜੂਦਾ ਟਰਾਂਸਪੋਰਟ ਨੀਤੀ ਵੱਡੀਆਂ ਅਤੇ ਲੰਬੇ ਰੂਟਾਂ ’ਤੇ ਚੱਲਣ ਵਾਲੀਆਂ ਬੱਸਾਂ ਨੂੰ ਧਿਆਨ ਵਿੱਚ ਰੱਖ ਕੇ ਬਣਾਈ ਗਈ ਹੈ, ਜਦਕਿ ਸਕੂਲ-ਕਾਲਜ ਬੱਸਾਂ ਦਾ ਕੰਮਕਾਜ ਬਿਲਕੁਲ ਵੱਖਰਾ ਹੈ। ਉਨ੍ਹਾਂ ਅਨੁਸਾਰ ਸਕੂਲ ਬੱਸਾਂ ਆਮ ਤੌਰ ’ਤੇ ਸੀਮਤ ਦੂਰੀ ਤੈਅ ਕਰਦੀਆਂ ਹਨ ਅਤੇ ਉਨ੍ਹਾਂ ਦਾ ਸਿੱਧਾ ਸਬੰਧ ਵਿਦਿਆਰਥੀਆਂ ਦੀ ਆਵਾਜਾਈ ਨਾਲ ਹੁੰਦਾ ਹੈ। ਇਸ ਲਈ ਉਨ੍ਹਾਂ ਲਈ ਵੱਖਰੀ ਅਤੇ ਵਿਸ਼ੇਸ਼ ਟਰਾਂਸਪੋਰਟ ਨੀਤੀ ਬਣਾਈ ਜਾਣੀ ਚਾਹੀਦੀ ਹੈ।

ਆਗੂਆਂ ਨੇ ਸਰਕਾਰ ਤੋਂ ਟਰਾਂਸਪੋਰਟ ਨੀਤੀ ਵਿੱਚ ਤਬਦੀਲੀ, ਸੜਕਾਂ ’ਤੇ ਆਰਟੀਓ ਵਿਭਾਗ ਵੱਲੋਂ ਕੀਤੀ ਜਾਂਦੀ ਕਥਿਤ ਪਰੇਸ਼ਾਨੀ ਨੂੰ ਰੋਕਣ, ਭਾਰੀ ਟੈਕਸਾਂ ਵਿੱਚ ਕਮੀ, ਬੱਸਾਂ ਦੀ ਲਾਈਫ 15 ਸਾਲ ਤੋਂ ਵਧਾ ਕੇ 25 ਸਾਲ ਕਰਨ ਅਤੇ ਟੈਕਸ ਵਿੱਚ ਛੂਟ ਦੇਣ ਸਮੇਤ ਹੋਰ ਮੰਗਾਂ ਪੂਰੀਆਂ ਕਰਨ ਦੀ ਮੰਗ ਕੀਤੀ।

ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ’ਤੇ ਗੱਲਬਾਤ ਕਰਕੇ ਹੱਲ ਨਾ ਕੱਢਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਜ਼ਿਲ੍ਹਾ ਪੱਧਰ ਤੱਕ ਲਿਜਾਇਆ ਜਾਵੇਗਾ। ਆਗੂਆਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਟਕਰਾਅ ਦੀ ਸਥਿਤੀ ਪੈਦਾ ਕਰਨ ਦੀ ਬਜਾਏ ਯੂਨੀਅਨ ਨਾਲ ਗੱਲਬਾਤ ਕਰਕੇ ਮਸਲਿਆਂ ਦਾ ਸਥਾਈ ਹੱਲ ਕੱਢਿਆ ਜਾਵੇ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment