ਲੈਕਚਰਾਰ ਤੋਂ ਪ੍ਰਿੰਸੀਪਲ ਦੀਆਂ ਜਲਦ ਹੋਣਗੀਆਂ ਪ੍ਰਮੋਸ਼ਨਾਂ! ਮਾਸਟਰ ਕੇਡਰ ਜਥੇਬੰਦੀ ਦੀ ਡਾਇਰੈਕਟਰ ਸਿੱਖਿਆ (ਸੈ) ਨਾਲ ਹੋਈ ਅਹਿਮ ਮੀਟਿੰਗ

On: ਜੁਲਾਈ 9, 2026 7:30 ਪੂਃ ਦੁਃ

 

ਲੈਕਚਰਾਰ ਤੋਂ ਪ੍ਰਿੰਸੀਪਲ ਦੀਆਂ ਜਲਦ ਹੋਣਗੀਆਂ ਪ੍ਰਮੋਸ਼ਨਾਂ! ਮਾਸਟਰ ਕੇਡਰ ਜਥੇਬੰਦੀ ਦੀ ਡਾਇਰੈਕਟਰ ਸਿੱਖਿਆ (ਸੈ) ਨਾਲ ਹੋਈ ਅਹਿਮ ਮੀਟਿੰਗ

ਚੰਡੀਗੜ੍ਹ 9 ਜੁਲਾਈ 2026

ਮਾਸਟਰ ਕੇਡਰ ਯੂਨੀਅਨ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਸੁਖਰਾਜ ਸਿੰਘ ਬੁੱਟਰ, ਜਨਰਲ ਸਕੱਤਰ ਗੁਰਸੇਵਕ ਸਿੰਘ ਬਰਾੜ ਅਤੇ ਸਟੇਟ ਕਮੇਟੀ ਮੈਂਬਰ ਗੁਰਮੀਤ ਸਿੰਘ ਗਿੱਲ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਅਹਿਮ ਮੀਟਿੰਗ ਡਾਇਰੈਕਟਰ ਸਕੂਲ ਸਿੱਖਿਆ ਸੈਕਡਰੀ ਸਕੱਤਰ ਸਿੰਘ ਬੱਲ ਅਤੇ ਬਦਲੀਆਂ ਅਤੇ ਪ੍ਰਮੋਸ਼ਨ ਸੈੱਲ ਦੇ ਸਹਾਇਕ ਡਾਇਰੈਕਟਰ ਮਹੇਸ਼ ਕੁਮਾਰ ਦੇ ਨਾਲ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ ਅਤੇ ਗੁਰਮੀਤ ਸਿੰਘ ਭੁੱਲਰ ਸੂਬਾ ਜਨਰਲ ਸਕੱਤਰ ਦੀ ਅਗਵਾਈ ਵਿਚ ਹੋਈ। ਜਥੇਬੰਦੀ ਦੇ ਆਗੂਆਂ ਵੱਲੋਂ ਡਾਇਰੈਕਟਰ ਸਕੂਲ ਸਿੱਖਿਆ ਸੈਕੰਡਰੀ ਸ਼੍ਰੀ ਸਕੱਤਰ ਸਿੰਘ ਬੱਲ ਨੂੰ ਅਧਿਆਪਕਾਂ ਦੀ ਹੋਈਆਂ ਬਦਲੀਆਂ ਅਤੇ ਰਿਲੇਵਿੰਗ ਨੂੰ ਲੈ ਕੇ ਆ ਰਹੀਆਂ ਪਰੇਸ਼ਾਨੀਆਂ ਸੰਬੰਧੀ ਗੱਲਬਾਤ ਕੀਤੀ ਤਾਂ ਉਹਨਾਂ ਵੱਲੋਂ ਕਿਹਾ ਗਿਆ ਕਿ ਦੂਜੇ ਰਾਊਂਡ ਦੀਆਂ ਬਦਲੀਆਂ ਵਿੱਚ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ।

ਬੋਰਡ ਦੀਆਂ ਜਮਾਤਾਂ ਲਈ ਜਨਮ ਸਰਟੀਫਿਕੇਟ ਡਿਜੀਟਲ ਅਪਲੋਡ ਕਰਨ ਲਈ ਸਮਾਂ ਵਧਾਉਣ ਸਬੰਧੀ ਵੀ ਗੱਲਬਾਤ ਹੋਈ ਅਤੇ ਉਹਨਾਂ ਵੱਲੋਂ 31 ਅਕਤੂਬਰ ਤੱਕ ਦਾ ਸਮਾਂ ਵਧਾਉਣ ਦਾ ਭਰੋਸਾ ਦਿੱਤਾ ਅਤੇ ਇਸ ਸਬੰਧੀ ਜਲਦੀ ਹੀ ਇੱਕ ਪੱਤਰ ਵਿਭਾਗ ਵੱਲੋਂ ਕੱਢਿਆ ਜਾਵੇਗਾ। ਮਿਡਲ ਸਕੂਲਾਂ ਵਿੱਚ ਕੰਪਿਊਟਰ ਅਧਿਆਪਕਾਂ ਦੀ ਕਮੀ ਨੂੰ ਪੂਰਾ ਕੀਤਾ ਜਾਣ ਦਾ ਵੀ ਉਨਾਂ ਵੱਲੋਂ ਵਿਸ਼ਵਾਸ ਦਵਾਇਆ ਗਿਆ।

ਪ੍ਰਮੋਸ਼ਨ:-ਈ.ਟੀ. ਟੀ. ਤੋਂ ਮਾਸਟਰ ਕੈਡਰ ਮਾਸਟਰ ਤੋ ਲੈਕਚਰਾਰ/
ਹੈਡਮਾਸਟਰ ਅਤੇ ਲੈਕਚਰਾਰ ਤੋਂ ਪ੍ਰਿੰਸੀਪਲ ਦੀਆ ਪ੍ਰਮੋਸ਼ਨ ਲਈ ਪੁੱਛੇ ਜਾਣ ਤੇ ਜਥੇਬੰਦੀ ਵੱਲੋਂ ਉਹਨਾਂ ਨੂੰ ਕਿਹਾ ਗਿਆ ਕਿ ਲੈਕਚਰਰ ਤੋਂ ਪ੍ਰਿੰਸੀਪਲ ਦੀਆਂ ਪ੍ਰਮੋਸ਼ਨਾਂ ਜਲਦੀ ਤੋਂ ਜਲਦੀ ਕੀਤੀਆਂ ਜਾਣਗੀਆਂ ਅਤੇ ਹਰ ਕੇਡਰ ਦੀ ਪ੍ਰਮੋਸ਼ਨਾਂ ਵੀ ਕਾਨੂੰਨੀ ਸਲਾਹ ਲੈਣ ਉਪਰੰਤ ਕੀਤੀਆਂ ਜਾਣਗੀਆਂ।

ਪੈਂਡਿੰਗ ਮੈਡੀਕਲ ਬਿੱਲਾਂ ਬਾਰੇ ਵੀ ਡਾਇਰੈਕਟਰ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ ਗਈ ਅਤੇ ਕਿਸੇ ਤਰ੍ਹਾਂ ਦੀ ਪੈਂਡੈਂਸੀ ਨਹੀਂ ਰਹਿਣ ਦੇਣ ਬਾਰੇ ਵੀ ਉਨਾਂ ਵੱਲੋਂ ਜਥੇਬੰਦ ਨੂੰ ਵਿਸ਼ਵਾਸ ਦਵਾਇਆ ਗਿਆ। ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਡਾਇਰੈਕਟਰ ਸਕੂਲ ਸਿੱਖਿਆ ਸਕੰਡਰੀ ਸ੍ਰੀ ਸਕੱਤਰ ਸਿੰਘ ਬੱਲ ਜੀ ਨਾਲ ਮੀਟਿੰਗ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ । ਇਸ ਸਮੇਂ ਹੁਰਾਨਾ ਤੋਂ ਇਲਾਵਾ ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਜ਼ਿਲ੍ਹਾ ਵਿੱਤ ਸਕੱਤਰ ਦਿਲਰਾਜ ਸਿੰਘ ਜੌਹਲ ਜ਼ਿਲਾ ਪ੍ਰਧਾਨ ਕਪੂਰਥਲਾ ਹਰਪ੍ਰੀਤ ਸਿੰਘ ਮੋਗਾ ਗੁਰਲਾਲ ਸਿੰਘ , ਪਲਵਿੰਦਰ ਸਿੰਘ ਅਤੇ ਸਰਪ੍ਰਸਤ ਕੁਲਜੀਤ ਸਿੰਘ ਮਾਨ ਆਦਿ ਹਾਜ਼ਰ ਸੀ।

Join WhatsApp

Join Now

Leave a Comment