- ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿੱਚ 3 ਅਕਤੂਬਰ ਨੂੰ ਕਾਲੇ ਦਿਨ ਵਜੋਂ ਮਨਾਇਆ ਜਾਵੇਗਾ :- ਆਗੂ
ਰਣਬੀਰ ਕੌਰ ਢਾਬਾਂ, ਜਲਾਲਾਬਾਦ
ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਵੱਖ-ਵੱਖ ਜਥੇਬੰਦੀਆਂ ਵੱਲੋਂ ਅੱਜ ਐੱਸ.ਡੀ.ਐੱਮ. ਦਫ਼ਤਰ ਜਲਾਲਾਬਾਦ (ਪੱ:) ਵਿਖੇ ਲਖੀਮਪੁਰ ਖੀਰੀ ਦੇ ਸ਼ਹੀਦਾਂ ਦੀ ਯਾਦ ਵਿੱਚ 3 ਅਕਤੂਬਰ ਨੂੰ ਕਾਲੇ ਦਿਵਸ ਮਨਾਉਂਦਿਆਂ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਸੁਰਿੰਦਰ ਢੰਡੀਆਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਸੂਬਾ ਆਗੂ ਰੇਸ਼ਮ ਮਿੱਢਾ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਡਾਕਟਰ ਸੁਖਚੈਨ ਸਿੰਘ,ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ)ਦੇ ਜ਼ਿਲ੍ਹਾ ਪ੍ਰਧਾਨ ਜੋਗਾ ਸਿੰਘ ਭੋਡੀਪੁਰਾ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਸਲਾਹਕਾਰ ਸੁਰਜੀਤ ਸਿੰਘ ਗੁਰੂ ਹਰਸਹਾਏ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਜ਼ਿਲ੍ਹਾ ਪ੍ਰਧਾਨ ਹਰਮੀਤ ਸਿੰਘ ਢਾਬਾਂ ਨੇ ਕਿਹਾ ਕਿ ਅੱਜ ਦੇ ਦਿਨ ਦੋ ਸਾਲ ਪਹਿਲਾਂ ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਗਏ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿੱਚ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਪ੍ਰਦਰਸ਼ਨ ਕਰਕੇ ਘਰਾਂ ਨੂੰ ਜਾਂਦੇ ਕਿਸਾਨਾਂ ਨੂੰ ਬੀ.ਜੇ.ਪੀ. ਦੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਵੱਲੋਂ ਗਿਣੀ ਮਿੱਥੀ ਸਾਜ਼ਿਸ਼ ਦੇ ਤਹਿਤ ਆਪਣੀ ਜੁੰਡਲੀ ਨੂੰ ਨਾਲ ਲੈ ਕੇ ਕਾਰ ਥੱਲੇ ਕੁਚਲ ਕੇ ਮਾਰ ਦਿੱਤਾ ਗਿਆ ਸੀ ਅਤੇ ਇਸ ਘਟਨਾ ਵਿੱਚ ਮੌਕੇ ਤੇ 4 ਕਿਸਾਨ ਅਤੇ ਇੱਕ ਪੱਤਰਕਾਰ ਸ਼ਹੀਦ ਹੋ ਗਏ ਸਨ ਉਸਦੇ ਵਿਰੋਧ ਵਿੱਚ ਅੱਜ ਦੇ ਦਿਨ ਨੂੰ ਦੇਸ਼ ਭਰ ਵਿੱਚ ਇਸ ਕਤਲੇਆਮ ਦੇ ਮੁੱਖ ਦੋਸ਼ੀ ਕੇਂਦਰੀ ਗ੍ਰਹਿ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਪੁਤਲੇ ਫੂਕ ਕੇ ਕਾਲੇ ਦਿਵਸ ਵਜੋਂ ਮਨਾਇਆ ਜਾ ਰਿਹਾ ਹੈ।
ਆਗੂਆਂ ਨੇ ਅੱਗੇ ਗੱਲਬਾਤ ਦੌਰਾਨ ਦੱਸਿਆ ਕਿ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਦਿੱਲੀ ਦੀਆਂ ਬਰੂਹਾਂ ਤੇ ਸ਼ਾਂਤਮਈ ਢੰਗ ਨਾਲ ਲਗਭਗ 13 ਮਹੀਨੇ ਚੱਲੇ ਇਤਿਹਾਸਕ ਅੰਦੋਲਨ ਨੂੰ ਕੁਚਲਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਕਈ ਤਰ੍ਹਾਂ ਦੇ ਹੱਥਕੰਡੇ ਅਪਨਾਏ ਗਏ ਸਨ ਅਤੇ ਉਸੇ ਤਹਿਤ ਹੀ ਲਖੀਮਪੁਰ ਖੀਰੀ ਵਿਖੇ ਸ਼ਾਂਤਮਈ ਢੰਗ ਨਾਲ ਧਰਨਾ ਪ੍ਰਦਰਸ਼ਨ ਕਰਕੇ ਘਰਾਂ ਨੂੰ ਪਰਤ ਰਹੇ ਕਿਸਾਨਾਂ ਨੂੰ ਗੱਡੀ ਥੱਲੇ ਕੁਚਲ ਕੇ ਮਾਰ ਦਿੱਤਾ ਸੀ ਅਤੇ ਉਲਟਾ ਕਿਸਾਨਾਂ ਤੇ ਹੀ ਵੱਖ-ਵੱਖ ਧਰਾਵਾਂ ਤਹਿਤ ਪਰਚੇ ਦਰਜ ਕਰ ਦਿੱਤੇ ਗਏ ਸਨ।
ਆਗੂਆਂ ਨੇ ਕਿਹਾ ਕਿ ਜਦੋਂ ਤੱਕ ਇਸ ਕਤਲੇਆਮ ਦੇ ਮੁੱਖ ਦੋਸ਼ੀ ਅਜੇ ਮਿਸ਼ਰਾ ਟੈਨੀ ਨੂੰ ਤੁਰੰਤ ਕੈਬਨਿਟ ਵਿੱ ਬਰਖਾਸਤ ਨਹੀਂ ਕੀਤਾ ਜਾਂਦਾ ਅਤੇ ਕਿਸਾਨਾਂ ਤੇ ਨਜਾਇਜ਼ ਪਰਚੇ ਰੱਦ ਨਹੀਂ ਕੀਤੇ ਜਾਂਦੇ ਉਦੋਂ ਇਹ ਸੰਘਰਸ਼ ਜਾਰੀ ਰਹੇਗਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੁੱਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਆਗੂ ਹੰਸ ਰਾਜ ਗੋਲਡਨ, ਬਲਾਕ ਪ੍ਰਧਾਨ ਕਿ੍ਸ਼ਨ ਧਰਮੂ ਵਾਲਾ, ਹਰਭਜਨ ਛੱਪੜੀ ਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਮਹਿੰਦਰ ਸਿੰਘ ਸੁਬਾਜਕੇ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਮੀਤ ਪ੍ਰਧਾਨ ਬਲਤੇਜ ਸਿੰਘ ਜੰਡ ਵਾਲਾ, ਜ਼ਿਲ੍ਹਾ ਆਗੂ ਮਨਦੀਪ ਸਿੰਘ ਚੱਕ ਸੈਦੋਕੇ, ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਬੁਰਜਗਿੱਲ) ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਵਿੰਦਰ ਸਿੰਘ ਮੰਨੇ ਵਾਲਾ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ (ਧਨੇਰ) ਦੇ ਬਲਾਕ ਪ੍ਰਧਾਨ ਪ੍ਰਵੀਨ ਮੌਲਵੀ ਵਾਲਾ, ਬਲਾਕ ਸਕੱਤਰ ਗੁਰਪ੍ਰੀਤ ਸਿੰਘ, ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਮੀਤ ਸਿੰਘ ਮੰਨੇ ਵਾਲਾ, ਜਗਸੀਰ ਸਿੰਘ ਭੋਲਾ ਅਤੇ ਨੇ ਵੀ ਸੰਬੋਧਨ ਕੀਤਾ।