PSEB 10th Result: 10ਵੀਂ ਜਮਾਤ ਦਾ ਨਤੀਜਾ ਐਲਾਨਿਆ- ਹਰਲੀਨ ਸ਼ਰਮਾ ਨੇ ਪੰਜਾਬ ਭਰ ‘ਚੋਂ ਕੀਤਾ ਟੌਪ (ਪੜ੍ਹੋ ਮੈਰਿਟ ਲਿਸਟ) 

On: ਮਈ 11, 2026 12:58 ਬਾਃ ਦੁਃ

 

PSEB 10th Result: ਫ਼ਰੀਦਕੋਟ ਦੀ ਹਰਲੀਨ ਸ਼ਰਮਾ ਨੇ ਪੰਜਾਬ ਭਰ ‘ਚੋਂ ਕੀਤਾ ਟੌਪ (ਪੜ੍ਹੋ ਮੈਰਿਟ ਲਿਸਟ) 

ਫ਼ਰੀਦਕੋਟ ਦੀ ਹਰਲੀਨ ਸ਼ਰਮਾ ਨੇ 99.38% ਅੰਕਾਂ ਨਾਲ ਹਾਸਲ ਕੀਤਾ ਪਹਿਲਾ ਸਥਾਨ, ਰੋਪੜ ਦਾ ਮਨੀ ਮਹੇਸ਼ ਸ਼ਰਮਾ ਦੂਜੇ ਅਤੇ ਹੁਸ਼ਿਆਰਪੁਰ ਦੀ ਰੀਆ ਰਾਣੀ ਤੀਜੇ ਸਥਾਨ ‘ਤੇ ਰਹੀ

ਕੁੱਲ 272 ਵਿਦਿਆਰਥੀ ਮੈਰਿਟ ਸੂਚੀ ਵਿੱਚ ਸ਼ਾਮਲ; ਲੜਕੀਆਂ ਨੇ ਮੁੜ ਮਾਰੀ ਬਾਜ਼ੀ, ਲੁਧਿਆਣਾ ਜ਼ਿਲ੍ਹੇ ਦੇ ਸਭ ਤੋਂ ਵੱਧ ਬੱਚੇ ਮੈਰਿਟ ਵਿੱਚ ਆਏ

Punjab Network

ਐਸ.ਏ.ਐਸ. ਨਗਰ (ਮੋਹਾਲੀ), 11 ਮਈ 2026: 

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਅੱਜ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਦੇ ਨਤੀਜਿਆਂ ਵਿੱਚ ਇੱਕ ਵਾਰ ਫਿਰ ਲੜਕੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਹੈ। ਫ਼ਰੀਦਕੋਟ ਜ਼ਿਲ੍ਹੇ ਦੇ ਜੈਤੋ ਦੀ ਰਹਿਣ ਵਾਲੀ ਹਰਲੀਨ ਸ਼ਰਮਾ ਨੇ ਪੂਰੇ ਪੰਜਾਬ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹੇ ਅਤੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।

ਪੜ੍ਹੋ ਮੈਰਿਟ ਲਿਸਟ- Statics_Matric_March2025_Press_160525-1

ਪਹਿਲਾ ਸਥਾਨ: ਹਰਲੀਨ ਸ਼ਰਮਾ (ਸਰਸਵਤੀ ਸੀਨੀਅਰ ਸੈਕੰਡਰੀ ਸਕੂਲ, ਜੈਤੋ, ਫ਼ਰੀਦਕੋਟ) ਨੇ 650 ਵਿੱਚੋਂ 646 ਅੰਕ (99.38%) ਹਾਸਲ ਕੀਤੇ।

ਦੂਜਾ ਸਥਾਨ: ਮਨੀ ਮਹੇਸ਼ ਸ਼ਰਮਾ (ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਮੌਲੀ ਬੈਦਵਾਨ, ਰੋਪੜ) ਨੇ 650 ਵਿੱਚੋਂ 645 ਅੰਕ (99.23%) ਹਾਸਲ ਕੀਤੇ। ਉਮਰ ਵਿੱਚ ਛੋਟੇ ਹੋਣ ਕਾਰਨ ਬੋਰਡ ਦੀ ਪਾਲਿਸੀ ਮੁਤਾਬਕ ਉਨ੍ਹਾਂ ਨੂੰ ਦੂਜਾ ਸਥਾਨ ਮਿਲਿਆ ਹੈ।

ਤੀਜਾ ਸਥਾਨ: ਰੀਆ ਰਾਣੀ (ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ, ਮਾਡਲ ਟਾਊਨ, ਹੁਸ਼ਿਆਰਪੁਰ) ਨੇ ਵੀ 645 ਅੰਕ (99.23%) ਹਾਸਲ ਕਰਕੇ ਤੀਜਾ ਸਥਾਨ ਪ੍ਰਾਪਤ ਕੀਤਾ।

ਬੋਰਡ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਇਸ ਵਾਰ ਕੁੱਲ 272 ਵਿਦਿਆਰਥੀ ਮੈਰਿਟ ਸੂਚੀ ਵਿੱਚ ਥਾਂ ਬਣਾਉਣ ਵਿੱਚ ਕਾਮਯਾਬ ਰਹੇ ਹਨ। ਇਨ੍ਹਾਂ ਵਿੱਚੋਂ 220 ਲੜਕੀਆਂ ਅਤੇ 52 ਲੜਕੇ ਸ਼ਾਮਲ ਹਨ, ਜੋ ਸਾਫ਼ ਦਰਸਾਉਂਦਾ ਹੈ ਕਿ ਲੜਕੀਆਂ ਦੀ ਕਾਰਗੁਜ਼ਾਰੀ ਲੜਕਿਆਂ ਨਾਲੋਂ ਕਿਤੇ ਬਿਹਤਰ ਰਹੀ ਹੈ। ਜ਼ਿਲ੍ਹਾ ਵਾਰ ਨਤੀਜਿਆਂ ਵਿੱਚ ਲੁਧਿਆਣਾ ਦੇ ਸਭ ਤੋਂ ਵੱਧ ਵਿਦਿਆਰਥੀ ਮੈਰਿਟ ਸੂਚੀ ਵਿੱਚ ਆਏ ਹਨ।

ਪਹਿਲੇ ਸਥਾਨ ‘ਤੇ ਰਹੀ ਹਰਲੀਨ ਸ਼ਰਮਾ ਦੇ ਸਕੂਲ ‘ਸਰਸਵਤੀ ਸੀਨੀਅਰ ਸੈਕੰਡਰੀ ਸਕੂਲ’ ਦੀ ਪ੍ਰਿੰਸੀਪਲ ਕੁਸਮ ਕਾਲੜਾ ਨੇ ਖ਼ੁਸ਼ੀ ਸਾਂਝੀ ਕਰਦਿਆਂ ਕਿਹਾ ਕਿ ਹਰਲੀਨ ਬਹੁਤ ਹੀ ਮਿਹਨਤੀ ਅਤੇ ਗੰਭੀਰ ਵਿਦਿਆਰਥਣ ਹੈ।

ਉਨ੍ਹਾਂ ਦੱਸਿਆ ਕਿ ਸਕੂਲ ਨੇ ਪਹਿਲਾਂ ਵੀ ਕਈ ਵਾਰ ਪੰਜਾਬ ਟੌਪਰ ਦਿੱਤੇ ਹਨ ਅਤੇ ਇਸ ਵਾਰ ਵੀ ਬੱਚਿਆਂ ਦੀ ਮਿਹਨਤ ਸਦਕਾ ਇਹ ਮੁਕਾਮ ਹਾਸਲ ਹੋਇਆ ਹੈ। ਪ੍ਰਿੰਸੀਪਲ ਨੇ ਦੱਸਿਆ ਕਿ ਉਨ੍ਹਾਂ ਨੂੰ ਨਤੀਜੇ ਦੀ ਜਾਣਕਾਰੀ ਮੀਡੀਆ ਰਾਹੀਂ ਮਿਲੀ ਅਤੇ ਉਹ ਤੁਰੰਤ ਪਰਿਵਾਰ ਨੂੰ ਵਧਾਈ ਦੇਣ ਜਾ ਰਹੇ ਹਨ।

ਹਰਲੀਨ ਸ਼ਰਮਾ ਦੇ ਪਿਤਾ ਜਸਵਿੰਦਰ ਕੁਮਾਰ ਅਤੇ ਮਾਤਾ ਨੇ ਆਪਣੀ ਬੇਟੀ ਦੀ ਇਸ ਸਫ਼ਲਤਾ ‘ਤੇ ਮਾਣ ਮਹਿਸੂਸ ਕੀਤਾ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਅਧਿਆਪਕਾਂ ਦੀ ਸਹੀ ਰਹਿਨੁਮਾਈ ਅਤੇ ਮਾਪਿਆਂ ਦੇ ਸਹਿਯੋਗ ਸਦਕਾ ਹੀ ਉਹ 99 ਫ਼ੀਸਦੀ ਤੋਂ ਵੱਧ ਅੰਕ ਹਾਸਲ ਕਰ ਸਕੇ ਹਨ।

 

Join WhatsApp

Join Now

More

ਵੱਡੀ ਖ਼ਬਰ: ਪੰਜਾਬ ‘ਚ ਨਵ-ਵਿਆਹੇ ਜੋੜੇ ਨੇ ਕੀਤੀ ਖ਼ੁਦਕੁਸ਼ੀ, 4 ਮਹੀਨੇ ਪਹਿਲਾਂ ਹੋਈ ਸੀ ਲਵ-ਮੈਰਿਜ

ਫਾਸ਼ੀਵਾਦੀ ਵਿਰੋਧੀ ਫਰੰਟ ਦੇ ਸੱਦੇ ‘ਤੇ DC ਦਫਤਰ ਸਾਹਮਣੇ ਦਿੱਤਾ ਗਿਆ ਰੋਸ ਧਰਨਾ

ਡੈਮੋਕ੍ਰੇਟਿਕ ਜੰਗਲਾਤ ਮੁਲਾਜ਼ਮ ਯੂਨੀਅਨ ਵਲੋਂ 4 ਜੁਲਾਈ 2026 ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸੰਗਰੂਰ ਰਿਹਾਇਸ਼ ਅੱਗੇ ਸੂਬਾ ਪੱਧਰੀ ਧਰਨਾ ‘ਤੇ ਕੀਤੀ ਜਾਵੇਗੀ ਰੈਲੀ

ਬਦਲੀਆਂ ਲਈ ਸਰਕਾਰੀ ਸਕੂਲਾਂ ਅੰਦਰ ਅਧਿਆਪਕਾਂ ਦੀਆਂ ਪੋਸਟਾਂ ਸੈਕਸ਼ਨ ਨਾ ਹੋਣ ‘ਤੇ ਵੀ ਵਧੇਰੇ ਪੋਸਟਾਂ ਕੀਤੀਆਂ ਸ਼ੋਅ- ਗੌਰਮਿੰਟ ਟੀਚਰਜ਼ ਯੂਨੀਅਨ

ਵੱਡੀ ਖ਼ਬਰ: ਸਿੱਖਿਆ ਵਿਭਾਗ ਦੇ ਦਫ਼ਤਰੀ ਮੁਲਾਜ਼ਮਾਂ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਅਹਿਮ ਮੀਟਿੰਗ- ਮੰਤਰੀ ਨੇ ਤਨਖਾਹਾਂ ਨਾ ਘੱਟ ਕਰਨ ਦੀ ਵਚਨਬੱਧਤਾ ਮੁੜ ਦੁਹਰਾਈ

BIG NEWS: ਪੰਜਾਬ ਸਰਕਾਰ ‘ਲੈਂਡ ਪੂਲਿੰਗ ਪਾਲਿਸੀ’ ਲਿਆਉਣ ਦੀ ਤਿਆਰੀ ‘ਚ! ਕੀਤੀਆਂ ਵੱਡੀਆਂ ਤਬਦੀਲੀਆਂ

Leave a Comment