ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਵਿਦਿਆਰਥੀ ਵਿਰੋਧੀ ਮਨਮਾਨੀਆਂ! DTF ਨੇ ਸੌਂਪਿਆ ਮੰਗ ਪੱਤਰ

186

 

Punjab School Education Board anti-student arbitrariness! Demand letter submitted by DTF

ਪੰਜਾਬ ਨੈੱਟਵਰਕ, ਸੰਗਰੂਰ 

Punjab School Education Board anti-student arbitrariness! ਡੈਮੋਕ੍ਰੈਟਿਕ ਟੀਚਰਜ਼ ਫਰੰਟ ਪੰਜਾਬ ਦੀ ਜ਼ਿਲ੍ਹਾ ਸੰਗਰੂਰ ਇਕਾਈ ਦੇ ਵਫਦ ਵੱਲੋਂ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਮਨਮਾਨੀਆਂ ਜੋ ਕਿ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਵਿਰੋਧ ਵਿੱਚ ਭੁਗਤ ਰਹੀਆਂ ਹਨ,ਦੇ ਵਿਰੋਧ ਵਿੱਚ ਡੀਸੀ ਸੰਗਰੂਰ ਨੂੰ ਮੁੱਖ ਮੰਤਰੀ ਪੰਜਾਬ ਦੇ ਨਾਂ ਮੰਗ-ਪੱਤਰ ਦਿੱਤਾ ਗਿਆ।

ਮੰਗ-ਪੱਤਰ ਵਿੱਚ ਜਥੇਬੰਦੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਕਾਨੂੰਨ-2009 ਦੀ ਉਲੰਘਣਾ ਕਰਦੇ ਹੋਏ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਉਪਰੰਤ ਸਰਟੀਫਿਕੇਟ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਫੀਸ ਰੱਖਣ, ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆ ਅਤੇ ਲੇਟ ਫੀਸਾਂ ਹਜ਼ਾਰਾਂ ਰੁਪਏ ਰੱਖਣ,ਪ੍ਰੀਖਿਆ ਫਾਰਮਾਂ ਵਿੱਚ ਮਾਮੂਲੀ ਤਰੁੱਟੀਆਂ ਨੂੰ ਦੂਰ ਕਰਨ ਲਈ ਜੁਰਮਾਨੇ ਦੇ ਰੂਪ ਵਿੱਚ ਵੱਡੀਆਂ ਰਾਸ਼ੀਆਂ ਵਸੂਲ ਕਰਨ।

ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮ ਆਨਲਾਈਨ ਭਰਨ ਦਾ ਪੂਰਾ ਕੰਮ ਸਕੂਲ ਦੇ ਅਧਿਆਪਕਾਂ ਤੋਂ ਲੈ ਕੇ ਬੱਚਿਆਂ ਦੀ ਪੜ੍ਹਾਈ ਖਰਾਬ ਕਰਨ ਦਾ ਸਖ਼ਤ ਵਿਰੋਧ ਕਰਦਿਆਂ ਮੰਗ ਕੀਤੀ ਕਿ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦੇ ਅਧਿਕਾਰ ਕਾਨੂੰਨ-2009 ਅਤੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਆਰਥਿਕ ਹਾਲਾਤ ਨੂੰ ਮੱਦੇਨਜ਼ਰ ਰੱਖਦਿਆਂ ਪੰਜਵੀਂ ਅਤੇ ਅੱਠਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇ ਸਰਟੀਫਿਕੇਟ ਮੁਫ਼ਤ ਮੁੱਹਈਆ ਕਰਵਾਏ ਜਾਣ।

ਦਸਵੀਂ ਅਤੇ ਬਾਰ੍ਹਵੀਂ ਜਮਾਤ ਲਈ ਪ੍ਰੀਖਿਆ ਫੀਸ ਘੱਟੋ-ਘੱਟ ਰੱਖੀ ਜਾਵੇ,ਲੇਟ ਫੀਸ ਅਤੇ ਜੁਰਮਾਨੇ ਮੁਕੰਮਲ ਰੂਪ ਵਿੱਚ ਬੰਦ ਕੀਤੇ ਜਾਣ, ਵਿਦਿਆਰਥੀਆਂ ਦੇ ਪ੍ਰੀਖਿਆ ਫਾਰਮਾਂ ਸਬੰਧੀ ਸਮੁੱਚਾ ਕੰਮ ਬੋਰਡ ਦੇ ਕਰਮਚਾਰੀਆਂ ਨੂੰ ਦਿੱਤਾ ਜਾਵੇ ਅਤੇ ਵਿਦਿਆਰਥੀਆਂ ਦੀ ਸੁਵਿਧਾ ਲਈ ਅੱਠਵੀਂ,ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਬੋਰਡ ਦੀ ਪ੍ਰੀਖਿਆ ਲਈ ਪਿੱਤਰੀ ਸਕੂਲਾਂ ਨੂੰ ਹੀ ਪ੍ਰੀਖਿਆ ਕੇਂਦਰ ਬਣਾਇਆ ਜਾਵੇ।

ਵਫਦ ਵਿੱਚ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ,ਸੰਗਰੂਰ ਇਕਾਈ ਦੇ ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸੰਗਰੂਰ,ਜਥੇਬੰਦਕ ਸਕੱਤਰ ਪਵਨ ਕੁਮਾਰ,ਪ੍ਰੈਸ ਸਕੱਤਰ ਜਸਬੀਰ ਨਮੋਲ ਅਤੇ ਬਲਾਕਾਂ ਦੇ ਆਗੂ ਚੰਦਰ ਸ਼ੇਖਰ,ਜਗਤਾਰ ਲੌਂਗੋਵਾਲ,ਸਤਨਾਮ ਉਭਾਵਾਲ ਅਤੇ ਸੰਜੀਵ ਭੀਖੀ ਸ਼ਾਮਲ ਸਨ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)