Join WhatsApp

Join Now

PSEB Board Exam 2026: ਪੰਜਾਬ ਬੋਰਡ ਵੱਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਕਾਰਗੁਜ਼ਾਰੀ ਸੁਧਾਰਨ ਦਾ ਵੱਡਾ ਮੌਕਾ; ਜੁਲਾਈ/ਅਗਸਤ ‘ਚ ਹੋਵੇਗੀ ਪ੍ਰੀਖਿਆ

On: June 5, 2026 8:56 PM

 

PSEB Board Exam 2026: ਪੰਜਾਬ ਬੋਰਡ ਵੱਲੋਂ 10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਕਾਰਗੁਜ਼ਾਰੀ ਸੁਧਾਰਨ ਦਾ ਵੱਡਾ ਮੌਕਾ; ਜੁਲਾਈ/ਅਗਸਤ ‘ਚ ਹੋਵੇਗੀ ਪ੍ਰੀਖਿਆ

ਮਾਰਚ 2026 ਦੀ ਪ੍ਰੀਖਿਆ ਪਾਸ ਕਰ ਚੁੱਕੇ ਰੈਗੂਲਰ ਵਿਦਿਆਰਥੀ ਕੇਵਲ ਇੱਕ ਵਿਸ਼ੇ ਲਈ ਦੇ ਸਕਣਗੇ ਪ੍ਰੀਖਿਆ- ਰੀਅਪੀਅਰ/ਕੰਪਾਰਟਮੈਂਟ ਅਤੇ ਵਾਧੂ ਵਿਸ਼ੇ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੇ ਨਾਲ ਹੀ ਮਿਲੇਗਾ ਮੌਕਾ

ਚੰਡੀਗੜ੍ਹ, 5 ਜੂਨ 2026: 

PSEB Board Exam 2026: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਲਈ ਇੱਕ ਮਹੱਤਵਪੂਰਨ ਖ਼ਬਰ ਸਾਹਮਣੇ ਆਈ ਹੈ। ਬੋਰਡ ਵੱਲੋਂ ਮਾਰਚ 2026 ਦੀਆਂ ਸਾਲਾਨਾ ਪ੍ਰੀਖਿਆਵਾਂ ਪਾਸ ਕਰ ਚੁੱਕੇ ਉਨ੍ਹਾਂ ਰੈਗੂਲਰ ਪ੍ਰੀਖਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ (Improvement) ਕਰਨ ਦਾ ਇੱਕ ਸੁਨਹਿਰੀ ਮੌਕਾ ਦਿੱਤਾ ਜਾ ਰਿਹਾ ਹੈ, ਜੋ ਕੇਵਲ ਇੱਕ ਵਿਸ਼ੇ ਲਈ ਦੁਬਾਰਾ ਪ੍ਰੀਖਿਆ ਦੇਣ ਦੇ ਇੱਛੁਕ ਹਨ।

ਬੋਰਡ ਦੇ ਨਿਯਮਾਂ ਅਨੁਸਾਰ, ਅਜਿਹੇ ਵਿਦਿਆਰਥੀਆਂ ਨੂੰ ਜੁਲਾਈ/ਅਗਸਤ 2026 ਵਿੱਚ ਹੋਣ ਵਾਲੀਆਂ ਰੈਗੂਲਰ ਰੀਅਪੀਅਰ/ਕੰਪਾਰਟਮੈਂਟ ਅਤੇ ਵਾਧੂ ਵਿਸ਼ੇ (Additional Subject) ਦੀਆਂ ਅਨੁਪੂਰਕ ਪ੍ਰੀਖਿਆਵਾਂ ਦੇ ਨਾਲ ਹੀ ਕਾਰਗੁਜ਼ਾਰੀ ਸੁਧਾਰਨ ਦਾ ਮੌਕਾ ਦਿੱਤਾ ਜਾਵੇਗਾ। ਇਸ ਪ੍ਰੀਖਿਆ ਵਿੱਚ ਬੈਠਣ ਦੇ ਚਾਹਵਾਨ ਵਿਦਿਆਰਥੀ ਅਨੁਪੂਰਕ ਪ੍ਰੀਖਿਆਵਾਂ ਲਈ ਪਹਿਲਾਂ ਤੋਂ ਜਾਰੀ ਕੀਤੇ ਗਏ ਸ਼ਡਿਊਲ ਦੀ ਲਗਾਤਾਰਤਾ ਵਿੱਚ ਹੀ ਆਪਣੇ ਪ੍ਰੀਖਿਆ ਫਾਰਮ ਅਤੇ ਪ੍ਰੀਖਿਆ ਫੀਸ ਜਮ੍ਹਾ ਕਰਵਾ ਸਕਦੇ ਹਨ।

ਪੰਜਾਬ ਬੋਰਡ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜਿਹੜੇ ਪ੍ਰੀਖਿਆਰਥੀ ਇੱਕ ਤੋਂ ਵੱਧ ਵਿਸ਼ਿਆਂ ਵਿੱਚ ਆਪਣੀ ਕਾਰਗੁਜ਼ਾਰੀ ਵਿੱਚ ਸੁਧਾਰ (Improvement) ਕਰਨਾ ਚਾਹੁੰਦੇ ਹਨ, ਉਹ ਇਸ ਸੁਵਿਧਾ ਦਾ ਲਾਭ ਮੌਜੂਦਾ ਸਾਲ ਦੀਆਂ ਪ੍ਰੀਖਿਆਵਾਂ ਵਿੱਚ ਨਹੀਂ ਲੈ ਸਕਣਗੇ। ਅਜਿਹੇ ਉਮੀਦਵਾਰਾਂ ਨੂੰ ਅਗਲੇ ਸਾਲ ਹੋਣ ਵਾਲੀਆਂ ਸਾਲਾਨਾ ਪ੍ਰੀਖਿਆਵਾਂ ਮਾਰਚ 2027 ਵਿੱਚ ਹੀ ਮੌਕਾ ਦਿੱਤਾ ਜਾਵੇਗਾ।

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਜਾਰੀ ਰਿਲੀਜ਼ ਦੇ ਮੁਤਾਬਿਕ, ਇਸ ਪ੍ਰੀਖਿਆ ਫਾਰਮ, ਫੀਸ ਅਤੇ ਸ਼ਡਿਊਲ ਸਬੰਧੀ ਹੋਰ ਵਧੇਰੇ ਲੋੜੀਂਦੀ ਜਾਣਕਾਰੀ ਲੈਣ ਲਈ ਵਿਦਿਆਰਥੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅਧਿਕਾਰਤ ਵੈੱਬਸਾਈਟ www.pseb.ac.in ‘ਤੇ ਜਾ ਕੇ ਚੈੱਕ ਕਰ ਸਕਦੇ ਹਨ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment