PSEB ਮੋਹਾਲੀ ਵਿਖੇ ਡੀ.ਟੀ.ਐੱਫ. ਵੱਲੋਂ 3 ਅਕਤੂਬਰ ਨੂੰ ਸੂਬਾ ਪੱਧਰੀ ਰੋਸ ਪ੍ਰਦਰਸ਼ਨ
‘ਸਿੱਖਿਆ ਕ੍ਰਾਂਤੀ’ ਦੇ ਦਾਅਵੇ ਨਿਕਲੇ ਫੋਕੇ: ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਆਰਥਿਕ ਲੁੱਟ ਵਿੱਚ ਬੇਲੋੜਾ ਵਾਧਾ
ਦਲਜੀਤ ਕੌਰ/ਪੰਜਾਬ ਨੈੱਟਵਰਕ, ਅੰਮ੍ਰਿਤਸਰ
PSEB – ਮੁਫ਼ਤ ਤੇ ਲਾਜ਼ਮੀ ਸਿੱਖਿਆ ਅਧਿਕਾਰ ਕਾਨੂੰਨ-2009 ਤਹਿਤ ਅੱਠਵੀਂ ਜਮਾਤ ਤੱਕ ਦੇ ਸਾਰੇ ਵਿਦਿਆਰਥੀਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਅਧਿਕਾਰ ਕਾਨੂੰਨ-2016 ਤਹਿਤ 18 ਸਾਲ ਉਮਰ ਤੱਕ ਦਿਵਿਆਂਗ ਵਿਦਿਆਰਥੀਆਂ ਨੂੰ ਮੁਫਤ ਸਿੱਖਿਆ (PSEB) ਦੇ ਕਾਨੂੰਨਾਂ ਦੀ ਉਲੰਘਣਾ ਕਰਦਿਆਂ ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ ਪੰਜਵੀਂ, ਅੱਠਵੀਂ ਅਤੇ ਦੱਸਵੀਂ ਦੇ ਸਰਟੀਫਿਕੇਟਾਂ ਦੀ ਹਾਰਡ ਕਾਪੀ ਲੈਣ ਲਈ 200 ਰੁਪਏ ਅਤੇ ਬਾਰਵੀਂ ਜਮਾਤ ਲਈ 250 ਰੁਪਏ ਪ੍ਰਤੀ ਵਿਦਿਆਰਥੀ ਫੀਸ ਲਗਾਉਣ ਦਾ ਨਵਾਂ ਫ਼ਰਮਾਨ ਲਾਗੂ ਕੀਤਾ ਗਿਆ ਹੈ।
ਅਧਿਆਪਕ ਜਥੇਬੰਦੀ ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜਿਲ੍ਹਾ ਅੰਮ੍ਰਿਤਸਰ ਨੇ ਸਰਟੀਫਿਕੇਟ ਫੀਸ ਲਾਗੂ ਕਰਨ, ਪ੍ਰੀਖਿਆ (PSEB) ਫੀਸ ਵਿੱਚ ਬੇਲੋੜੇ ਭਾਰੀ ਵਾਧੇ ਅਤੇ ਜੁਰਮਾਨਿਆਂ ਨੂੰ ਨਜ਼ਾਇਜ਼ ਕਰਾਰ ਦਿੰਦਿਆਂ ਇਸ ਸੰਬੰਧੀ ਮੁੱਖ ਮੰਤਰੀ, ਸਿੱਖਿਆ ਮੰਤਰੀ ਪੰਜਾਬ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ ਵੱਲ ਡਿਪਟੀ ਕਮਿਸ਼ਨਰ ਅੰਮ੍ਰਿਤਸਰ, ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਰਾਹੀਂ “ਵਿਰੋਧ ਪੱਤਰ” ਭੇਜਦਿਆਂ 3 ਅਕਤੂਬਰ ਨੂੰ ਸਿੱਖਿਆ ਬੋਰਡ ਦੇ ਮੋਹਾਲੀ ਸਥਿਤ ਮੁੱਖ ਦਫ਼ਤਰ ਅੱਗੇ ਰੋਸ ਧਰਨੇ ਵਿੱਚ ਭਰਵੀਂ ਸ਼ਮੂਲੀਅਤ ਕਰਵਾਉਣ ਦਾ ਐਲਾਨ ਕੀਤਾ ਹੈ।
ਇਸ ਮੌਕੇ ਡੀ.ਟੀ.ਐੱਫ਼.ਪੰਜਾਬ ਦੇ ਸੂਬਾਈ ਵਿੱਤ ਸਕੱਤਰ ਕਮ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਅਸ਼ਵਨੀ ਅਵਸਥੀ, ਜ਼ਿਲ੍ਹਾ ਜਨਰਲ ਸਕੱਤਰ ਗੁਰਬਿੰਦਰ ਸਿੰਘ ਖਹਿਰਾ, ਸੂਬਾ ਕਮੇਟੀ ਮੈਂਬਰ ਚਰਨਜੀਤ ਸਿੰਘ ਰਜਧਾਨ, ਸੀਨੀਅਰ ਮੀਤ ਪ੍ਰਧਾਨ ਗੁਰਦੇਵ ਸਿੰਘ, ਜ਼ਿਲ੍ਹਾ ਵਿੱਤ ਸਕੱਤਰ ਹਰਜਾਪ ਸਿੰਘ ਬੱਲ ਅਤੇ ਭਰਾਤਰੀ ਹਮਾਇਤ ‘ਤੇ ਪੁੱਜੇ ਡੀ.ਐਮ.ਐੱਫ ਦੇ ਸੂਬਾ ਪ੍ਰਧਾਨ ਜਰਮਨਜੀਤ ਸਿੰਘ ਨੇ ਕਿਹਾ ਕੇ ਨਤੀਜ਼ਾ ਸਰਟੀਫਿਕੇਟ ਦੇਣਾ ਹਰੇਕ ਸੰਸਥਾ ਦਾ ਮੁੱਢਲੀ ਜਿੰਮੇਦਾਰੀ ਹੁੰਦੀ ਹੈ, ਪ੍ਰੰਤੂ ਸਿੱਖਿਆ ਬੋਰਡ ਇਸ ਨੂੰ ਵੀ ਕਮਾਈ ਦੇ ਸਾਧਨ ਵਜੋਂ ਦੇਖ ਰਿਹਾ ਹੈ, ਉਨ੍ਹਾਂ ਮੰਗ ਕੀਤੀ ਕੇ ਸਾਰੀਆਂ ਜਮਾਤਾਂ ਦੀ ਬੋਰਡ ਪ੍ਰੀਖਿਆ ਦੇ ਸਰਟੀਫਿਕੇਟਾਂ ਦੀ ਗੁਣਵੱਤਾ ਵਿੱਚ ਸੁਧਾਰ ਕਰਦਿਆਂ ਪੂਰੀ ਤਰ੍ਹਾਂ ਮੁਫਤ ਦਿੱਤੇ ਜਾਣ।
ਜ਼ਿਲ੍ਹਾ ਅੰਮ੍ਰਿਤਸਰ ਦੇ ਆਗੂਆਂ ਰਾਜੇਸ਼ ਕੁਮਾਰ ਪਰਾਸ਼ਰ, ਨਿਰਮਲ ਸਿੰਘ, ਗੁਰਪ੍ਰੀਤ ਸਿੰਘ ਨਾਭਾ, ਨਰੇਸ਼ ਕੁਮਾਰ ਠੱਠੀਆਂ, ਕੰਵਰਜੀਤ ਸਿੰਘ ਜੰਡਿਆਲਾ, ਕੁਲਦੀਪ ਸਿੰਘ ਵਰਨਲੀ, ਕੰਵਲਜੀਤ ਸਿੰਘ ਫਤਿਹਪੁਰ ਰਾਜਪੂਤਾਂ, ਗੁਰਪ੍ਰੀਤ ਸਿੰਘ ਜੰਡਿਆਲਾ ਆਦਿ ਨੇ ਦੱਸਿਆ ਕਿ ਸਿੱਖਿਆ ਬੋਰਡ ਵੱਲੋਂ ਵਿਦਿਆਰਥੀਆਂ ਤੋਂ ਲਈਆਂ ਜਾਂਦੀਆਂ ਪ੍ਰੀਖਿਆ ਫ਼ੀਸਾਂ, ਰਜਿਸ਼ਟ੍ਰੇਸ਼ਨ ਤੇ ਕੰਟੀਨਿਊਏਸ਼ਨ ਫ਼ੀਸ ਅਤੇ ਜੁਰਮਾਨਿਆਂ ਤੇ ਲੇਟ ਫ਼ੀਸ ਆਦਿ ਵਿੱਚ ਵੀ ਗੈਰ ਵਾਜਿਬ ਵਾਧਾ ਕੀਤਾ ਗਿਆ ਹੈ। ਇਸ ਵਾਧੇ ਨੂੰ ਵਾਪਸ ਲੈਣ, ਜੁਰਮਾਨਾ ਕਿਸੇ ਵੀ ਹਾਲਤ ‘ਚ ਫ਼ੀਸ ਤੋਂ ਵੱਧ ਨਾ ਰੱਖਣ ਅਤੇ ਦੱਸਵੀਂ/ਬਾਰਵੀਂ ਕੰਟੀਨਿਊਏਸ਼ਨ ਤੇ ਪ੍ਰੀਖਿਆ ਫ਼ੀਸ ਇੱਕੋ ਵਾਰੀ ਵਿੱਚ ਕੰਪਿਊਟਰ ‘ਤੇ ਆਨਲਾਈਨ ਕਰਨ ਦਾ ਪ੍ਰਬੰਧ ਕਰਨਾ ਬਣਦਾ ਹੈ।
ਇਸ ਦੀ ਲਗਾਤਾਰਤਾ ਵਿੱਚ ਆਗੂਆਂ ਨੇ ਦੱਸਿਆ ਕਿ ਬੋਰਡ ਜਮਾਤਾਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਸਕੂਲ ਪੱਧਰ ‘ਤੇ ਅਧਿਆਪਕਾਂ ਵੱਲੋਂ ਹੀ ਲਈਆਂ ਜਾਂਦੀਆਂ ਹਨ। ਜਿਸ ਕਾਰਨ ਵਿਦਿਆਰਥੀਆਂ ਤੋਂ ਲਈ ਜਾਂਦੀ ਪ੍ਰਯੋਗੀ ਫੀਸ ਪੂਰੀ ਤਰ੍ਹਾਂ ਤਰਕਹੀਣ, ਗੈਰ-ਵਾਜਿਬ ਤੇ ਨਿਹੱਕੀ ਹੈ ਅਤੇ ਬੰਦ ਕਰਨੀ ਬਣਦੀ ਹੈ।
ਆਗੂਆਂ ਨੇ ਦੱਸਿਆ ਕਿ ਦਰਅਸਲ ਮੁਫ਼ਤ ਕਿਤਾਬਾਂ ਦੀ ਛਪਾਈ ਅਤੇ ਅੱਠਵੀਂ ਤੱਕ ਫੀਸ ਮੁਆਫ ਕਰਨ ਬਦਲੇ ਪੰਜਾਬ ਸਰਕਾਰ ਵੱਲ ਸਿੱਖਿਆ ਬੋਰਡ ਦੀਆਂ 600 ਕਰੋੜ ਤੋਂ ਵਧੇਰੇ ਦੀਆਂ ਅਦਾਇਗੀਆਂ ਪੈਡਿੰਗ ਹਨ, ਜਿਸ ਦਾ ਖਮਿਆਜ਼ਾ ਭਾਰੀ ਫੀਸਾਂ ਅਤੇ ਇਨ੍ਹਾਂ ਤੋਂ ਵੀ ਵਧੇਰੇ ਜੁਰਮਾਨਿਆਂ ਦੇ ਰੂਪ ਵਿੱਚ ਵਿਦਿਆਰਥੀਆਂ ਤੇ ਸਕੂਲ ਅਧਿਆਪਕਾਂ ਅਤੇ ਤਨਖਾਹਾਂ-ਪੈਨਸ਼ਨਾਂ ‘ਤੇ ਲੱਗਦੀਆਂ ਰੋਕਾਂ ਦੇ ਰੂਪ ਵਿੱਚ ਸਿੱਖਿਆ ਬੋਰਡ ਦੇ ਮੁਲਾਜ਼ਮਾਂ ਨੂੰ ਭੁਗਤਨਾ ਪੈ ਰਿਹਾ ਹੈ।
ਇਸ ਵਿੱਤੀ ਘਾਟੇ ਨੂੰ ਨਾ ਤਾਂ ਪਹਿਲੀਆਂ ਸਰਕਾਰਾਂ ਨੇ ਪੂਰਿਆ ਅਤੇ ਨਾ ਹੀ ਬਦਲਾਅ ਦਾ ਨਾਹਰਾ ਲਾ ਕੇ ਸੱਤਾ ਵਿੱਚ ਆਈ ‘ਆਪ’ ਸਰਕਾਰ ਨੇ ਪੂਰਾ ਕਰਨ ਦਾ ਕੋਈ ਯਤਨ ਕੀਤਾ ਹੈ, ਸਗੋਂ ਫੀਸ ਵਾਧੇ ਦੀ ਖੁੱਲ ਦਿੱਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਇਹਨਾਂ ਅਦਾਇਗੀਆਂ ਦਾ ਫ਼ੌਰੀ ਭੁਗਤਾਨ ਕਰਨ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਵੱਖ-ਵੱਖ ਪੈਡਿੰਗ ਮਾਮਲਿਆਂ ਵਿੱਚ ਸਰਕਾਰੀ ਸਕੂਲਾਂ ‘ਤੇ ਲੱਗੇ ਲੱਖਾਂ ਰੁਪਏ ਦੇ ਜੁਰਮਾਨਿਆਂ ਕਾਰਨ ਵਿਦਿਆਰਥੀਆਂ ਦੇ ਰੋਕੇ ਸਰਟੀਫਿਕੇਟ ਜ਼ਾਰੀ ਕਰਨ ਅਤੇ ਜੁਰਮਾਨਿਆਂ ਤੋਂ ਵੀ ਵਾਜਿਬ ਰਾਹਤ ਦੇਣ ਦੀ ਮੰਗ ਕੀਤੀ ਗਈ।
ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ।
Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.
Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com
(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)