PSTET ਮਾਮਲਾ: ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਬੁਲਾਈ ਅਹਿਮ ਮੀਟਿੰਗ
ਗੰਭੀਰਪੁਰ ਵਿਖੇ ਹਜ਼ਾਰਾਂ ਅਧਿਆਪਕਾਂ ਦੇ ਪ੍ਰਦਰਸ਼ਨ ਤੋਂ ਬਾਅਦ SDM ਸ੍ਰੀ ਅਨੰਦਪੁਰ ਸਾਹਿਬ ਵੱਲੋਂ ਮੀਟਿੰਗ ਦਾ ਲਿਖਤੀ ਸੱਦਾ ਜਾਰੀ
Punjab Network
ਸ੍ਰੀ ਅਨੰਦਪੁਰ ਸਾਹਿਬ 22 ਫਰਵਰੀ 2026: ਪੰਜਾਬ ਦੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਹਜ਼ਾਰਾਂ ਅਧਿਆਪਕਾਂ ਵੱਲੋਂ ਟੈਟ ਦੇ ਵਿਰੋਧ ਵਿੱਚ ਕੀਤੇ ਗਏ ਵਿਸ਼ਾਲ ਰੋਸ ਪ੍ਰਦਰਸ਼ਨ ਅਤੇ ਤਿੱਖੇ ਸੰਘਰਸ਼ ਦਾ ਵੱਡਾ ਅਸਰ ਦੇਖਣ ਨੂੰ ਮਿਲਿਆ ਹੈ।
ਸੂਬਾ ਸਰਕਾਰ ਨੇ ਅਧਿਆਪਕਾਂ ਦੀਆਂ ਮੰਗਾਂ ‘ਤੇ ਵਿਚਾਰ-ਵਟਾਂਦਰਾ ਕਰਨ ਲਈ 27 ਫਰਵਰੀ 2026 ਨੂੰ ਮੀਟਿੰਗ ਦਾ ਸਮਾਂ ਦੇ ਦਿੱਤਾ ਹੈ।
ਉਪ ਮੰਡਲ ਮੈਜਿਸਟ੍ਰੇਟ (SDM), ਸ੍ਰੀ ਅਨੰਦਪੁਰ ਸਾਹਿਬ ਦੇ ਦਫ਼ਤਰ ਵੱਲੋਂ ਜਾਰੀ ਪੱਤਰ ਅਨੁਸਾਰ ਮੀਟਿੰਗ 27 ਫਰਵਰੀ 2026 ਨੂੰ ਦੁਪਹਿਰ 03:00 ਵਜੇ ਪੰਜਾਬ ਭਵਨ, ਸੈਕਟਰ-3, ਚੰਡੀਗੜ੍ਹ ਵਿਖੇ ਹੋਵੇਗੀ।
ਸਰਕਾਰ ਵੱਲੋਂ 14 ਪ੍ਰਮੁੱਖ ਅਧਿਆਪਕ ਆਗੂਆਂ ਅਤੇ ਜਥੇਬੰਦੀਆਂ ਨੂੰ ਸੱਦਾ ਦਿੱਤਾ ਗਿਆ ਹੈ। ਅਧਿਆਪਕ ਆਗੂਆਂ ਅਨੁਸਾਰ, ਇਹ ਮੀਟਿੰਗ ਦਾ ਸੱਦਾ ਗੰਭੀਰਪੁਰ ਵਿਖੇ PSTET ਦੇ ਵਿਰੋਧ ਵਿੱਚ ਦਿੱਤੇ ਗਏ ਧਰਨੇ ਅਤੇ ਅਧਿਆਪਕਾਂ ਦੀ ਇਕਜੁੱਟਤਾ ਦਾ ਨਤੀਜਾ ਹੈ।
ਅਧਿਆਪਕਾਂ ਨੇ ਸਾਫ਼ ਕਰ ਦਿੱਤਾ ਹੈ ਕਿ ਉਹ ਚੰਡੀਗੜ੍ਹ ਮੀਟਿੰਗ ਵਿੱਚ ਆਪਣੀਆਂ ਮੰਗਾਂ, ਖ਼ਾਸ ਕਰਕੇ PSTET ਦੀ ਸ਼ਰਤ ਨੂੰ ਰੱਦ ਕਰਵਾਉਣ ਲਈ ਮਜ਼ਬੂਤੀ ਨਾਲ ਪੱਖ ਰੱਖਣਗੇ।
ਵਿਸ਼ੇਸ਼ ਨੋਟ – Punjab Network Media ਨਾ ਤਾਂ ਕਾਰਪੋਰੇਟ ਕੰਪਨੀ ਹੈ ਅਤੇ ਨਾ ਹੀ ਇਹ ਸਰਕਾਰੀ ਇਸ਼ਤਿਹਾਰਾਂ ਨਾਲ ਚੱਲਣ ਵਾਲਾ ਮੀਡੀਆ ਪਲੇਟਫਾਰਮ ਹੈ। ਇਹ ਮੀਡੀਆ ਪਲੇਟਫਾਰਮ ਲੋਕਾਂ ਦੇ ਸਹਿਯੋਗ ਨਾਲ ਚੱਲਣ ਵਾਲਾ ਲੋਕਪੱਖੀ ਅਦਾਰਾ ਹੈ।
ਇੱਥੇ ਸਿਰਫ਼ ਨੌਜਵਾਨਾਂ, ਕਿਸਾਨਾਂ, ਮਜ਼ਦੂਰਾਂ, ਮੁਲਾਜ਼ਮਾਂ, ਬੇਰੁਜ਼ਗਾਰਾਂ ਅਤੇ ਬੇਸਹਾਰਿਆਂ ਦੀ ਗੱਲ ਕੀਤੀ ਜਾਂਦੀ ਹੈ। ਅਸੀਂ ਨਾ ਤਾਂ ਕਿਸੇ ਧਰਮ ਨੂੰ ਪ੍ਰਮੋਟ ਕਰਦੇ ਹਾਂ ਅਤੇ ਨਾ ਹੀ ਅੰਧ ਵਿਸ਼ਵਾਸ ਵਾਲੀਆਂ ਮਸ਼ਹੂਰੀਆਂ ਵਿਖਾ ਕੇ ਪੈਸਾ ਇਕੱਠਾ ਕਰਦੇ ਹਾਂ।
ਅਸੀਂ ਨਿਰਪੱਖ ਨਹੀਂ, ਲੋਕਪੱਖੀ ਹਾਂ। ਸਾਡੀ ਲੋਕਪੱਖੀ ਪੱਤਰਕਾਰੀ ਨੂੰ ਜਿਉਂਦਾ ਰੱਖਣ ਵਾਸਤੇ ਅਤੇ ਲੋਕਪੱਖੀ ਜਾਣਕਾਰੀ ਨੂੰ ਲੋਕਾਂ ਤੱਕ ਪਹੁੰਚਾਉਣਾ (ਸ਼ੇਅਰ ਕਰਨਾ) ਹਰ ਚੰਗੇ ਇਨਸਾਨ ਦਾ ਫ਼ਰਜ਼ ਬਣਦਾ ਹੈ। “ਸਾਡੇ ਵੱਲੋਂ ਦਿੱਤੀ ਗਈ ਇਹ ਜਾਣਕਾਰੀ ਤੁਹਾਨੂੰ ਕਿਹੋ ਜਿਹੀ ਲੱਗੀ? ਕੁਮੈਂਟ ਕਰਕੇ ਆਪਣੀ ਕੀਮਤੀ ਰਾਏ ਜ਼ਰੂਰ ਦਿਓ।
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਇਸੇ ਤਰ੍ਹਾਂ ਲੋਕਪੱਖੀ, ਸੱਚੀਆਂ ਅਤੇ ਤਾਜ਼ਾ ਖ਼ਬਰਾਂ ਤੁਹਾਡੇ ਤੱਕ ਪਹੁੰਚਾਉਂਦੇ ਰਹੀਏ, ਤਾਂ ਇਸ ਖ਼ਬਰ ਨੂੰ ਆਪਣੇ ਦੋਸਤਾਂ ਅਤੇ ਰਿਸ਼ਤੇਦਾਰਾਂ ਨਾਲ WhatsApp ਅਤੇ Facebook ‘ਤੇ ਸ਼ੇਅਰ ਜ਼ਰੂਰ ਕਰੋ।” ਇੱਕ ਅਪੀਲ ਇਹ ਵੀ ਕਿ, ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਵਿੱਤੀ ਸਹਾਇਤਾ ਕਰੋ। ਸੰਪਾਦਕੀ ਟੀਮ






