ਅਹਿਮ ਖ਼ਬਰ: PSTET ਪਾਸ ਬੇਰੁਜ਼ਗਾਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਦੇ ਘੇਰਾਓ ਦਾ ਐਲਾਨ

176

 

PSTET pass unemployed teachers announced siege of Education Minister

ਪੰਜਾਬ ਨੈੱਟਵਰਕ, ਪਟਿਆਲਾ:

PSTET ਪਾਸ ਆਰਟ ਐਂਡ ਕਰਾਫਟ ਬੇਰੁਜਗਾਰ ਅਧਿਆਪਕ ਯੂਨੀਅਨ ਦੀ ਇੱਕ ਪੰਜਾਬ ਪੱਧਰੀ ਮੀਟਿੰਗ ਕੀਤੀ ਗਈ। ਜਿਸ ਵਿਚ ਪੰਜਾਬ ਦੇ ਹਰ ਜ਼ਿਲ੍ਹੇ ਤੋਂ ਕਲਾਂ ਵਿਸ਼ੇ ਨਾਲ ਸੰਬੰਧਤ ਬੇਰੁਜਗਾਰ ਅਧਿਆਪਕ ਸ਼ਾਮਿਲ ਹੋਏ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਾਨੂੰ ਅਣਦੇਖਾ ਕੀਤਾ ਜਾ ਰਿਹਾ ਹੈ। ਜਿੱਥੇ ਬਾਕੀ ਵਿਸ਼ਿਆਂ ਦੀਆਂ ਨੌਕਰੀਆਂ ਦੇ ਨੋਟੀਫਿਕੇਸ਼ਨ ਪ੍ਰਕਾਸ਼ਿਤ ਕੀਤੇ ਜਾ ਰਹੇ ਹਨ। ਉੱਥੇ ਹੀ ਕਲਾਂ ਵਿਸ਼ੇ ਨੂੰ ਅੱਖੋਂ ਓਲ੍ਹੇ ਕੀਤਾ ਜਾ ਰਿਹਾ ਹੈ ਜੋ ਕਿ ਸਾਰਿਆਂ ਲਈ ਚਿੰਤਾ ਦਾ ਵਿਸ਼ਾ ਹੈ।

ਇਸ ਮੀਟਿੰਗ ਦੌਰਾਨ ਵੱਖ ਵੱਖ ਜ਼ਿਲਿਆਂ ਦੇ ਪ੍ਰਧਾਨ ਨਿਯੁਕਤ ਕੀਤੇ ਗਏ, ਜੋ ਆਪਣੇ ਆਪਣੇ ਜ਼ਿਲ੍ਹੇ ਦੀ ਅਗਵਾਈ ਕਰਨਗੇ, ਲੋੜ ਪੈਣ ਤੇ ਰੋਸ਼ ਪ੍ਰਦਰਸ਼ਨ ਅਤੇ ਧਰਨੇ ਦੀ ਅਗਵਾਈ ਕਰਨਗੇ।

ਅਖੀਰ ਵਿਚ ਸਭ ਦੀ ਸਹਿਮਤੀ ਨਾਲ ਮਤਾ ਪਾਇਆ ਗਿਆ, ਕਿ ਜੇਕਰ ਅਕਤੂਬਰ ਦੇ ਮਹੀਨੇ ਵਿੱਚ ਸਰਕਾਰ ਕੋਈ ਨੋਟੀਫਿਕੇਸ਼ਨ ਨਹੀਂ ਕੱਢਦੀ ਤਾਂ ਸੰਘਰਸ਼ ਨੂੰ ਹੋਰ ਤੇਜ ਕਰਦੇ ਹੋਏ ਸਿੱਖਿਆ ਮੰਤਰੀ ਦੀ ਕੋਠੀ ਦਾ ਘਿਰਾਓ ਕੀਤਾ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)