Join WhatsApp

Join Now

Punjab bandh 27 July: ਵੱਡੀ ਖ਼ਬਰ: ਵਾਲਮੀਕ ਭਾਈਚਾਰੇ ਵੱਲੋਂ ਅੱਜ ‘ਪੰਜਾਬ ਬੰਦ’! ਕਈ ਸਕੂਲਾਂ ਚ ਛੁੱਟੀ ਦਾ ਐਲਾਨ

On: July 27, 2026 10:25 AM

 

Punjab bandh 27 July: ਵੱਡੀ ਖ਼ਬਰ: ਵਾਲਮੀਕ ਭਾਈਚਾਰੇ ਵੱਲੋਂ ਅੱਜ ‘ਪੰਜਾਬ ਬੰਦ’! ਕਈ ਸਕੂਲਾਂ ਚ ਛੁੱਟੀ ਦਾ ਐਲਾਨ

ਚੰਡੀਗੜ੍ਹ, 27 ਜੁਲਾਈ 2026: Punjab bandh 27 July: ਬਰਨਾਲਾ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਹੋਏ ਕਥਿਤ ਲਾਠੀਚਾਰਜ ਤੋਂ ਬਾਅਦ ਪੂਰੇ ਪੰਜਾਬ ਵਿੱਚ ਵਾਲਮੀਕਿ ਭਾਈਚਾਰੇ ਅੰਦਰ ਗੁੱਸਾ ਅਤੇ ਰੋਸ ਦੀ ਲਹਿਰ ਸਿਖਰ ‘ਤੇ ਪਹੁੰਚ ਗਈ ਹੈ। ਇਸ ਘਟਨਾ ਦੇ ਵਿਰੋਧ ਵਿੱਚ ਵੱਖ-ਵੱਖ ਵਾਲਮੀਕਿ ਸੰਗਠਨਾਂ ਨੇ ਇੱਕਜੁੱਟਤਾ ਦਿਖਾਉਂਦੇ ਹੋਏ ਸਰਬਸੰਮਤੀ ਨਾਲ ਅੱਜ 27 ਜੁਲਾਈ ਨੂੰ ‘ਪੰਜਾਬ ਬੰਦ’ ਦਾ ਵੱਡਾ ਸੱਦਾ ਦਿੱਤਾ ਹੈ। ਇਸ ਅੰਦੋਲਨ ਦਾ ਅਸਰ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਦੇਖਣ ਨੂੰ ਮਿਲ ਰਿਹਾ ਹੈ।

ਬੰਦ ਦੇ ਸੱਦੇ ਅਤੇ ਸੁਰੱਖਿਆ ਦੇ ਮੱਦੇਨਜ਼ਰ ਜਲੰਧਰ ਜ਼ਿਲ੍ਹੇ ਦੇ ਕਈ ਪ੍ਰਮੁੱਖ ਨਿੱਜੀ ਅਤੇ ਸਰਕਾਰੀ ਸਕੂਲਾਂ ਨੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਐਮ.ਜੀ.ਐਨ. ਸਕੂਲ (MGN School), ਸੇਠ ਹੁਕਮ ਚੰਦ ਸਕੂਲ, ਇਨੋਸੈਂਟ ਹਾਰਟਸ ਸਕੂਲ ਅਤੇ ਸ਼ਿਵ ਜੋਤੀ ਸਕੂਲ ਵਰਗੇ ਨਾਮਵਰ ਅਦਾਰਿਆਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਬੰਦ ਸਬੰਧੀ ਪਹਿਲਾਂ ਹੀ ਸੂਚਨਾ ਭੇਜ ਦਿੱਤੀ ਹੈ।

ਪੜ੍ਹਾਈ ਦਾ ਨੁਕਸਾਨ ਬਚਾਉਣ ਲਈ ਇਨ੍ਹਾਂ ਸਕੂਲਾਂ ਵੱਲੋਂ ਅੱਜ ਦੀਆਂ ਕਲਾਸਾਂ ਔਨਲਾਈਨ ਮੋਡ ਰਾਹੀਂ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ। ਵਾਲਮੀਕਿ ਭਾਈਚਾਰੇ ਦੇ ਮੁੱਖ ਪ੍ਰਤੀਨਿਧੀਆਂ ਅਤੇ ਆਗੂਆਂ ਨੇ ਆਮ ਜਨਤਾ, ਵਪਾਰਕ ਮੰਡਲਾਂ, ਸਮਾਜਿਕ ਸੰਗਠਨਾਂ ਅਤੇ ਸਮਾਜ ਦੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੇ ਇਸ ਸੰਘਰਸ਼ ਵਿੱਚ ਨਾਲ ਖੜ੍ਹਨ ਅਤੇ ਬੰਦ ਦਾ ਪੂਰਨ ਸਮਰਥਨ ਕਰਨ। ਭਾਈਚਾਰੇ ਅਨੁਸਾਰ, ਬਾਜ਼ਾਰ, ਵਪਾਰਕ ਅਦਾਰੇ ਅਤੇ ਆਵਾਜਾਈ (ਟਰਾਂਸਪੋਰਟ) ਸੇਵਾਵਾਂ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਬੰਦ ਰੱਖਣ ਦੀ ਯੋਜਨਾ ਹੈ।

ਹਾਲਾਂਕਿ, ਅਜੇ ਤੱਕ ਕਿਸੇ ਵੀ ਹੋਰ ਖਾਸ ਵਪਾਰਕ ਸੰਗਠਨ ਨੇ ਬੰਦ ਲਈ ਆਪਣੇ ਸਮਰਥਨ ਦੀ ਸਰਕਾਰੀ ਜਾਂ ਅਧਿਕਾਰਤ ਤੌਰ ‘ਤੇ ਪੁਸ਼ਟੀ ਨਹੀਂ ਕੀਤੀ ਹੈ, ਪਰ ਸਥਿਤੀ ਨੂੰ ਦੇਖਦੇ ਹੋਏ ਬਾਜ਼ਾਰਾਂ ‘ਚ ਸੁਨਸਾਨ ਦਾ ਮਾਹੌਲ ਬਣਿਆ ਹੋਇਆ ਹੈ। ਜ਼ਿਕਰਯੋਗ ਹੈ ਕਿ ਲੰਘੀ 22 ਜੁਲਾਈ ਨੂੰ ਬਰਨਾਲਾ ਵਿਖੇ ਸ਼ਾਂਤਮਈ ਤਰੀਕੇ ਨਾਲ ਧਰਨਾ ਦੇ ਰਹੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵੱਲੋਂ ਕਥਿਤ ਤੌਰ ‘ਤੇ ਲਾਠੀਚਾਰਜ ਕੀਤਾ ਗਿਆ ਸੀ।

ਇਸ ਘਟਨਾ ਤੋਂ ਬਾਅਦ ਚੌਤਰਫ਼ਾ ਘਿਰਾਓ ਹੁੰਦਾ ਦੇਖ ਪੰਜਾਬ ਸਰਕਾਰ ਨੇ ਤੁਰੰਤ ਕਾਰਵਾਈ ਕਰਦੇ ਹੋਏ ਬਰਨਾਲਾ ਦੇ ਡੀ.ਐਸ.ਪੀ. (DSP) ਨੂੰ ਮੁਅੱਤਲ ਕਰ ਦਿੱਤਾ ਸੀ। ਪ੍ਰਸ਼ਾਸਨਿਕ ਕਾਰਵਾਈ ਦੇ ਬਾਵਜੂਦ ਵਾਲਮੀਕਿ ਭਾਈਚਾਰੇ ਦਾ ਗੁੱਸਾ ਸ਼ਾਂਤ ਨਹੀਂ ਹੋਇਆ ਹੈ। ਭਾਈਚਾਰੇ ਦੇ ਆਗੂਆਂ ਦਾ ਕਹਿਣਾ ਹੈ ਕਿ ਸਿਰਫ਼ ਇੱਕ ਅਧਿਕਾਰੀ ਦੀ ਮੁਅੱਤਲੀ ਕਾਫ਼ੀ ਨਹੀਂ ਹੈ। ਉਨ੍ਹਾਂ ਨੇ ਸਰਕਾਰ ਅੱਗੇ ਦੋ ਹੋਰ ਮੁੱਖ ਮੰਗਾਂ ਰੱਖੀਆਂ ਹਨ।

ਬਰਨਾਲਾ ਘਟਨਾ ਦੀ ਪੰਜਾਬ ਸਰਕਾਰ ਅਤੇ ਉੱਚ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਨਿਰਪੱਖ, ਪਾਰਦਰਸ਼ੀ ਅਤੇ ਸਮਾਂਬੱਧ ਜਾਂਚ ਕਰਵਾਈ ਜਾਵੇ। ਨਿਹੱਥੇ ਅਤੇ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਤਾਕਤ ਦੀ ਨਾਜਾਇਜ਼ ਵਰਤੋਂ ਕਰਨ ਵਾਲੇ ਬਾਕੀ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਵੀ ਤੁਰੰਤ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਸਫ਼ਾਈ ਕਰਮਚਾਰੀਆਂ ਨੂੰ ਬਿਨਾਂ ਕਿਸੇ ਦੇਰੀ ਦੇ ਪੂਰਾ ਇਨਸਾਫ਼ ਦਿੱਤਾ ਜਾਵੇ।

‘ਪੰਜਾਬ ਬੰਦ’ ਦੇ ਮੱਦੇਨਜ਼ਰ ਰਾਜ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵਿਰੋਧ ਪ੍ਰਦਰਸ਼ਨਾਂ, ਰੈਲੀਆਂ ਅਤੇ ਧਰਨਿਆਂ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਥਿਤੀ ਨੂੰ ਵਿਗੜਨ ਤੋਂ ਰੋਕਣ ਲਈ ਪ੍ਰਬੰਧਕਾਂ ਅਤੇ ਭਾਈਚਾਰਕ ਆਗੂਆਂ ਨੇ ਆਪਣੇ ਸਾਰੇ ਸਮਰਥਕਾਂ ਅਤੇ ਆਮ ਲੋਕਾਂ ਨੂੰ ਪੂਰੀ ਤਰ੍ਹਾਂ ਸ਼ਾਂਤਮਈ ਅਤੇ ਜਮਹੂਰੀ ਤਰੀਕੇ ਨਾਲ ਵਿਰੋਧ ਦਰਜ ਕਰਵਾਉਣ ਦੀ ਜ਼ੋਰਦਾਰ ਅਪੀਲ ਕੀਤੀ ਹੈ।

ਆਗੂਆਂ ਨੇ ਕਿਹਾ ਕਿ, “ਸਾਡੇ ਵਿਰੋਧ ਪ੍ਰਦਰਸ਼ਨ ਦਾ ਮੁੱਖ ਮਨੋਰਥ ਆਪਣੇ ਨਾਲ ਹੋਈ ਧੱਕੇਸ਼ਾਹੀ ਵਿਰੁੱਧ ਆਵਾਜ਼ ਬੁਲੰਦ ਕਰਨਾ ਹੈ, ਨਾ ਕਿ ਆਮ ਜਨਤਾ ਨੂੰ ਪਰੇਸ਼ਾਨ ਕਰਨਾ। ਅਸੀਂ ਸਾਰਿਆਂ ਨੂੰ ਅਪੀਲ ਕਰਦੇ ਹਾਂ ਕਿ ਅੰਦੋਲਨ ਦੌਰਾਨ ਕਾਨੂੰਨ ਅਤੇ ਵਿਵਸਥਾ ਬਣਾਏ ਰੱਖਣ ਵਿੱਚ ਪ੍ਰਸ਼ਾਸਨ ਦਾ ਪੂਰਾ ਸਹਿਯੋਗ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਹਿੰਸਾ ਜਾਂ ਆਮ ਲੋਕਾਂ ਲਈ ਅਸੁਵਿਧਾ ਪੈਦਾ ਕਰਨ ਤੋਂ ਬਚਣ।” ਫਿਲਹਾਲ ਸੂਬੇ ਭਰ ਵਿੱਚ ਸੁਰੱਖਿਆ ਦੇੜ੍ਹ ਕਰ ਦਿੱਤੀ ਗਈ ਹੈ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਹਾਲਾਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।

 

More

ਵੱਡੀ ਖ਼ਬਰ: ਹੋਟਲ ‘ਚ ਭਿਆਨਕ ਅੱਗ ਲੱਗਣ ਕਾਰਨ ਇੱਕੋ ਪਰਿਵਾਰ ਦੇ 6 ਜੀਆਂ ਸਮੇਤ 10 ਲੋਕਾਂ ਦੀ ਮੌਤ, ਕਈ ਜ਼ਖ਼ਮੀ

AAP ਪੰਜਾਬ ਨੂੰ ਵੱਡਾ ਝਟਕਾ! 20 ਤੋਂ ਵੱਧ ਆਗੂਆਂ ਨੇ ਛੱਡੀ ਪਾਰਟੀ; ਮਾਨ ਸਰਕਾਰ ‘ਤੇ ਲਾਏ ਗੰਭੀਰ ਦੋਸ਼

Half Day Holiday Alert: ਸਕੂਲਾਂ-ਕਾਲਜਾਂ ‘ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, DC ਨੇ ਜਾਰੀ ਕੀਤੇ ਹੁਕਮ

ਪਰਵਿੰਦਰ ਝੋਟਾ ਕਤਲ ਕਾਂਡ! ਹਸਪਤਾਲ ਪਹੁੰਚੇ AAP ਵਿਧਾਇਕ ਵਿਜੈ ਸਿੰਗਲਾ ਦਾ ਨਿਹੰਗ ਸਿੰਘਾਂ ਵਲੋਂ ਭਾਰੀ ਵਿਰੋਧ

Supreme Court Internet Decision! ਸੁਪਰੀਮ ਕੋਰਟ ਦਾ ਵੱਡਾ ਫੈਸਲਾ: ‘ਇੰਟਰਨੈੱਟ ਦੀ ਵਰਤੋਂ ਕਰਨਾ ਹਰ ਨਾਗਰਿਕ ਦਾ ਮੌਲਿਕ ਅਧਿਕਾਰ, ਬੱਚਿਆਂ ‘ਤੇ ਪੂਰੀ ਪਾਬੰਦੀ ਹੱਲ ਨਹੀਂ’

ਪੰਜਾਬ ਦੇ ਹਜ਼ਾਰਾਂ ਠੇਕਾ ਮੁਲਾਜ਼ਮਾਂ ਦਾ ਵੱਡਾ ਐਲਾਨ; ਵਿੱਤ ਮੰਤਰੀ ਹਰਪਾਲ ਚੀਮਾ ਦੇ ਹਲਕੇ ‘ਚ ਗਰਜਣਗੇ- ਕੱਚੇ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਮੰਗ

Leave a Comment