Join WhatsApp

Join Now

ਕੱਲ੍ਹ ‘ਪੰਜਾਬ ਬੰਦ’! ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ

On: ਅਗਸਤ 20, 2026 6:47 ਬਾਃ ਦੁਃ

 

ਕੱਲ੍ਹ ‘ਪੰਜਾਬ ਬੰਦ’! ਕਈ ਸਕੂਲਾਂ ‘ਚ ਛੁੱਟੀ ਦਾ ਐਲਾਨ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ, 20 ਅਗਸਤ 2026

ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਨੂੰ ਮੁੱਖ ਰੱਖਦਿਆਂ ਖੇਤਰ ਦੇ ਵਿੱਦਿਅਕ ਅਦਾਰਿਆਂ ਅਤੇ ਪ੍ਰਬੰਧਕਾਂ ਵੱਲੋਂ ਵੱਡੇ ਫ਼ੈਸਲੇ ਲਏ ਜਾ ਰਹੇ ਹਨ। ਵਿਦਿਆਰਥੀਆਂ ਦੀ ਸੁਰੱਖਿਆ ਅਤੇ ਸੰਭਾਵਿਤ ਖ਼ਜਲ-ਖੁਆਰੀ ਤੋਂ ਬਚਾਅ ਲਈ ਚੰਡੀਗੜ੍ਹ, ਮੋਹਾਲੀ ਅਤੇ ਖ਼ਰੜ ਦੇ ਬਹੁਤ ਸਾਰੇ ਨਿੱਜੀ ਤੇ ਪ੍ਰਾਈਵੇਟ ਸਕੂਲਾਂ ਵੱਲੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲ ਪ੍ਰਬੰਧਕਾਂ ਵੱਲੋਂ ਬੱਚਿਆਂ ਦੇ ਮਾਪਿਆਂ ਨੂੰ ਮੈਸੇਜ ਭੇਜ ਕੇ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਰਹੀ ਹੈ।

ਮੋਰਚੇ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਇਹ “ਪੰਜਾਬ ਬੰਦ” ਸਵੇਰੇ 7:00 ਵਜੇ ਤੋਂ ਲੈ ਕੇ ਦੁਪਹਿਰ 2:00 ਵਜੇ ਤੱਕ ਰਹੇਗਾ। ਇਸ ਦੌਰਾਨ ਸੜਕੀ ਆਵਾਜਾਈ, ਬੱਸ ਸੇਵਾਵਾਂ ਅਤੇ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਣ ਦੀ ਪੂਰੀ ਸੰਭਾਵਨਾ ਹੈ। ਵੱਖ-ਵੱਖ ਵਪਾਰਕ ਅਤੇ ਨਿੱਜੀ ਅਦਾਰੇ ਵੀ ਇਸ ਬੰਦ ਦੌਰਾਨ ਬੰਦ ਰਹਿ ਸਕਦੇ ਹਨ।

ਦੱਸਦੇ ਚੱਲੀਏ ਕਿ ਕੌਮੀ ਇਨਸਾਫ਼ ਮੋਰਚੇ ਦੇ ਇਸ ਪੰਜਾਬ ਬੰਦ ਦੇ ਸੱਦੇ ਨੂੰ ਕਈ ਮੁੱਖ ਧਾਰਮਿਕ ਅਤੇ ਸਿਆਸੀ ਜਥੇਬੰਦੀਆਂ ਦਾ ਪੂਰਨ ਸਮਰਥਨ ਹਾਸਲ ਹੋਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC), ਵਾਰਸ ਪੰਜਾਬ ਦੇ ਅਤੇ ਦਲ ਖ਼ਾਲਸਾ ਸਮੇਤ ਕਈ ਹੋਰ ਜਥੇਬੰਦੀਆਂ ਨੇ ਇਸ ਬੰਦ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।

ਦੂਜੇ ਪਾਸੇ ਚੰਡੀਗੜ੍ਹ ਦੇ ਸਕੂਲਾਂ ਵਿੱਚ ਟ੍ਰਾਈਸਿਟੀ (ਮੋਹਾਲੀ, ਜ਼ੀਰਕਪੁਰ, ਪੰਚਕੂਲਾ) ਅਤੇ ਆਸ-ਪਾਸ ਦੇ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਬੱਚੇ ਪੜ੍ਹਨ ਆਉਂਦੇ ਹਨ। ਸੜਕਾਂ ‘ਤੇ ਜਾਮ ਅਤੇ ਆਵਾਜਾਈ ਠੱਪ ਹੋਣ ਦੇ ਖ਼ਦਸ਼ੇ ਨੂੰ ਦੇਖਦਿਆਂ ਮਾਪਿਆਂ ਅਤੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਤੋਂ ਬਚਾਉਣ ਲਈ ਕਈ ਸਕੂਲਾਂ ਦੇ ਪ੍ਰਬੰਧਕਾਂ ਨੇ ਛੁੱਟੀ ਕਰਨ ਦਾ ਫ਼ੈਸਲਾ ਲਿਆ ਹੈ।

ਮੋਹਾਲੀ ਅਤੇ ਖ਼ਰੜ ਖੇਤਰ ਦੇ ਸਕੂਲਾਂ ਨੇ ਵੀ ਅਗਾਊਂ ਸੂਚਨਾ ਜਾਰੀ ਕਰਦਿਆਂ ਸਥਿਤੀ ਸੁਖਾਵੀਂ ਹੋਣ ਤੱਕ ਬੱਚਿਆਂ ਨੂੰ ਘਰਾਂ ਵਿੱਚ ਹੀ ਰਹਿਣ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਨ ਵੱਲੋਂ ਆਮ ਜਨਤਾ ਨੂੰ ਵੀ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਜ਼ਰੂਰੀ ਯਾਤਰਾਵਾਂ ਬੰਦ ਦੇ ਸਮੇਂ ਨੂੰ ਧਿਆਨ ਵਿੱਚ ਰੱਖ ਕੇ ਹੀ ਤੈਅ ਕਰਨ।

 

More

ED ਦੇ ਐਕਸ਼ਨ ‘ਤੇ AAP ਦਾ ਵੱਡਾ ਦਾਅਵਾ; ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਨਹੀਂ ਲਿਆ ਗਮਾਡਾ ਅਫ਼ਸਰਾਂ ਦੀ ਮੀਟਿੰਗ ‘ਚ ਹਿੱਸਾ! ਕਿਹਾ- ਘੁਟਾਲੇ ਦਾ ਦੋਸ਼ ਬਿਲਕੁਲ ਫਰਜ਼ੀ

Govt Job: ਪੰਜਾਬ ਸਰਕਾਰ ਵੱਲੋਂ 450 ਮੁਲਾਜ਼ਮਾਂ ਦੀ ਸਿੱਧੀ ਭਰਤੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਵੱਲੋਂ ਜੂਨੀਅਰ ਰੈਜ਼ੀਡੈਂਟ ਦੀਆਂ 110 ਨਵੀਆਂ ਅਸਾਮੀਆਂ ਨੂੰ ਪ੍ਰਵਾਨਗੀ

ਵੱਡੀ ਖ਼ਬਰ: ED ਨੂੰ ਪੰਜਾਬ ‘ਚ 10000 ਕਰੋੜ ਰੁਪਏ ਦਾ ਘੁਟਾਲੇ ਦਾ ਸ਼ੱਕ; 5 IAS/PCS ਅਫ਼ਸਰ ਵੀ ਜਾਂਚ ਦੇ ਘੇਰੇ ‘ਚ

ਜੰਡਿਆਲਾ ਗੁਰੂ ਬਲਾਕ ਦੀਆਂ ਲਗਭਗ ਸੈਂਕੜੇ ਤੋਂ ਵੱਧ ਵਰਕਰਾਂ ਸਰਵ ਆਂਗਣਵਾੜੀ ਯੂਨੀਅਨ ‘ਚ ਸ਼ਾਮਲ, ਮਾਝੇ ‘ਚ ਹੋਰ ਵਧਿਆ ਜਥੇਬੰਦੀ ਦਾ ਗ੍ਰਾਫ!

ਵਾਅਦਿਆਂ ਤੋਂ ਭੱਜੀ ਭਗਵੰਤ ਮਾਨ ਸਰਕਾਰ; ਪੁਲਿਸ ਨੇ ਪਾਵਰਕਾਮ ਐਡ ਟਰਾਂਸਕੋ ਠੇਕਾ ਮੁਲਾਜਮ ਯੂਨੀਅਨ ਦੇ ਪ੍ਰਧਾਨ ਬਲਿਹਾਰ ਸਿੰਘ ਨੂੰ ਘਰ ‘ਚ ਕੀਤਾ ਨਜ਼ਰਬੰਦ!

Leave a Comment