Punjab BJP New President: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ! ਪਾਰਟੀ ਹਾਈਕਮਾਂਡ ਲਵੇਗੀ ਫੈਸਲਾ

On: ਮਈ 28, 2026 11:22 ਪੂਃ ਦੁਃ

 

Punjab BJP New President: ਪੰਜਾਬ ਭਾਜਪਾ ਨੂੰ ਜਲਦ ਮਿਲੇਗਾ ਨਵਾਂ ਪ੍ਰਧਾਨ! ਪਾਰਟੀ ਹਾਈਕਮਾਂਡ ਲਵੇਗੀ ਫੈਸਲਾ

ਰੇਸ ਵਿੱਚ ਕੇਵਲ ਸਿੰਘ ਢਿੱਲੋਂ, ਰਵਨੀਤ ਸਿੰਘ ਬਿੱਟੂ ਅਤੇ ਮਨਜੀਤ ਸਿੰਘ ਰਾਏ ਦੇ ਨਾਂ ਵੀ ਸ਼ਾਮਲ; ਸਿਆਸੀ ਹਲਕਿਆਂ ‘ਚ ਚਰਚਾ ਤੇਜ਼

Punjab BJP New President: ਚੰਡੀਗੜ੍ਹ, 28 ਮਈ 2026- ਪੰਜਾਬ ਦੀ ਸਿਆਸਤ ਅਤੇ ਭਾਰਤੀ ਜਨਤਾ ਪਾਰਟੀ (BJP) ਦੇ ਖੇਮੇ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਭਾਜਪਾ ਨੂੰ ਜਲਦ ਹੀ ਨਵਾਂ ਸੂਬਾ ਪ੍ਰਧਾਨ ਮਿਲ ਸਕਦਾ ਹੈ।

ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ, ਕਿਸੇ ਸਿੱਖ ਬੀਜੇਪੀ ਨੇਤਾ ਨੂੰ ਇਹ ਅਹਿਮ ਜ਼ਿੰਮੇਵਾਰੀ ਮਿਲਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਹੈ ਕਿ ਪਾਰਟੀ ਦੇ ਅੰਦਰੂਨੀ ਹਲਕਿਆਂ ਵਿੱਚ ਇਸ ਨੂੰ ਲੈ ਕੇ ਤਿਆਰੀਆਂ ਅਤੇ ਮੰਥਨ ਸ਼ੁਰੂ ਹੋ ਚੁੱਕਾ ਹੈ।

ਪੰਜਾਬ ਭਾਜਪਾ ਦੀ ਪ੍ਰਧਾਨਗੀ ਦੀ ਦੌੜ ਵਿੱਚ ਕੇਵਲ ਸਿੰਘ ਢਿੱਲੋਂ ਦਾ ਨਾਂ ਸਭ ਤੋਂ ਅੱਗੇ ਚੱਲ ਰਿਹਾ ਹੈ, ਪਰ ਉਨ੍ਹਾਂ ਦੇ ਨਾਲ-ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਅਤੇ ਸੀਨੀਅਰ ਆਗੂ ਮਨਜੀਤ ਸਿੰਘ ਰਾਏ ਦੇ ਨਾਂ ਵੀ ਇਸ ਰੇਸ ਵਿੱਚ ਸ਼ਾਮਲ ਦੱਸੇ ਜਾ ਰਹੇ ਹਨ।

ਪਾਰਟੀ ਹਾਈਕਮਾਂਡ ਵੱਲੋਂ ਸਾਰੇ ਸਿਆਸੀ ਸਮੀਕਰਨਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਇਸ ਸਬੰਧੀ ਆਖ਼ਰੀ ਫੈਸਲਾ ਲਿਆ ਜਾਵੇਗਾ।

ਸੂਤਰਾਂ ਮੁਤਾਬਕ, ਮੌਜੂਦਾ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਜਗ੍ਹਾ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਪਾਰਟੀ ਕਾਫੀ ਗੰਭੀਰ ਨਜ਼ਰ ਆ ਰਹੀ ਹੈ। ਭਾਜਪਾ ਹਾਈਕਮਾਂਡ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੰਗਠਨ ਨੂੰ ਮਜ਼ਬੂਤ ਕਰਨਾ ਚਾਹੁੰਦੀ ਹੈ।

ਇਸੇ ਕਾਰਨ ਕਿਸੇ ਅਜਿਹੇ ਆਗੂ ਨੂੰ ਕਮਾਨ ਸੌਂਪਣ ਦੀ ਰਣਨੀਤੀ ਬਣਾਈ ਜਾ ਰਹੀ ਹੈ ਜੋ ਸੂਬੇ ਵਿੱਚ ਪਾਰਟੀ ਦੇ ਜਨਾਧਾਰ ਨੂੰ ਹੋਰ ਵਧਾ ਸਕੇ। ਜਲਦ ਹੀ ਭਾਜਪਾ ਹਾਈਕਮਾਂਡ ਵੱਲੋਂ ਨਵੇਂ ਪ੍ਰਧਾਨ ਦੇ ਨਾਂ ਦਾ ਰਸਮੀ ਐਲਾਨ ਕੀਤਾ ਜਾ ਸਕਦਾ ਹੈ।

 

 

Join WhatsApp

Join Now

Leave a Comment