Punjab BJP & Congress: ਭਾਜਪਾ ਨੂੰ ਵੱਡਾ ਝਟਕਾ: ਉਦੈਵੀਰ ਸਿੰਘ ਢਿੱਲੋਂ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਕਾਂਗਰਸ ਵਿੱਚ ਹੋਏ ਸ਼ਾਮਿਲ
Punjab BJP & Congress! ਡੇਰਾਬੱਸੀ 1 ਅਕਤੂਬਰ 2026- ਹਲਕਾ ਡੇਰਾਬੱਸੀ ਦੇ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਨਗਰ ਕੌਂਸਲ ਜ਼ੀਰਕਪੁਰ ਦੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਦੀ ਪ੍ਰੇਰਨਾ ਸਦਕਾ ਭਾਰਤੀ ਜਨਤਾ ਪਾਰਟੀ ਨੂੰ ਅਲਵਿਦਾ ਕਹਿ ਕੇ ਦਰਜਨਾਂ ਨੌਜਵਾਨਾਂ ਨੇ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ।
ਉਦੈਵੀਰ ਸਿੰਘ ਢਿੱਲੋਂ ਨੇ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨੌਜਵਾਨ ਸਾਥੀਆਂ ਦਾ ਨਿੱਘਾ ਸਵਾਗਤ ਕੀਤਾ ਅਤੇ ਕਾਂਗਰਸ ਪਰਿਵਾਰ ਵਿੱਚ ਜੀ ਆਇਆਂ ਨੂੰ ਕਿਹਾ। ਕਾਂਗਰਸ ਵਿੱਚ ਸ਼ਾਮਿਲ ਹੋਣ ਵਾਲੇ ਪ੍ਰਮੁੱਖ ਨੌਜਵਾਨਾਂ ਵਿੱਚ ਸਾਹਿਲ, ਮਿੱਠੂ, ਰਜਿੰਦਰ ਸਿੰਘ, ਸੋਨੂੰ ਹਰੀਪੁਰ ਕੂੜਾ, ਲੱਕੀ ਬਾਵਾ, ਰਾਹੁਲ ਹੁਸੈਨ, ਪ੍ਰਿੰਸ ਪਾਹਵਾ ਅਤੇ ਦੀਪੂ ਪਾਹਵਾ ਸਮੇਤ ਕਈ ਹੋਰਨਾਂ ਦੇ ਨਾਂ ਸ਼ਾਮਿਲ ਹਨ।
ਇਸ ਮੌਕੇ ਸਾਬਕਾ ਪ੍ਰਧਾਨ ਉਦੈਵੀਰ ਸਿੰਘ ਢਿੱਲੋਂ ਨੇ ਕਿਹਾ ਕਿ ਨੌਜਵਾਨ ਦੇਸ਼ ਅਤੇ ਪਾਰਟੀ ਦਾ ਸਰਮਾਇਆ ਹਨ। ਉਨ੍ਹਾਂ ਦੇ ਪਾਰਟੀ ਵਿੱਚ ਆਉਣ ਨਾਲ ਹਲਕਾ ਡੇਰਾਬੱਸੀ ਵਿੱਚ ਕਾਂਗਰਸ ਦੀ ਸਥਿਤੀ ਹੋਰ ਮਜ਼ਬੂਤ ਹੋਈ ਹੈ।
ਦੂਜੇ ਪਾਸੇ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਹਲਕਾ ਇੰਚਾਰਜ ਦੀਪਇੰਦਰ ਸਿੰਘ ਢਿੱਲੋਂ ਅਤੇ ਉਦੈਵੀਰ ਸਿੰਘ ਢਿੱਲੋਂ ਦੀ ਹਲਕੇ ਪ੍ਰਤੀ ਲਗਨ ਤੋਂ ਪ੍ਰਭਾਵਿਤ ਹੋ ਕੇ ਭਾਜਪਾ ਛੱਡ ਕੇ ਕਾਂਗਰਸ ਵਿੱਚ ਆਏ ਹਨ। ਇਸ ਸ਼ਮੂਲੀਅਤ ਤੋਂ ਬਾਅਦ ਹਲਕੇ ਦੇ ਕਾਂਗਰਸੀ ਵਰਕਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।
















