Punjab Breaking: Bhagwant Mann ਨੂੰ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕੀਤਾ ਤਲਬ

 

Bhagwant Mann summoned by Jathedar Akal Takht Sahib: ਭਗਵੰਤ ਮਾਨ ਨੂੰ ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਕੀਤਾ ਤਲਬ

Punjab Network

Bhagwant Mann summoned by Jathedar Akal Takht Sahib- ਅੰਮ੍ਰਿਤਸਰ 5 ਜਨਵਰੀ 2026: ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ ‘ਤੇ ਤਲਬ ਕੀਤਾ ਗਿਆ ਹੈ।

ਮੁੱਖ ਮੰਤਰੀ ਨੂੰ 15 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Akal Takht Sahib Kuldeep singh) ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਹੋਇਆ ਇਹ ਜਾਣਕਾਰੀ ਦਿੱਤੀ।

ਮੁੱਖ ਮੰਤਰੀ ‘ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ ‘ਦਸਵੰਧ’ ਦੇ ਸਿਧਾਂਤ ਅਤੇ ‘ਗੁਰੂ ਕੀ ਗੋਲਕ’ ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।

ਜਥੇਦਾਰ ਨੇ ਭਗਵੰਤ ਮਾਨ ਦੀਆਂ ਬੀਤੇ ਦਿਨੀਂ ਸਾਹਮਣੇ ਆਈਆਂ ਕੁਝ ਵੀਡੀਓਜ਼ ਦਾ ਹਵਾਲਾ ਦਿੱਤਾ ਹੈ, ਜਿਸ ਵਿੱਚ ਗੁਰੂ ਸਾਹਿਬਾਨ ਅਤੇ 20ਵੀਂ ਸਦੀ ਦੇ ਮਹਾਨ ਸਿੱਖ ਸ਼ਹੀਦ ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਦੀਆਂ ਤਸਵੀਰਾਂ ਨਾਲ ਕੀਤੀਆਂ ਗਈਆਂ ਗਤੀਵਿਧੀਆਂ ‘ਤੇ ਸਖ਼ਤ ਇਤਰਾਜ਼ ਜਤਾਇਆ ਗਿਆ ਹੈ।

ਜਥੇਦਾਰ ਸਾਹਿਬ ਵੱਲੋਂ ਕਿਹਾ ਗਿਆ ਹੈ ਕਿ ਸੰਵਿਧਾਨਕ ਅਹੁਦੇ ‘ਤੇ ਬੈਠ ਕੇ ਅਜਿਹੇ ਬਿਆਨ ਦੇਣਾ ਮੁੱਖ ਮੰਤਰੀ ਦੇ ‘ਰਾਜ ਹੰਕਾਰ’ ਨੂੰ ਦਰਸਾਉਂਦਾ ਹੈ।

Bhagwant Mann summoned by Jathedar Akal Takht Sahib- 15 ਜਨਵਰੀ ‘ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਹੁਣ ਸਭ ਦੀਆਂ ਨਜ਼ਰਾਂ 15 ਜਨਵਰੀ ‘ਤੇ ਟਿਕੀਆਂ ਹੋਈਆਂ ਹਨ। ਕੀ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣਗੇ? ਸਿੱਖ ਰਵਾਇਤ ਅਨੁਸਾਰ, ਜੇਕਰ ਕੋਈ ਸਿੱਖ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਧਾਰਮਿਕ ਕਾਰਵਾਈ ਹੋਰ ਵੀ ਸਖ਼ਤ ਹੋ ਸਕਦੀ ਹੈ।