Punjab Breaking- ਵਿਧਵਾ ਔਰਤ ਨੂੰ ਨੌਕਰੀ ਦਿਵਾਉਣ ਬਦਲੇ, ਸਰਕਾਰੀ ਅਫ਼ਸਰ 7000 ਰੁਪਏ ਰਿਸ਼ਵਤ ਲੈਂਦਾ ਗ੍ਰਿਫਤਾਰ

482

 

In exchange for getting a job to a widow, a Govt Officer was arrested for accepting a bribe of 7000 rupees

ਪੰਜਾਬ ਨੈੱਟਵਰਕ, ਬਠਿੰਡਾ:

Govt Officer- ਵਿਜੀਲੈਂਸ ਨੇ ਬਠਿੰਡਾ ਨਗਰ ਨਿਗਮ ਵਿਚ ਛਾਪਾ ਮਾਰ ਕੇ ਜ਼ਿਲ੍ਹਾ ਮੈਨੇਜਰ (Govt Officer) ਸੋਨੂੰ ਗੋਇਲ ਨੂੰ 7 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਦੋਸ਼ ਹੈ ਕਿ, ਮੈਨੇਜਰ (Govt Officer) ਸੋਨੂੰ ਗੋਇਲ ਨੇ ਵਿਧਵਾ ਗੁਰਪ੍ਰੀਤ ਕੌਰ ਨੂੰ ਨੌਕਰੀ ਦਿਵਾਉਣ ਦੇ ਬਦਲੇ 12 ਹਜ਼ਾਰ ਰੁਪਏ ਤਨਖਾਹ ‘ਚੋਂ 7000 ਰੁਪਏ ਰਿਸ਼ਵਤ ਮੰਗੀ ਸੀ। ਜਿਸ ਤੋਂ ਬਾਅਦ ਵਿਜੀਲੈਂਸ ਨੇ ਜਾਲ ਵਿਛਾ ਕੇ (Govt Officer) ਸੋਨੂੰ ਗੋਇਲ ਨੂੰ ਰੰਗੇ ਹੱਥੀਂ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।

ਮੁਲਜ਼ਮ ਸੋਨੂੰ ਗੋਇਲ ਨਗਰ ਨਿਗਮ ਵਿੱਚ ਜ਼ਿਲ੍ਹਾ ਮੈਨੇਜਰ ਤਕਨੀਕੀ ਮਾਹਿਰ ਹੈ, ਜੋ ਕੇਂਦਰ ਸਰਕਾਰ ਦੇ ਨੈਸ਼ਨਲ ਅਰਬਨ ਆਜੀਵਿਕਾ ਮਿਸ਼ਨ ਵਿਚ ਤਾਇਨਾਤ ਸੀ। ਗੁਰਪ੍ਰੀਤ ਕੌਰ ਨੂੰ ਕੁਝ ਸਮਾਂ ਪਹਿਲਾਂ ਨੌਕਰੀ ‘ਤੇ ਰੱਖਿਆ ਗਿਆ ਸੀ। ਜਿਸ ਤੋਂ ਬਾਅਦ ਸੋਨੂੰ ਗੋਇਲ ਨੇ ਉਸ ਤੋਂ ਰਿਸ਼ਵਤ ਦੀ ਮੰਗ ਕਰਨੀ ਸ਼ੁਰੂ ਕਰ ਦਿਤੀ।

ਵਿਜੀਲੈਂਸ ਦੇ ਡੀਐਸਪੀ ਨਗਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜੇਕਰ ਕੋਈ ਹੋਰ ਇਸ ਵਿੱਚ ਸ਼ਾਮਲ ਹੋਇਆ ਤਾਂ ਉਸ ਵਿਰੁੱਧ ਵੀ ਕਾਰਵਾਈ ਕੀਤੀ ਜਾਵੇਗੀ।

ਇੱਥੇ ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਬਿਊਰੋ ਰਾਜ ਦੇ ਜਨਤਕ ਦਫਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖਾਤਮੇ ਲਈ ਵਚਨਬੱਧ ਹੈ ਅਤੇ ਇਹ ਯਕੀਨੀ ਬਣਾਵੇਗੀ ਹੈ ਕਿ ਸੂਬੇ ਵਿੱਚ ਭ੍ਰਿਸ਼ਟਚਾਰ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਿਆ ਜਾਵੇ। ਇਸ ਕੇਸ ਦੇ ਵੇਰਵੇ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਗੁਰਪ੍ਰੀਤ ਕੌਰ, ਪਰਸਰਾਮ ਨਗਰ, ਬਠਿੰਡਾ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ਉਤੇ ਗ੍ਰਿਫਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਗੁਰਪ੍ਰੀਤ ਕੌਰ ਨੇ ਵਿਜੀਲੈਂਸ ਬਿਉਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਹ ਆਪਣੇ ਘਰਵਾਲੇ ਦੀ ਮੌਤ ਤੋਂ ਬਾਅਦ ਨੌਕਰੀ ਦੀ ਭਾਲ ਵਿੱਚ ਮੈਡਮ ਗੀਤਾਂਜਲੀ, ਸੀ.ਐਮ.ਐਮ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਬਠਿੰਡਾ ਨੂੰ ਮਿਲੀ ਜਿਸਨੇ ਉਕਤ ਮੁਲਜ਼ਮ ਸੋਨੂੰ ਗੋਇਲ, ਜ਼ਿਲ੍ਹਾ ਮੈਨੇਜਰ ਨੂੰ ਮਿਲਣ ਲਈ ਕਿਹਾ ਜਿਸਨੇ ਉਸਨੂੰ ਅਰਬਨ ਲਰਨਿੰਗ ਇੰਟਰਨਸ਼ਿੱਪ ਪ੍ਰੋਗਰਾਮ ਸਕੀਮ ਤਹਿਤ ਨਗਰ ਨਿਗਮ ਬਠਿੰਡਾ ਵਿਖੇ ਠੇਕੇ ਉੱਪਰ 12,000 ਰੁਪਏ ਮਹੀਨਾ ਉੱਕਾ-ਪੁੱਕਾ ਤਨਖਾਹ ਉਤੇ ਲਗਵਾ ਦਿੱਤਾ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਸਤੰਬਰ ਮਹੀਨੇ ਦੀ ਤਨਖਾਹ ਆਉਣ ਤੋਂ ਬਾਅਦ ਉਕਤ ਮੈਡਮ ਗੀਤਾਂਜਲੀ, ਸੀ.ਐਮ.ਐਮ., ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਅਬੋਹਰ ਨੇ ਫੋਨ ਕਰਕੇ ਮੇਰੇ ਪਾਸੋਂ ਨੌਕਰੀ ਜਾਰੀ ਰੱਖਣ ਲਈ 10,000 ਰੁਪਏ ਪ੍ਰਤੀ ਮਹੀਨਾ ਰਿਸ਼ਵਤ ਦੀ ਮੰਗ ਕਰਕੇ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ ਅਤੇ ਬਾਕੀ ਰਹਿੰਦੀ ਰਿਸ਼ਵਤ ਸਬੰਧੀ ਉਕਤ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਨਗਰ ਨਿਗਮ ਬਠਿੰਡਾ ਨੂੰ ਦੇਣ ਲਈ ਕਿਹਾ ਹੈ।

ਇਸ ਪਿੱਛੋਂ ਸੋਨੂੰ ਗੋਇਲ ਨੇ ਰਿਸ਼ਵਤ ਦੀ ਰਕਮ ਨਾ ਦੇਣ ਲਈ ਉਸਨੂੰ ਨੋਕਰੀ ਤੋਂ ਕੱਢਣ ਦਾ ਡਰਾਵਾ ਦਿੱਤਾ ਹੈ। ਬੁਲਾਰੇ ਨੇ ਦੱਸਿਆ ਕਿ ਉੱਕਤ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਪਾਇਆ ਗਿਆ ਕਿ ਉਕਤ ਮੁਲਾਜ਼ਮਾ ਗੀਤਾਂਜਲੀ ਨੇ ਮੁੱਦਈ ਪਾਸੋਂ 3,000 ਰੁਪਏ ਰਿਸ਼ਵਤ ਹਾਸਲ ਕੀਤੀ ਹੈ।

ਅੱਜ ਵਿਜੀਲੈਂਸ ਬਿਊਰੋ ਰੇਂਜ਼ ਬਠਿੰਡਾ ਨੇ ਜਾਲ ਵਿਛਾਇਆ ਅਤੇ ਸੋਨੂੰ ਗੋਇਲ, ਜਿਲ੍ਹਾ ਮੈਨੇਜਰ, ਰਾਸ਼ਟਰੀ ਸ਼ਹਿਰੀ ਆਜੀਵਿਕਾ ਮਿਸ਼ਨ, ਨਗਰ ਨਿਗਮ ਬਠਿੰਡਾ ਨੂੰ ਬਾਕੀ ਰਹਿੰਦੀ 7,000 ਰੁਪਏ ਰਿਸ਼ਵਤ ਦੀ ਰਕਮ ਸ਼ਿਕਾਇਤਕਰਤਾ ਪਾਸੋਂ ਹਾਸਲ ਕਰਦਿਆਂ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਮੌਕੇ ਉਤੇ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ।

ਇਸ ਸਬੰਧ ਵਿੱਚ ਉਕਤ ਮੁਲਜ਼ਮਾਂ ਸੋਨੂੰ ਗੋਇਲ ਅਤੇ ਗੀਤਾਂਜਲੀ ਦੇ ਖਿਲਾਫ ਥਾਣਾ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। ਦੂਜੇ ਦੋਸ਼ੀ ਵੀ ਨੂੰ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਨੋਟ- ਅਦਾਰਾ ਪੰਜਾਬ ਨੈੱਟਵਰਕ ਦੇ Whatsapp ਗਰੁੱਪ ਨਾਲ ਜੁੜਨ ਲਈ ਇਸ ਲਿੰਕ Whatsapp ‘ਤੇ ਕਲਿੱਕ ਕਰੋ… ਟੈਲੀਗ੍ਰਾਮ ‘ਤੇ ਜੁੜਨ ਲਈ ਇਸ ਲਿੰਕ ਟੈਲੀਗ੍ਰਾਮ ‘ਤੇ ਕਲਿੱਕ ਕਰੋ। 

Punjab, Punjab Latest News. Latest PunjabNews headlines. Breaking News. Punjab News Updates. Top Stories Google News/ Trending News.

Breaking News ਸਭ ਤੋਂ ਪਹਿਲਾਂ PunjabNetwork.com ‘ਤੇ! ਤਾਜ਼ਾ ਖਬਰਾਂ, Live ਅਪਡੇਟ ਪੜ੍ਹੋ ਸਭ ਤੋਂ ਭਰੋਸੇਯੋਗ ਪੰਜਾਬੀ ਖ਼ਬਰਾਂ ਵੈਬਸਾਈਟ PunjabNetwork.com

(ਕੀ ਤੁਹਾਨੂੰ ਇਹ ਰਿਪੋਰਟ ਪਸੰਦ ਆਈ? PunjabNetwork.com ਇਕ ਗੈਰ-ਲਾਭਕਾਰੀ ਸੰਗਠਨ ਹੈ। ਸਾਡੀ ਪੱਤਰਕਾਰੀ ਨੂੰ ਸਰਕਾਰੀ ਅਤੇ ਕਾਰਪੋਰੇਟ ਦਬਾਅ ਤੋਂ ਮੁਕਤ ਰੱਖਣ ਲਈ ਸਾਡੀ ਆਰਥਿਕ ਮਦਦ ਕਰੋ।)