Join WhatsApp

Join Now

Punjab Breaking: ਨਿਹੰਗਾਂ ਨੇ ਨੌਜਵਾਨ ਦਾ ਹੱਥ ਵੱਢਿਆ, ਪੁਲਿਸ ਵੱਲੋਂ ਸਖ਼ਤ ਧਾਰਾਵਾਂ ਤਹਿਤ FIR ਦਰਜ

On: August 23, 2026 3:14 PM

 

Punjab Breaking: ਨਿਹੰਗਾਂ ਨੇ ਨੌਜਵਾਨ ਦਾ ਹੱਥ ਵੱਢਿਆ, ਪੁਲਿਸ ਵੱਲੋਂ ਸਖ਼ਤ ਧਾਰਾਵਾਂ ਤਹਿਤ FIR ਦਰਜ

ਮੋਹਾਲੀ, 23 ਅਗਸਤ 2026- ਮੋਹਾਲੀ ਦੇ ਬਲੌਂਗੀ ਬਾਜ਼ਾਰ ਵਿੱਚ ਰਸਤੇ ਨੂੰ ਲੈ ਕੇ ਹੋਏ ਵਿਵਾਦ ਨੇ ਉਸ ਸਮੇਂ ਗੰਭੀਰ ਰੂਪ ਧਾਰ ਲਿਆ, ਜਦੋਂ ਨਿਹੰਗ ਬਾਣੇ ਵਿੱਚ ਮੋਟਰਸਾਈਕਲ ’ਤੇ ਆਏ ਦੋ ਵਿਅਕਤੀਆਂ ਨੇ ਇੱਕ ਨੌਜਵਾਨ ’ਤੇ ਕਿਰਪਾਨ ਨਾਲ ਹਮਲਾ ਕਰ ਦਿੱਤਾ। ਹਮਲੇ ਵਿੱਚ ਨੌਜਵਾਨ ਦਾ ਸੱਜਾ ਹੱਥ ਬੁਰੀ ਤਰ੍ਹਾਂ ਕੱਟ ਗਿਆ, ਜਦਕਿ ਸਿਰ ’ਤੇ ਵੀ ਗੰਭੀਰ ਸੱਟਾਂ ਲੱਗੀਆਂ। ਜ਼ਖ਼ਮੀ ਦੀ ਪਛਾਣ ਬਲੌਂਗੀ ਵਾਸੀ ਜਗਮੀਤ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਮੁਤਾਬਕ ਇਹ ਘਟਨਾ ਦੇਰ ਸ਼ਾਮ ਕਰੀਬ ਸਾਢੇ 8 ਵਜੇ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਟਰੈਕਟਰ-ਟਰਾਲੀ ਖੜ੍ਹੀ ਹੋਣ ਕਾਰਨ ਰਸਤੇ ਵਿੱਚ ਜਾਮ ਲੱਗ ਗਿਆ ਸੀ। ਇਸੇ ਗੱਲ ਨੂੰ ਲੈ ਕੇ ਵਿਵਾਦ ਸ਼ੁਰੂ ਹੋਇਆ, ਜੋ ਕੁਝ ਹੀ ਸਮੇਂ ਵਿੱਚ ਹਿੰਸਕ ਝੜਪ ਵਿੱਚ ਬਦਲ ਗਿਆ।

ਦੋਸ਼ ਹੈ ਕਿ ਨਿਹੰਗ ਬਾਣੇ ਵਿੱਚ ਆਏ ਗੁਰਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੇ ਜਗਮੀਤ ਸਿੰਘ ’ਤੇ ਖੰਡੇ ਨਾਲ ਹਮਲਾ ਕੀਤਾ। ਹਮਲੇ ਦੌਰਾਨ ਉਸ ਦਾ ਸੱਜਾ ਹੱਥ ਬੁਰੀ ਤਰ੍ਹਾਂ ਕੱਟ ਗਿਆ। ਇਸ ਤੋਂ ਇਲਾਵਾ ਸਿਰ ’ਤੇ ਵੀ ਗੰਭੀਰ ਸੱਟ ਲੱਗੀ। ਘਟਨਾ ਤੋਂ ਬਾਅਦ ਜਗਮੀਤ ਸਿੰਘ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਪੀਜੀਆਈ ਰੈਫਰ ਕੀਤਾ ਗਿਆ।

ਮਾਮਲੇ ਦੀ ਸੂਚਨਾ ਮਿਲਦੇ ਹੀ ਥਾਣਾ ਬਲੌਂਗੀ ਪੁਲਿਸ ਨੇ ਕਾਰਵਾਈ ਕਰਦਿਆਂ ਗੁਰਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਦੋਵਾਂ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਵੱਲੋਂ ਹਮਲੇ ਵਿੱਚ ਵਰਤੇ ਗਏ ਹਥਿਆਰ ਦੀ ਬਰਾਮਦਗੀ ਅਤੇ ਘਟਨਾ ਨਾਲ ਸਬੰਧਤ ਸਬੂਤ ਇਕੱਠੇ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਵਿੱਚੋਂ ਇੱਕ ਮੋਗਾ ਅਤੇ ਦੂਜਾ ਫਰੀਦਕੋਟ ਨਾਲ ਸਬੰਧਤ ਹੈ।

 

Leave a Comment