Punjab Breaking: ਸਬਜ਼ੀ ਲੈ ਕੇ ਘਰ ਨੂੰ ਜਾ ਰਹੀ ਸੀ ਅਧਿਆਪਕਾ, ਲੋਕਾਂ ਨੇ ਥਾਰ ਸਮੇਤ ਭੱਜਦੇ ਚਾਲਕ ਨੂੰ ਫੜ ਕੇ ਕੀਤਾ ਪੁਲਿਸ ਦੇ ਹਵਾਲੇ
ਰੋਹਿਤ ਗੁਪਤਾ
ਗੁਰਦਾਸਪੁਰ, 2 ਜਨਵਰੀ 2026-
Punjab Breaking: ਗੁਰਦਾਸਪੁਰ ਦੀ ਇੰਪਰੂਵਮੈਂਟ ਟਰੱਸਟ ਦੀ ਗਲੀ ਨੰਬਰ ਸੱਤ ਵਿਖੇ ਦੇਰ ਰਾਤ ਇੱਕ ਵੱਡਾ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਇੱਕ ਸਕੂਟਰੀ ਸਵਾਰ ਅਧਿਆਪਕਾ ਦੀ ਦਰਦਨਾਕ ਮੌਤ ਹੋਣ ਦੀ ਖਬਰ ਸਾਹਮਣੇ ਆ ਰਹੀ ਹੈ।
ਜਾਣਕਾਰੀ ਅਨੁਸਾਰ (ਅਧਿਆਪਕਾ) ਪਰਮਜੀਤ ਕੌਰ ਨਾਮ ਦੀ ਔਰਤ ਜੋ ਇੰਪਰੂਵਮੈਂਟ ਟਰੱਸਟ ਦੀ ਸੱਤ ਨੰਬਰ ਗਲੀ (ਵਿੱਚ ਆਪਣੀ 14 ਸਾਲਾ ਲੜਕੀ ਨਾਲ ਰਹਿੰਦੀ ਸੀ, ਸਬਜ਼ੀ ਲੈ ਕੇ ਆਪਣੇ ਘਰ ਨੂੰ ਆ ਰਹੀ ਸੀ ਕਿ ਇੱਕ ਤੇਜ਼ ਰਫਤਾਰ ਥਾਰ ਨੇ ਉਸਨੂੰ ਟੱਕਰ ਮਾਰ ਦਿੱਤੀ।
ਦੋਸ਼ ਲਗਾਇਆ ਗਿਆ ਹੈ ਕਿ ਥਾਰ ਚਾਲਕ ਨਸ਼ੇ ਵਿੱਚ ਸੀ। ਜਾਣਕਾਰੀ ਅਨੁਸਾਰ ਥਾਰ ਸਕੂਟਰੀ ਨੂੰ ਕਾਫੀ ਦੂਰ ਤੱਕ ਘਸੀਟਦੀ ਹੋਈ ਲੈ ਗਈ, ਜਿਸ ਕਾਰਨ ਪਰਮਜੀਤ ਕੌਰ (35) ਦੀ ਮੌਕੇ ‘ਤੇ ਹੀ ਮੌਤ ਹੋ ਗਈ। ਮ੍ਰਿਤਕਾ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਵਜੋਂ ਨੌਕਰੀ ਕਰਦੀ ਸੀ।
ਦੁਰਘਟਨਾ ਤੋਂ ਬਾਅਦ ਥਾਰ ਚਾਲਕ ਨੇ ਮੌਕੇ ਤੋਂ ਦੌੜਨ ਦੀ ਕੋਸ਼ਿਸ਼ ਕੀਤੀ, ਪਰ ਲੋਕਾਂ ਵੱਲੋਂ ਉਸਨੂੰ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਏਐਸਆਈ ਜੈ ਸਿੰਘ ਨੇ ਦੱਸਿਆ ਕਿ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
Tags- Punjab News, Punjabi News, Latest News, Breaking News, India News, International News, Farmers News, Agriculture News






