Join WhatsApp

Join Now

ਪੰਜਾਬ ਕੈਬਨਿਟ ਵੱਲੋਂ ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ! ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਦਿੱਤੀ

On: June 10, 2026 8:12 PM

 

ਪੰਜਾਬ ਕੈਬਨਿਟ ਵੱਲੋਂ ਲੈਕਚਰਾਰਾਂ ਦੀ ਭਰਤੀ ਨੂੰ ਹਰੀ ਝੰਡੀ! ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਦਿੱਤੀ- ਲੈਕਚਰਾਰ ਕਾਡਰ ਦੀਆਂ 1,013 ਅਸਾਮੀਆਂ ਭਰੀਆਂ ਜਾਣਗੀਆਂ

Punjab Network

ਚੰਡੀਗੜ੍ਹ, 10 ਜੂਨ 2026- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। CM ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਏ ਗਏ ਇਨ੍ਹਾਂ ਫੈਸਲਿਆਂ ਵਿੱਚ ਨੀਟ ਪ੍ਰੀਖਿਆਰਥੀਆਂ ਅਤੇ ਉਨ੍ਹਾਂ ਦੇ ਨਾਲ ਇਕ ਅਟੈਂਡੈਂਟ (ਸਹਾਇਕ) ਲਈ ਮੁਫ਼ਤ ਬੱਸ ਸਫ਼ਰ, 1,013 ਲੈਕਚਰਾਰਾਂ ਅਤੇ 156 ਜੂਨੀਅਰ ਇੰਜੀਨੀਅਰਾਂ (ਜੇ.ਈ.) ਦੀ ਭਰਤੀ ਸ਼ਾਮਲ ਹੈ।

ਲੈਕਚਰਾਰ ਕਾਡਰ ਦੀਆਂ 1,013 ਅਸਾਮੀਆਂ ਭਰੀਆਂ ਜਾਣਗੀਆਂ; ਉਮਰ ਹੱਦ ਵਿੱਚ ਪੰਜ ਸਾਲ ਦੀ ਛੋਟ ਨੂੰ ਪ੍ਰਵਾਨਗੀ

ਮੰਤਰੀ ਮੰਡਲ ਨੇ ਐਜਕੇਸ਼ਨ ਰਿਕਰਿਊਟਮੈਂਟ ਡਾਇਰੈਕਟੋਰੇਟ ਰਾਹੀਂ ਲੈਕਚਰਾਰ ਕਾਡਰ (ਗਰੁੱਪ-ਬੀ) ਦੀਆਂ ਬੈਕਲਾਗ ਅਤੇ ਨਵੀਆਂ ਸਿਰਜੀਆਂ ਅਸਾਮੀਆਂ ਸਮੇਤ 1,013 ਮਨਜ਼ੂਰਸ਼ੁਦਾ ਖਾਲੀ ਅਸਾਮੀਆਂ ਭਰਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਕੈਬਨਿਟ ਵੱਲੋਂ ਸਕੂਲ ਸਿੱਖਿਆ ਵਿਭਾਗ ਵਿੱਚ ਲੈਕਚਰਾਰ ਕਾਡਰ ਦੀਆਂ ਅਸਾਮੀਆਂ ਲਈ ਅਰਜ਼ੀ ਦੇਣ ਵਾਲੇ ਉਮੀਦਵਾਰਾਂ ਲਈ ਉਪਰਲੀ ਉਮਰ ਹੱਦ ਵਿੱਚ ਪੰਜ ਸਾਲ ਦੀ ਯਕਮੁਸ਼ਤ ਛੋਟ ਵੀ ਦਿੱਤੀ ਗਈ ਹੈ। ਇਸ ਕਦਮ ਦਾ ਉਦੇਸ਼ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ ਅਤੇ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਨੂੰ ਯਕੀਨੀ ਬਣਾਉਣਾ ਹੈ।

ਨੀਟ ਦੀ ਮੁੜ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਵੱਡੀ ਰਾਹਤ

ਨੀਟ (ਅੰਡਰ ਗ੍ਰੈਜੂਏਟ) ਦੀ ਮੁੜ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਕੈਬਨਿਟ ਨੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨਾਲ ਜਾਣ ਵਾਲੇ ਇੱਕ ਅਟੈਂਡੈਂਟ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਪ੍ਰੀਖਿਆ ਕੇਂਦਰਾਂ ਤੱਕ ਮੁਫ਼ਤ ਬੱਸ ਸਫ਼ਰ ਨੂੰ ਮਨਜ਼ੂਰੀ ਦਿੱਤੀ ਹੈ। ਦੱਸਣਯੋਗ ਹੈ ਕਿ 3 ਮਈ, 2026 ਨੂੰ ਹੋਈ ਨੀਟ ਦੀ ਪ੍ਰੀਖਿਆ ਰੱਦ ਕਰ ਦਿੱਤੀ ਗਈ ਸੀ ਅਤੇ ਹੁਣ ਇਹ ਪ੍ਰੀਖਿਆ 21 ਜੂਨ, 2026 ਲਈ ਮੁੜ ਨਿਰਧਾਰਤ ਕੀਤੀ ਗਈ ਹੈ।

ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਟੈਂਡੈਂਟ ਦੀ ਸਹੂਲਤ ਲਈ ਪੰਜਾਬ ਰੋਡਵੇਜ਼, ਪਨਬੱਸ ਅਤੇ ਪੀ.ਆਰ.ਟੀ.ਸੀ. ਦੀਆਂ ਬੱਸਾਂ 20, 21 ਅਤੇ 22 ਜੂਨ ਨੂੰ ਪੰਜਾਬ ਅਤੇ ਚੰਡੀਗੜ੍ਹ ਦੇ ਪ੍ਰੀਖਿਆ ਕੇਂਦਰਾਂ ਤੱਕ ਆਉਣ-ਜਾਣ ਲਈ ਮੁਫ਼ਤ ਸਫ਼ਰ ਦੀ ਸਹੂਲਤ ਪ੍ਰਦਾਨ ਕਰਨਗੀਆਂ। ਵਿਦਿਆਰਥੀਆਂ ਨੂੰ ਇਸ ਸਹੂਲਤ ਦਾ ਲਾਭ ਲੈਣ ਲਈ ਸਿਰਫ਼ ਆਪਣੇ ਐਡਮਿਟ ਕਾਰਡ ਦਿਖਾਉਣੇ ਪੈਣਗੇ ਅਤੇ ਉਨ੍ਹਾਂ ਕੋਲੋਂ ਕੋਈ ਕਿਰਾਇਆ ਨਹੀਂ ਲਿਆ ਜਾਵੇਗਾ।

ਮੁਫ਼ਤ ਸਫ਼ਰ ਦੀ ਸਹੂਲਤ ਦਾ ਵਿੱਤੀ ਬੋਝ ਟਰਾਂਸਪੋਰਟ ਵਿਭਾਗ ਵੱਲੋਂ ਚੁੱਕਿਆ ਜਾਵੇਗਾ ਅਤੇ ਵਿੱਤ ਵਿਭਾਗ ਵੱਲੋਂ ਇਸ ਦੀ ਭਰਪਾਈ ਕੀਤੀ ਜਾਵੇਗੀ। ਇਹ ਪਹਿਲਕਦਮੀ ਵਿਦਿਆਰਥੀ ਭਲਾਈ, ਸਿੱਖਿਆ ਨੂੰ ਉਤਸ਼ਾਹਿਤ ਕਰਨ ਅਤੇ ਕਿਫ਼ਾਇਤੀ ਤੇ ਪਹੁੰਚਯੋਗ ਜਨਤਕ ਟਰਾਂਸਪੋਰਟ ਸੇਵਾਵਾਂ ਨੂੰ ਯਕੀਨੀ ਬਣਾਉਣ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

 

More

BREAKING: ਕੈਬਨਿਟ ਮੰਤਰੀ ਸੰਜੀਵ ਅਰੋੜਾ ਨੂੰ ਵੱਡਾ ਝਟਕਾ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ਕੀਤੀ ਰੱਦ

ਪੰਜਾਬ ‘ਚ ਨਸ਼‍ਿਆਂ ਦੇ ਮੁੱਦੇ ਤੇ ਸਿਆਸਤ ਭਰੀ; AAP ਲੀਡਰ ਬਲਤੇਜ ਪੰਨੂ ਦਾ ਵੱਡਾ ਬਿਆਨ, ਕਿਹਾ- ਸਾਡੀ ਜੰਗ ਤੋਂ ਖਿੱਝ ਕੇ ਅਮਿਤ ਸ਼ਾਹ ਅਤੇ ਰਾਹੁਲ ਗਾਂਧੀ ਨੇ ਕੀਤੇ ਹਨ ਟਵੀਟ’

ਸਚਿਨ ਪਾਇਲਟ ਦਾ ਵੱਡਾ ਬਿਆਨ- “ਜਿਨ੍ਹਾਂ ਦੇ ਭਰਾ ਅਤੇ ਪੁੱਤਰ ਮਾਰੇ ਗਏ, AAP ਸਰਕਾਰ ਦੱਸੇ ਕਿ ਉਨ੍ਹਾਂ ਨੂੰ ਇਨਸਾਫ਼ ਅਤੇ ਮਾਲੀ ਸਹਾਇਤਾ ਕਿਉਂ ਨਹੀਂ ਮਿਲੀ?”

CBI Investigation ED Probe! ਵੱਡੀ ਖ਼ਬਰ: ਪੰਜਾਬ ਦੇ 50 IAS, IPS, PCS, PPS ਅਫ਼ਸਰਾਂ ਵਿਰੁੱਧ ਸਿਕੰਜਾ; 15 ਤੋਂ ਵੱਧ ਵਿਭਾਗਾਂ ਦੇ ਰਿਕਾਰਡ ਤਲਬ

America-Pakistan: ਅਮਰੀਕਾ-ਪਾਕਿਸਤਾਨ ਜੰਗ ਹੋਈ ਤਾਂ ਅਸੀਂ ਪਾਕਿਸਤਾਨ ਨਾਲ ਖੜ੍ਹੇ ਹੋਵਾਂਗੇ! ਭਾਜਪਾ ਪ੍ਰਧਾਨ ਨੇ ਦਿੱਤਾ ਵੱਡਾ ਬਿਆਨ, ਮਚਿਆ ਹੰਗਾਮਾ (ਵੇਖੋ ਵੀਡੀਓ)

US Breaking: ਸਕੂਲ ‘ਚ ਦਿਨ ਦਿਹਾੜੇ ਗੋਲੀਬਾਰੀ; ਬੱਚਿਆਂ ਸਮੇਤ 4 ਲੋਕਾਂ ਦੀ ਮੌਤ

Leave a Comment